DA Hike: ਦੀਵਾਲੀ ਤੋਂ ਪਹਿਲਾਂ ਕੇਂਦਰੀ ਕਰਮਚਾਰੀਆਂ ਨੂੰ ਵੱਡਾ ਤੋਹਫਾ, ਡੀਏ ਵਧਾਉਣ ਦਾ ਫੈਸਲਾ
Modi Cabinet Meeting: ਕੈਬਨਿਟ ਦੀ ਮੀਟਿੰਗ ਹੋਈ। ਇਸ ਦੌਰਾਨ ਕਈ ਪ੍ਰੋਜੈਕਟਾਂ ਨੂੰ ਮਨਜ਼ੂਰੀ ਦਿੱਤੀ ਗਈ। ਇਸ ਦੇ ਨਾਲ ਹੀ ਕੇਂਦਰੀ ਕਰਮਚਾਰੀਆਂ ਨੂੰ ਵੱਡਾ ਤੋਹਫਾ ਮਿਲਿਆ।
Modi Cabinet Meeting: ਵੀਰਵਾਰ ਨੂੰ ਹੋਈ ਮੋਦੀ ਕੈਬਨਿਟ ਦੀ ਬੈਠਕ ਵਿੱਚ ਕੇਂਦਰੀ ਕਰਮਚਾਰੀਆਂ ਨੂੰ ਦੀਵਾਲੀ ਤੋਂ ਪਹਿਲਾਂ ਖੁਸ਼ਖਬਰੀ ਦਿੱਤੀ ਗਈ ਹੈ। ਕੈਬਨਿਟ ਦੀ ਮੀਟਿੰਗ ਵਿੱਚ ਕੇਂਦਰੀ ਕਰਮਚਾਰੀਆਂ ਦੇ ਮਹਿੰਗਾਈ ਭੱਤੇ ਵਿੱਚ 3 ਫੀਸਦੀ ਦਾ ਵਾਧਾ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਤੋਂ ਬਾਅਦ ਕੇਂਦਰੀ ਕਰਮਚਾਰੀਆਂ ਦਾ ਮਹਿੰਗਾਈ ਭੱਤਾ ਵਧ ਕੇ 31 ਫੀਸਦੀ ਹੋ ਜਾਵੇਗਾ। ਦੱਸ ਦਈਏ ਕਿ ਇਹ ਵਧਾਈ ਗਈ ਨਵੀਂ ਦਰ 1 ਜੁਲਾਈ ਤੋਂ ਲਾਗੂ ਹੋਵੇਗੀ।
ਪਿਛਲੇ ਮਹੀਨੇ 28 ਸਤੰਬਰ ਨੂੰ ਪ੍ਰਧਾਨ ਮੰਤਰੀ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਹੋਈ ਸੀ। ਦੱਸਿਆ ਗਿਆ ਕਿ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਤੇ ਪਿਯੂਸ਼ ਗੋਇਲ ਨੇ ਵੱਖ-ਵੱਖ ਪ੍ਰੋਜੈਕਟਾਂ, ਨੀਤੀਆਂ ਤੇ ਸਰਕਾਰੀ ਘੋਸ਼ਣਾਵਾਂ ਨੂੰ ਲਾਗੂ ਕਰਨ ਸਬੰਧੀ ਇੱਕ ਪ੍ਰੈਜਨਟੇਸ਼ਨ ਦਿੱਤੀ। ਇਸ ਪ੍ਰੈਜਨਟੇਸ਼ਨ ਤੋਂ ਪਹਿਲਾਂ ਸਾਰੇ ਪ੍ਰੋਜੈਕਟਾਂ ਨੂੰ ਲਾਗੂ ਕਰਨ ਤੇ ਸਰਕਾਰੀ ਯੋਜਨਾਵਾਂ ਦੀ ਪ੍ਰਗਤੀ ਵਿੱਚ ਸੁਧਾਰ ਤੇ ਤੇਜ਼ੀ ਲਿਆਉਣ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।
ਇਸ ਤੋਂ ਪਹਿਲਾਂ ਮੀਟਿੰਗ ਦੌਰਾਨ 14 ਸਤੰਬਰ ਨੂੰ ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਵੀਆ ਤੇ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਕੁਸ਼ਲਤਾ ਤੇ ਸਮਾਂ ਪ੍ਰਬੰਧਨ ਬਾਰੇ ਪ੍ਰੈਜਨਟੇਸ਼ਨ ਦਿੱਤੀ। 14 ਸਤੰਬਰ ਨੂੰ ਮੰਤਰੀ ਪ੍ਰੀਸ਼ਦ ਦੀ ਬੈਠਕ ਤੋਂ ਬਾਅਦ ਸੂਤਰਾਂ ਨੇ ਕਿਹਾ ਸੀ ਕਿ ਇਹ 'ਚਿੰਤਨ ਕੈਂਪ' ਵਰਗਾ ਸੀ ਤੇ ਇਸ ਤਰ੍ਹਾਂ ਦੇ ਹੋਰ ਸੈਸ਼ਨ ਸ਼ਾਸਨ ਨੂੰ ਹੋਰ ਬਿਹਤਰ ਬਣਾਉਣ ਲਈ ਆਯੋਜਿਤ ਕੀਤੇ ਜਾਣਗੇ।
ਚਿੰਤਨ ਸ਼ਿਵਿਰ ਵਿੱਚ ਪੀਐਮ ਮੋਦੀ ਨੇ ਇਸ ਗੱਲ ਤੇ ਜ਼ੋਰ ਦਿੱਤਾ ਸੀ ਕਿ ਸਾਦਾ ਜੀਵਨ ਹੀ ਜ਼ਿੰਦਗੀ ਜਿਉਣ ਦਾ ਸਹੀ ਢੰਗ ਹੈ। ਇਸ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਨੇ ਮੰਤਰੀਆਂ ਨੂੰ ਆਪਣੇ ਸਹਿਕਰਮੀਆਂ ਦੀਆਂ ਵਧੀਆ ਚੀਜ਼ਾਂ ਅਪਣਾਉਣ ਲਈ ਕਿਹਾ ਸੀ।
ਇਹ ਵੀ ਪੜ੍ਹੋ: Farmers Protest: ਗਾਜੀਪੁਰ ਬਾਰਡਰ ਤੋਂ ਵੱਡੀ ਖਬਰ! ਕਿਸਾਨਾਂ ਨੇ ਹਟਾਈ ਬੈਰੀਕੇਡਿੰਗ, ਰਾਕੇਸ਼ ਟਿਕੈਤ ਨੇ ਕੀਤਾ ਐਲਾਨ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: