ਕੇਂਦਰ ਸਰਕਾਰ ਨੇ ਮਣੀਪੁਰ ਦੀ ਸਥਿਤੀ 'ਤੇ ਚਰਚਾ ਕਰਨ ਲਈ 24 ਜੂਨ ਨੂੰ ਸਰਬ ਪਾਰਟੀ ਮੀਟਿੰਗ ਸੱਦੀ ਹੈ। ਗ੍ਰਹਿ ਮੰਤਰਾਲੇ ਦੇ ਬੁਲਾਰੇ ਨੇ ਬੁੱਧਵਾਰ (21 ਜੂਨ) ਨੂੰ ਅਧਿਕਾਰਤ ਹੈਂਡਲ ਤੋਂ ਟਵੀਟ ਕਰਕੇ ਬੈਠਕ ਦੀ ਜਾਣਕਾਰੀ ਦਿੱਤੀ।
ਟਵੀਟ 'ਚ ਕਿਹਾ ਗਿਆ ਹੈ, 'ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮਣੀਪੁਰ ਦੀ ਸਥਿਤੀ 'ਤੇ ਚਰਚਾ ਕਰਨ ਲਈ 24 ਜੂਨ ਨੂੰ ਦੁਪਹਿਰ 3 ਵਜੇ ਨਵੀਂ ਦਿੱਲੀ 'ਚ ਸਰਬ ਪਾਰਟੀ ਮੀਟਿੰਗ ਸੱਦੀ ਹੈ।