PoK ਤੋਂ ਉੱਜੜ ਕੇ ਭਾਰਤ ਆਏ 5300 ਪਰਿਵਾਰਾਂ ਬਾਰੇ ਮੋਦੀ ਦਾ ਵੱਡਾ ਐਲਾਨ
ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ਤੋਂ ਉਜੜ ਕੇ ਭਾਰਤ ਆਏ ਪਰਿਵਾਰਾਂ ਲਈ ਮੋਦੀ ਸਰਕਾਰ ਨੇ ਅੱਜ ਇੱਕ ਵੱਡਾ ਫੈਸਲਾ ਲਿਆ। ਅੱਜ ਕੇਂਦਰੀ ਮੰਤਰੀ ਮੰਡਲ ਦੀ ਬੈਠਕ ਵਿੱਚ ਪੀਓਕੇ ਵੱਲੋਂ ਤੋਂ ਉਜਾੜੇ ਗਏ 5300 ਪਰਿਵਾਰਾਂ ਨੂੰ ਪ੍ਰਤੀ ਪਰਿਵਾਰ 5.5 ਲੱਖ ਰੁਪਏ ਦੇਣ ਦੇ ਫੈਸਲੇ ਨੂੰ ਮਨਜ਼ੂਰੀ ਦਿੱਤੀ ਗਈ ਹੈ।
ਨਵੀਂ ਦਿੱਲੀ: ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ਤੋਂ ਉਜੜ ਕੇ ਭਾਰਤ ਆਏ ਪਰਿਵਾਰਾਂ ਲਈ ਮੋਦੀ ਸਰਕਾਰ ਨੇ ਅੱਜ ਇੱਕ ਵੱਡਾ ਫੈਸਲਾ ਲਿਆ। ਅੱਜ ਕੇਂਦਰੀ ਮੰਤਰੀ ਮੰਡਲ ਦੀ ਬੈਠਕ ਵਿੱਚ ਪੀਓਕੇ ਵੱਲੋਂ ਤੋਂ ਉਜਾੜੇ ਗਏ 5300 ਪਰਿਵਾਰਾਂ ਨੂੰ ਪ੍ਰਤੀ ਪਰਿਵਾਰ 5.5 ਲੱਖ ਰੁਪਏ ਦੇਣ ਦੇ ਫੈਸਲੇ ਨੂੰ ਮਨਜ਼ੂਰੀ ਦਿੱਤੀ ਗਈ ਹੈ। ਦੱਸ ਦੇਈਏ ਸਾਲ 2016 ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਰਾਹਤ ਪੈਕੇਜ ਦਾ ਐਲਾਨ ਕੀਤਾ ਸੀ। ਉਦੋਂ ਇਨ੍ਹਾਂ ਪਰਿਵਾਰਾਂ ਨੂੰ ਲਾਭ ਨਹੀਂ ਮਿਲ ਸਕਿਆ ਸੀ।
ਪ੍ਰਧਾਨ ਮੰਤਰੀ ਦੁਆਰਾ ਐਲਾਨੇ ਪੈਕੇਜ ਦੇ ਤਹਿਤ ਪ੍ਰਤੀ ਪਰਿਵਾਰ ਨੂੰ 5.5 ਲੱਖ ਰੁਪਏ ਦੀ ਇਕਮੁਸ਼ਤ ਰਾਸ਼ੀ ਪ੍ਰਦਾਨ ਕਰਨ ਦਾ ਪ੍ਰਬੰਧ ਹੈ। ਕੇਂਦਰੀ ਮੰਤਰੀ ਮੰਡਲ ਦੀ ਬੈਠਕ ਤੋਂ ਬਾਅਦ ਸੂਚਨਾ ਪ੍ਰਸਾਰਣ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਕਿਹਾ, “ਸਾਲ 2016 ਵਿੱਚ ਪ੍ਰਧਾਨ ਮੰਤਰੀ ਨੇ ਪੀਓਕੇ ਦੇ ਉਜਾੜੇ ਵਿਅਕਤੀਆਂ ਲਈ ਪ੍ਰਤੀ ਪਰਿਵਾਰ 5.5 ਲੱਖ ਰੁਪਏ ਦੇ ਪੈਕੇਜ ਦੀ ਘੋਸ਼ਣਾ ਕੀਤੀ ਸੀ। ਪਰ ਫਿਰ 5300 ਪਰਿਵਾਰ ਇਸ ਵਿੱਚ ਸ਼ਾਮਲ ਨਹੀਂ ਹੋ ਸਕੇ ਕਿਉਂਕਿ ਉਹ ਜੰਮੂ-ਕਸ਼ਮੀਰ ਤੋਂ ਬਾਹਰ ਸਨ ਤੇ ਉਨ੍ਹਾਂ ਦਾ ਨਾਂ ਨਹੀਂ ਆਇਆ ਸੀ।"
ਪ੍ਰਕਾਸ਼ ਜਾਵੜੇਕਰ ਨੇ ਦੱਸਿਆ ਕਿ ਅੱਜ ਦੇ ਫੈਸਲੇ ਨਾਲ ਇਸ ਵਿੱਚ 5300 ਪਰਿਵਾਰ ਸ਼ਾਮਲ ਕੀਤੇ ਗਏ ਹਨ। ਜਾਵਡੇਕਰ ਨੇ ਕਿਹਾ ਕਿ ਇਸ ਫੈਸਲੇ ਨਾਲ ਇਨ੍ਹਾਂ ਪਰਿਵਾਰਾਂ ਨਾਲ ਇਨਸਾਫ ਹੋਇਆ ਹੈ। ਇਸ ਫੈਸਲੇ ਦਾ ਪੂਰੀ ਕਸ਼ਮੀਰ ਘਾਟੀ ਵਿੱਚ ਸਵਾਗਤ ਕੀਤਾ ਜਾਵੇਗਾ।