ਸੁਪਰੀਮ ਕੋਰਟ ਕੌਲਿਜੀਅਮ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਜੱਜ ਨਿਯੁਕਤ ਕਰਨ ਦੇ ਲਈ 5 ਵਕੀਲਾਂ ਦੇ ਨਾਵਾਂ ਦਾ ਪੈਨਲ ਚੁਣ ਕੇ ਕੇਂਦਰ ਸਰਕਾਰ ਨੂੰ ਭੇਜਿਆ ਸੀ। ਜਿਸ ਵਿੱਚੋਂ ਕੇਂਦਰ ਸਰਕਾਰ 3 ਨੂੰ ਮਨਜ਼ੂਰੀ ਦੇ ਦਿੱਤੀ ਅਤੇ ਬਾਕੀ 2 ਸਿੱਖ ਵਕੀਲਾਂ ਦੇ ਨਾਵਾਂ 'ਤੇ ਕੋਈ ਫੈਸਲਾ ਨਹੀਂ ਲਿਆ।
ਕੇਂਦਰ ਸਰਕਾਰ ਦੀ ਇਸ ਕਾਰਵਾਈ 'ਤੇ ਸੁਪਰੀਮ ਕੋਰਟ ਨੇ ਚਿੰਤਾ ਜਤਾਈ ਹੈ। ਦਰਅਸਲ ਸੁਪਰੀਮ ਕੋਰਟ ਕਾਲੇਜੀਅਮ ਨੇ 17 ਅਕਤੂਬਰ ਨੂੰ ਨਿਯੁਕਤੀ ਲਈ ਹਰਮੀਤ ਸਿੰਘ ਗਰੇਵਾਲ, ਦੀਪਇੰਦਰ ਸਿੰਘ ਨਲਵਾ ਅਤੇ ਤਿੰਨ ਹੋਰ ਵਕੀਲਾਂ ਸੁਮਿਤ ਗੋਇਲ, ਸੁਦੀਪਤੀ ਸ਼ਰਮਾ ਅਤੇ ਕੀਰਤੀ ਸਿੰਘ ਦੇ ਨਾਵਾਂ ਦੀ ਸਿਫ਼ਾਰਸ਼ ਕੀਤੀ ਸੀ। ਕੇਂਦਰ ਸਰਕਾਰ ਨੇ 2 ਨਵੰਬਰ ਨੂੰ ਇਸ ਸੂਚੀ ਵਿੱਚੋਂ ਸੁਮਿਤ ਗੋਇਲ, ਸੁਦੀਪਤੀ ਸ਼ਰਮਾ ਅਤੇ ਕੀਰਤੀ ਸਿੰਘ ਦੀ ਨਿਯੁਕਤੀ ਨੂੰ ਮਨਜ਼ੂਰੀ ਦੇ ਦਿੱਤੀ ਪਰ ਗਰੇਵਾਲ ਅਤੇ ਨਲਵਾ ਦੇ ਨਾਵਾਂ ਨੂੰ ਹਰੀ ਝੰਡੀ ਨਹੀਂ ਦਿੱਤੀ।
ਜਸਟਿਸ ਸੰਜੇ ਕਿਸ਼ਨ ਕੌਲ ਅਤੇ ਜਸਟਿਸ ਸੁਧਾਂਸ਼ੂ ਧੂਲੀਆ 'ਤੇ ਆਧਾਰਿਤ ਸੁਪਰੀਮ ਕੋਰਟ ਦੇ ਡਿਵੀਜ਼ਨ ਬੈਂਚ ਨੇ ਕੇਂਦਰ ਸਰਕਾਰ ਦੀ ਇਸ ਨਾਕਾਮੀ 'ਤੇ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਉਮੀਦਵਾਰਾਂ ਨੂੰ ਮਨਜ਼ੂਰੀ ਨਹੀਂ ਦਿੱਤੀ ਗਈ, ਉਹ ਦੋਵੇਂ ਸਿੱਖ ਹਨ। ਅਜਿਹਾ ਕਿਉਂ ਹੋਇਆ? ਲੰਬਿਤ ਮਾਮਲਿਆਂ ਨੂੰ ਪ੍ਰਭਾਵਿਤ ਨਹੀਂ ਕਰਨਾ ਚਾਹੀਦਾ।
ਸੁਪਰੀਮ ਕੋਰਟ ਨੇ ਤਾਜ਼ਾ ਸੁਣਵਾਈ ਦੌਰਾਨ ਜੱਜਾਂ ਦੇ ਤਬਾਦਲੇ 'ਚ ਸਰਕਾਰ ਦੀ 'Pick and choose' ਨੀਤੀ 'ਤੇ ਅਸੰਤੁਸ਼ਟੀ ਪ੍ਰਗਟਾਈ ਹੈ। ਅਦਾਲਤ ਨੇ ਵੱਖ-ਵੱਖ ਖੇਤਰਾਂ ਦੇ ਜੱਜਾਂ ਦੇ ਲੰਬਿਤ ਤਬਾਦਲੇ ਅਤੇ ਗੈਰ-ਤਬਾਦਲੇ ਦੀਆਂ ਖਾਸ ਉਦਾਹਰਣਾਂ ਦਾ ਹਵਾਲਾ ਦਿੰਦੇ ਹੋਏ ਅਟਾਰਨੀ ਜਨਰਲ ਆਰ ਵੈਂਕਟਾਰਮਨੀ ਨੂੰ ਇਹ ਚਿੰਤਾਵਾਂ ਦੱਸੀਆਂ। ਇਸ ਦੇ ਨਾਲ ਹੀ ਇਸ ਮਾਮਲੇ ਦੀ ਅਗਲੀ ਸੁਣਵਾਈ 5 ਦਸੰਬਰ ਤੱਕ ਟਾਲ ਦਿੱਤੀ ਗਈ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel:
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ