ਪੜਚੋਲ ਕਰੋ
Advertisement
ਕੇਂਦਰ ਵੱਲੋਂ 16 ਰਾਜਾਂ ਤੇ 3 ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ 6000 ਕਰੋੜ ਜਾਰੀ, ਪੰਜਾਬ ਨੂੰ ਨਹੀਂ ਮਿਲੇ ਫੰਡ
ਕੇਂਦਰ ਸਰਕਾਰ ਨੇ ਸੋਮਵਾਰ ਨੂੰ GST ਮੁਆਵਜ਼ੇ ਦੀ ਦੂਜੀ ਕਿਸ਼ਤ ਜਾਰੀ ਕੀਤੀ ਹੈ। ਇਸ ਵਿੱਚ 16 ਰਾਜਾਂ ਤੇ ਤਿੰਨ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ 6000 ਕਰੋੜ ਰੁਪਏ ਜਾਰੀ ਕੀਤੇ ਗਏ ਹਨ।
ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਸੋਮਵਾਰ ਨੂੰ GST ਮੁਆਵਜ਼ੇ ਦੀ ਦੂਜੀ ਕਿਸ਼ਤ ਜਾਰੀ ਕੀਤੀ ਹੈ। ਇਸ ਵਿੱਚ 16 ਰਾਜਾਂ ਤੇ ਤਿੰਨ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ 6000 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਸ ਤੋਂ ਪਹਿਲਾਂ, 24 ਅਕਤੂਬਰ ਨੂੰ ਕੇਂਦਰ ਸਰਕਾਰ ਨੇ GST ਮੁਆਵਜ਼ੇ ਦੀ ਪਹਿਲੀ ਕਿਸ਼ਤ 16 ਰਾਜਾਂ ਤੇ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਜਾਰੀ ਕੀਤੀ ਸੀ ਜਿਸ ਵਿੱਚ ਮਹਾਰਾਸ਼ਟਰ, ਗੁਜਰਾਤ, ਬਿਹਾਰ, ਅਸਾਮ, ਦਿੱਲੀ ਤੇ ਜੰਮੂ-ਕਸ਼ਮੀਰ ਸ਼ਾਮਲ ਸੀ।
ਵਿੱਤ ਮੰਤਰਾਲੇ ਨੇ ਹੁਣ ਦੂਜੀ ਕਿਸ਼ਤ ਆਂਧਰਾ ਪ੍ਰਦੇਸ਼, ਅਸਾਮ, ਬਿਹਾਰ, ਗੋਆ, ਗੁਜਰਾਤ, ਹਰਿਆਣਾ, ਹਿਮਾਚਲ ਪ੍ਰਦੇਸ਼, ਕਰਨਾਟਕ, ਮੱਧ ਪ੍ਰਦੇਸ਼, ਮਹਾਰਾਸ਼ਟਰ, ਮੇਘਾਲਿਆ, ਓਡੀਸ਼ਾ, ਤਾਮਿਲਨਾਡੂ, ਤ੍ਰਿਪੁਰਾ, ਉੱਤਰ ਪ੍ਰਦੇਸ਼, ਉਤਰਾਖੰਡ, ਦਿੱਲੀ, ਜੰਮੂ ਤੇ ਕਸ਼ਮੀਰ, ਪੁਡੂਚੇਰੀ ਨੂੰ ਜਾਰੀ ਕੀਤੀ ਹੈ।
ਦੱਸ ਦੇਈਏ ਕਿ ਕੇਂਦਰ ਨੇ ਜੀਐਸਟੀ ਮੁਆਵਜ਼ੇ ਬਾਰੇ ਵਿਰੋਧੀ ਪਾਰਟੀਆਂ ਵੱਲੋਂ ਸ਼ਾਸਿਤ ਰਾਜਾਂ ਦੀ ਮੰਗ ਨੂੰ ਸਵੀਕਾਰ ਕਰ ਲਿਆ ਸੀ। ਉਨ੍ਹਾਂ ਦੀ ਮੰਗ ਸੀ ਕਿ ਕੇਂਦਰ ਖੁਦ ਕਰਜ਼ੇ ਲੈ ਕੇ ਰਾਜਾਂ GST ਮੁਆਵਜ਼ੇ ਦੇਵੇ। ਵਿੱਤ ਮੰਤਰਾਲੇ ਨੇ ਕਿਹਾ ਕਿ ਕੇਂਦਰ ਜੀਐਸਟੀ ਸੰਗ੍ਰਹਿ ਵਿਚ 1.1 ਲੱਖ ਕਰੋੜ ਰੁਪਏ ਦੀ ਕਟੌਤੀ ਲਈ ਰਾਜਾਂ ਨੂੰ ਮੁਆਵਜ਼ਾ ਦੇਣ ਲਈ ਮਾਰਕੀਟ ਤੋਂ ਕਿਸ਼ਤਾਂ ਵਿੱਚ ਕਰਜ਼ੇ ਉਠਾਏਗਾ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕਾਰੋਬਾਰ
ਪੰਜਾਬ
ਦੇਸ਼
ਪੰਜਾਬ
Advertisement