CJI UU Lalit Successor: ਕੇਂਦਰ ਸਰਕਾਰ ਨੇ ਭਾਰਤ ਦੇ ਚੀਫ਼ ਜਸਟਿਸ ਉਦੈ ਉਮੇਸ਼ ਲਲਿਤ ਨੂੰ ਪੱਤਰ ਲਿਖ ਕੇ ਆਪਣਾ ਉੱਤਰਾਧਿਕਾਰੀ ਨਾਮਜ਼ਦ ਕਰਨ ਲਈ ਕਿਹਾ ਹੈ। ਸੂਤਰਾਂ ਮੁਤਾਬਕ ਇਹ ਪੱਤਰ ਅੱਜ ਸਵੇਰੇ ਹੀ ਭੇਜਿਆ ਗਿਆ ਹੈ। ਜਸਟਿਸ ਉਦੈ ਉਮੇਸ਼ ਲਲਿਤ 8 ਨਵੰਬਰ ਨੂੰ ਸੇਵਾਮੁਕਤ ਹੋ ਰਹੇ ਹਨ। ਇਸ ਲਈ ਇਹ ਪੱਤਰ ਲਿਖਿਆ ਗਿਆ ਹੈ।


ਦੱਸ ਦਈਏ ਕਿ ਜਸਟਿਸ ਡੀਵਾਈ ਚੰਦਰਚੂੜ ਚੀਫ ਜਸਟਿਸ ਤੋਂ ਬਾਅਦ ਸਭ ਤੋਂ ਸੀਨੀਅਰ ਜੱਜ ਹਨ ਤੇ ਇਸ ਅਹੁਦੇ ਲਈ ਮੁੱਖ ਦਾਅਵੇਦਾਰ ਹਨ। ਚੀਫ਼ ਜਸਟਿਸ ਸਭ ਤੋਂ ਸੀਨੀਅਰ ਜੱਜ ਨੂੰ ਆਪਣਾ ਉੱਤਰਾਧਿਕਾਰੀ ਨਾਮਜ਼ਦ ਕਰਦਾ ਹੈ। ਇਸ ਰਵਾਇਤ ਮੁਤਾਬਕ ਜਸਟਿਸ ਚੰਦਰਚੂੜ ਦੇਸ਼ ਦੇ 50ਵੇਂ ਚੀਫ਼ ਜਸਟਿਸ ਹੋ ਸਕਦੇ ਹਨ।


ਜਸਟਿਸ ਲਲਿਤ ਦੂਜੇ ਸੀਜੇਆਈ ਹਨ ਜੋ ਬਾਰ ਤੋਂ ਸਿੱਧੇ ਤੌਰ ਤਰੱਕੀ ਕਰਕੇ ਸੁਪਰੀਮ ਕੋਰਟ ਵਿੱਚ ਪੁੱਜੇ ਹਨ। ਸਭ ਤੋਂ ਪਹਿਲਾਂ ਜਸਟਿਸ ਐਸਐਮ ਸੀਕਰੀ ਸਨ, ਜੋ ਜਨਵਰੀ 1971 ਵਿੱਚ 13ਵੇਂ ਸੀਜੇਆਈ ਬਣੇ ਸਨ। ਜਸਟਿਸ ਲਲਿਤ ਦੇ ਪਿਤਾ, ਜਸਟਿਸ ਯੂਆਰ ਲਲਿਤ, ਇੱਕ ਸੀਨੀਅਰ ਵਕੀਲ ਤੇ ਬੰਬੇ ਹਾਈ ਕੋਰਟ ਦੇ ਇੱਕ ਵਧੀਕ ਜੱਜ ਵੀ ਸਨ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।



 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ