ਨਵੀਂ ਦਿੱਲੀ: ਖੇਤੀਬਾੜੀ ਬਿੱਲ (Agriculture Law) ਦਾ ਵਿਰੋਧ ਕਰਨ ਵਾਲੇ ਕਿਸਾਨਾਂ ਨੂੰ ਕੇਂਦਰ ਸਰਕਾਰ (Central Governent) ਵੱਲੋਂ ਗੱਲਬਾਤ ਲਈ ਦਿੱਲੀ ਬੁਲਾਇਆ ਗਿਆ ਹੈ। ਇਹ ਗੱਲ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ (Narendra Singh TomarNarendra Singh Tomar) ਨੇ ਕਹੀ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਕਿਸਾਨਾਂ ਦੇ ਨਾਲ ਹੈ। ਕਿਸਾਨਾਂ ਦੀ ਬਿਹਤਰੀ ਲਈ ਕੰਮ ਕਰ ਰਹੀ ਹੈ। ਅਜਿਹੀ ਸਥਿਤੀ ਵਿੱਚ ਕਿਸਾਨਾਂ ਨੂੰ ਵਿਰੋਧ ਪ੍ਰਦਰਸ਼ਨ ਛੱਡ ਕੇ ਗੱਲਬਾਤ ਲਈ ਦਿੱਲੀ ਆਉਣਾ ਚਾਹੀਦਾ ਹੈ।
ਦੱਸ ਦਈਏ ਕਿ 3 ਦਸੰਬਰ ਨੂੰ ਕਿਸਾਨ ਆਗੂ ਖੇਤੀਬਾੜੀ ਮੰਤਰੀ ਤੋਮਰ ਨਾਲ ਗੱਲਬਾਤ ਕਰਨਗੇ। ਇਸ ਤੋਂ ਪਹਿਲਾਂ ਪੰਜਾਬ ਦੇ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਵੀਰਵਾਰ ਨੂਂ ਦਿੱਲੀ ਚਲੋ ਰੈਲੀ ਕਰ ਰਹੇ ਹਨ। ਇਸ ਰੈਲੀ ਨੂੰ ਖੇਤੀ ਬਚਾਓ ਰੈਲੀ ਦਾ ਨਾਂ ਦਿੱਤਾ ਗਿਆ ਹੈ। ਰੈਲੀ ਕਾਰਨ ਦਿੱਲੀ ਨਾਲ ਲੱਗਦੇ ਇਲਾਕਿਆਂ ਦੇ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦਿੱਲੀ ਨਾਲ ਲੱਗਦੇ ਨੋਇਡਾ ਸਮੇਤ ਹੋਰ ਇਲਾਕਿਆਂ ਵਿਚ ਵੀ ਮੈਟਰੋ ਸੇਵਾਵਾਂ ਭੰਗ ਹੋਣਗੀਆਂ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
ਕਿਸਾਨਾਂ ਦੇ ਐਕਸ਼ਨ ਮਗਰੋਂ ਕੇਂਦਰ ਸਰਕਾਰ ਨਰਮ, ਖੇਤੀਬਾੜੀ ਮੰਤਰੀ ਨੇ ਗੱਲਬਾਤ ਲਈ ਬੁਲਾਇਆ
ਏਬੀਪੀ ਸਾਂਝਾ
Updated at:
26 Nov 2020 03:14 PM (IST)
ਖੇਤੀਬਾੜੀ ਬਿੱਲ ਦਾ ਵਿਰੋਧ ਕਰਨ ਵਾਲੇ ਕਿਸਾਨਾਂ ਨੂੰ ਕੇਂਦਰ ਸਰਕਾਰ ਵੱਲੋਂ ਗੱਲਬਾਤ ਲਈ ਦਿੱਲੀ ਬੁਲਾਇਆ ਗਿਆ ਹੈ। ਇਹ ਗੱਲ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਹੀ ਹੈ।
- - - - - - - - - Advertisement - - - - - - - - -