Farmers Protest: ਨਵੇਂ ਖੇਤੀ ਕਾਨੂੰਨਾਂ ਖਿਲਾਫ ਪਿਛਲੇ ਛੇ ਦਿਨਾਂ ਤੋਂ ਦਿੱਲੀ ਦੀਆਂ ਸਰਹੱਦਾਂ 'ਤੇ ਹਜ਼ਾਰਾਂ ਕਿਸਾਨ ਡਟੇ ਹੋਏ ਹਨ। ਇਸ ਦਰਮਿਆਨ ਅੱਜ ਕਿਸਾਨ ਲੀਡਰਾਂ ਤੇ ਸਰਕਾਰ ਵਿਚਾਲੇ ਬੈਠਕ ਬੇਨਤੀਜਾ ਰਹੀ। ਕਿਸਾਨਾਂ ਨੇ ਸਰਕਾਰ ਦੀ ਕਮੇਟੀ ਦੇ ਨੁਮਾਇੰਦਿਆਂ ਦਾ ਪ੍ਰਸਤਾਵ ਠੁਕਰਾ ਦਿੱਤਾ।


ਪਰਸੋਂ ਯਾਨੀ ਵੀਰਵਾਰ ਤਿੰਨ ਦਸੰਬਰ ਨੂੰ ਇਕ ਵਾਰ ਫਿਰ ਤੋਂ ਸਰਕਾਰ ਤੇ ਕਿਸਾਨਾਂ ਵਿਚਾਲੇ ਗੱਲਬਾਤ ਹੋਵੇਗੀ। ਇਸ ਬੈਠਕ 'ਚ ਕਿਸਾਨਾਂ ਵੱਲੋਂ ਵੱਖ-ਵੱਖ ਸੰਗਠਨਾਂ ਦੇ 35 ਲੀਡਰ ਸ਼ਾਮਲ ਹੋਏ। ਉੱਥੇ ਹੀ ਸਰਕਾਰ ਵੱਲੋਂ ਤਿੰਨ ਮੰਤਰੀ, ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ, ਪੀਊਸ਼ ਗੋਇਲ ਤੇ ਸੋਮਪ੍ਰਕਾਸ਼ ਸਾਮਲ ਹੋਏ।