Central Government: ਕੇਂਦਰ ਸਰਕਾਰ ਨੇ ਜੰਮੂ-ਕਸ਼ਮੀਰ 'ਚ ਅੱਤਵਾਦੀ ਗਤੀਵਿਧੀਆਂ ਦਾ ਸਮਰਥਨ ਕਰਨ ਲਈ ਮੁਸਲਿਮ ਕਾਨਫਰੰਸ ਜੰਮੂ ਕਸ਼ਮੀਰ ਸੰਗਠਨ 'ਤੇ ਪਾਬੰਦੀ ਲਗਾ ਦਿੱਤੀ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੋਸ਼ਲ ਮੀਡੀਆ ਹੈਂਡਲ ਐਕਸ 'ਤੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਦੋ ਦਿਨਾਂ ਦੇ ਅੰਦਰ ਇਹ ਦੂਜਾ ਵੱਡਾ ਸੰਗਠਨ ਹੈ, ਜਿਸ 'ਤੇ ਕੇਂਦਰ ਸਰਕਾਰ ਨੇ ਜੰਮੂ-ਕਸ਼ਮੀਰ 'ਚ ਅੱਤਵਾਦੀ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਦੇ ਦੋਸ਼ 'ਚ ਪਾਬੰਦੀ ਲਗਾਈ ਹੈ।


ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਅੱਤਵਾਦੀ ਨੈੱਟਵਰਕ 'ਤੇ ਸਖ਼ਤ ਹਮਲੇ ਕਰਦਿਆਂ ਸਰਕਾਰ ਨੇ ਮੁਸਲਿਮ ਕਾਨਫਰੰਸ ਜੰਮੂ-ਕਸ਼ਮੀਰ (ਸੁਮਜੀ ਧੜੇ) ਅਤੇ ਮੁਸਲਿਮ ਕਾਨਫਰੰਸ ਜੰਮੂ-ਕਸ਼ਮੀਰ (ਭੱਟ ਧੜੇ) ਨੂੰ ਗੈਰ-ਕਾਨੂੰਨੀ ਸੰਗਠਨ ਐਲਾਨ ਦਿੱਤਾ ਹੈ। ਇਹ ਜਥੇਬੰਦੀਆਂ ਦੇਸ਼ ਦੀ ਪ੍ਰਭੂਸੱਤਾ ਅਤੇ ਅਖੰਡਤਾ ਵਿਰੁੱਧ ਗਤੀਵਿਧੀਆਂ ਵਿੱਚ ਸ਼ਾਮਲ ਰਹੀਆਂ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਅੱਤਵਾਦ ਨੂੰ ਜੜ੍ਹੋਂ ਪੁੱਟਣ ਲਈ ਵਚਨਬੱਧ ਹੈ ਅਤੇ ਗੈਰ-ਕਾਨੂੰਨੀ ਗਤੀਵਿਧੀਆਂ 'ਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ।



ਦੱਸ ਦੇਈਏ ਦੋ ਦਿਨਾਂ ਦੇ ਅੰਦਰ ਇਹ ਦੂਜਾ ਵੱਡਾ ਸੰਗਠਨ ਹੈ, ਜਿਸ 'ਤੇ ਕੇਂਦਰ ਸਰਕਾਰ ਨੇ ਜੰਮੂ-ਕਸ਼ਮੀਰ 'ਚ ਅੱਤਵਾਦੀ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਦੇ ਦੋਸ਼ 'ਚ ਪਾਬੰਦੀ ਲਗਾਈ ਹੈ।


ਇਸ ਤੋਂ ਇੱਕ ਦਿਨ ਪਹਿਲਾਂ ਕੇਂਦਰ ਸਰਕਾਰ ਨੇ ਮੰਗਲਵਾਰ ਨੂੰ ਜਮਾਤ-ਏ-ਇਸਲਾਮੀ (ਜੰਮੂ-ਕਸ਼ਮੀਰ) 'ਤੇ ਦੇਸ਼ ਦੀ ਸੁਰੱਖਿਆ, ਅਖੰਡਤਾ ਅਤੇ ਪ੍ਰਭੂਸੱਤਾ ਵਿਰੁੱਧ ਗਤੀਵਿਧੀਆਂ ਜਾਰੀ ਰੱਖਣ ਲਈ ਪੰਜ ਸਾਲ ਲਈ ਪਾਬੰਦੀ ਵਧਾ ਦਿੱਤੀ ਸੀ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਹ ਜਾਣਕਾਰੀ ਦਿੱਤੀ। ਸ਼ਾਹ ਨੇ ਕਿਹਾ ਕਿ ਜੋ ਵੀ ਦੇਸ਼ ਦੀ ਸੁਰੱਖਿਆ ਲਈ ਖ਼ਤਰਾ ਪੈਦਾ ਕਰੇਗਾ, ਉਸ 'ਤੇ ਸਖ਼ਤ ਕਾਰਵਾਈ ਹੋਵੇਗੀ। ਉਨ੍ਹਾਂ ਨੇ 'ਐਕਸ' 'ਤੇ ਲਿਖਿਆ ਕਿ 'ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅੱਤਵਾਦ ਅਤੇ ਵੱਖਵਾਦ ਲਈ ਜ਼ੀਰੋ ਟੋਲਰੈਂਸ ਦੀ ਨੀਤੀ 'ਤੇ ਚੱਲਦਿਆਂ ਸਰਕਾਰ ਨੇ ਜਮਾਤ-ਏ-ਇਸਲਾਮੀ (ਜੰਮੂ ਕਸ਼ਮੀਰ) 'ਤੇ ਪਾਬੰਦੀ ਨੂੰ ਪੰਜ ਸਾਲ ਲਈ ਵਧਾ ਦਿੱਤਾ ਹੈ।' ਗ੍ਰਹਿ ਮੰਤਰੀ ਨੇ ਕਿਹਾ ਕਿ ਸੰਗਠਨ ਰਾਸ਼ਟਰ ਦੀ ਸੁਰੱਖਿਆ, ਅਖੰਡਤਾ ਅਤੇ ਪ੍ਰਭੂਸੱਤਾ ਦੇ ਵਿਰੁੱਧ ਆਪਣੀਆਂ ਗਤੀਵਿਧੀਆਂ ਜਾਰੀ ਰੱਖੀਆਂ ਗਈਆਂ ਹਨ।


ਇਹ ਵੀ ਪੜ੍ਹੋ: Dream Interpretation: ਜੇਕਰ ਸੁਪਨੇ 'ਚ ਦੇਖ ਰਹੇ ਹੋ ਇਹ 5 ਚੀਜ਼ਾਂ ਤਾਂ ਸਮਝੋ ਆਉਣ ਵਾਲੀ ਕੋਈ ਵੱਡੀ ਮੁਸੀਬਤ!


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: One Nation One Election: 2029 'ਚ ਇੱਕੋ ਸਮੇਂ ਹੋਣਗੀਆਂ ਲੋਕ ਸਭਾ ਤੇ ਵਿਧਾਨ ਸਭਾ ਚੋਣਾਂ! ਲਾਅ ਕਮਿਸ਼ਨ ਕਰ ਸਕਦਾ ਸਿਫਾਰਿਸ਼, ਜਾਣੋ!