COVID-19 vaccine : ਦੇਸ਼ ਭਰ ਵਿੱਚ ਇੱਕ ਵਾਰ ਫਿਰ ਤੋਂ ਕੋਰੋਨਾ ਦੇ ਮਾਮਲੇ ਵੱਧ ਰਹੇ ਹਨ, ਜਿਸ ਦੇ ਮੱਦੇਨਜ਼ਰ ਹਰ ਤਰ੍ਹਾਂ ਦੀਆਂ ਸਾਵਧਾਨੀਆਂ ਵਰਤੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਤੇਜ਼ੀ ਨਾਲ ਵੈਕਸੀਨ ਦੀ ਬੂਸਟਰ ਡੋਜ਼ ਦੇਣ ਵੱਲ ਵੀ ਧਿਆਨ ਦਿੱਤਾ ਜਾ ਰਿਹਾ ਹੈ। ਹੁਣ ਇਸ ਬਾਰੇ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਸੂਤਰਾਂ ਮੁਤਾਬਕ ਕੇਂਦਰ ਸਰਕਾਰ ਜਲਦੀ ਹੀ ਵੈਕਸੀਨ ਦੀ ਦੂਜੀ ਅਤੇ ਤੀਜੀ ਡੋਜ਼ ਦੇ ਅੰਤਰ ਨੂੰ ਘੱਟ ਕਰ ਸਕਦੀ ਹੈ।


ਸਰਕਾਰ ਵੱਲੋਂ ਜਾਰੀ ਹੋਈ ਸੀ ਗਾਈਡਲਾਈਨ 




ਤੁਹਾਨੂੰ ਦੱਸ ਦੇਈਏ ਕਿ ਕੇਂਦਰ ਸਰਕਾਰ ਨੇ ਹਾਲ ਹੀ ਵਿੱਚ 18 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਨੂੰ ਵੈਕਸੀਨ ਦੀ ਤੀਜੀ ਭਾਵ ਪੀਕਾਸ਼ਨ ਡੋਜ਼ ਲੈਣ ਦੀ ਇਜਾਜ਼ਤ ਦਿੱਤੀ ਸੀ ਪਰ ਇਸਦੇ ਨਾਲ ਹੀ ਇਹ ਵੀ ਕਿਹਾ ਗਿਆ ਸੀ ਕਿ ਦੂਜੀ ਅਤੇ ਤੀਜੀ ਡੋਜ਼ ਵਿੱਚ ਘੱਟੋ-ਘੱਟ 9 ਮਹੀਨੇ ਦਾ ਅੰਤਰ ਹੋਣਾ ਚਾਹੀਦਾ ਹੈ। ਯਾਨੀ ਜੇਕਰ ਤੁਸੀਂ ਪਹਿਲੀ ਡੋਜ਼ ਜਨਵਰੀ 2022 ਵਿੱਚ ਲਗਵਾਈ ਹੈ  ਤਾਂ ਤੁਹਾਨੂੰ ਸਤੰਬਰ 2022 ਵਿੱਚ ਦੂਜੀ ਡੋਜ਼ ਲਗਵਾਈ ਜਾਵੇਗੀ। 


 

ਮਾਹਿਰਾਂ ਨੇ ਕੀਤੀ ਸੀ ਗੈਪ ਘਟਾਉਣ ਦੀ ਮੰਗ 


ਕੇਂਦਰ ਸਰਕਾਰ ਵੱਲੋਂ ਜਾਰੀ ਇਸ ਗਾਈਡਲਾਈਨ ਨੂੰ ਲੈ ਕੇ ਕਈ ਤਰ੍ਹਾਂ ਦੇ ਸਵਾਲ ਉੱਠ ਰਹੇ ਸੀ , ਕਈ ਮਾਹਿਰਾਂ ਦਾ ਕਹਿਣਾ ਹੈ ਕਿ ਦੂਜੀ ਅਤੇ ਤੀਜੀ ਡੋਜ਼ ਦਾ ਅੰਤਰ ਘੱਟ ਕੀਤਾ ਜਾਣਾ ਚਾਹੀਦਾ ਹੈ। ਇਸ ਨਾਲ ਕੋਰੋਨਾ ਇਨਫੈਕਸ਼ਨ ਦੇ ਲੋਕਾਂ ਨੂੰ ਵੀ ਰਾਹਤ ਮਿਲੇਗੀ। ਸੀਰਮ ਇੰਸਟੀਚਿਊਟ ਆਫ ਇੰਡੀਆ ਦੇ ਸੀਈਓ ਅਦਾਰ ਪੂਨਾਵਾਲਾ ਨੇ ਵੀ ਇਹ ਮੰਗ ਕੀਤੀ ਸੀ। ਉਨ੍ਹਾਂ ਕਿਹਾ ਸੀ ਕਿ ਦੂਜੀ ਅਤੇ ਤੀਜੀ ਡੋਜ਼ ਦਾ ਅੰਤਰ ਘੱਟੋ-ਘੱਟ 6 ਮਹੀਨੇ ਦਾ ਹੋਣਾ ਚਾਹੀਦਾ ਹੈ। ਇਸ ਦੇ ਲਈ ਉਨ੍ਹਾਂ ਨੇ ਸਰਕਾਰ ਨੂੰ ਪ੍ਰਸਤਾਵ ਵੀ ਦਿੱਤਾ ਸੀ। ਜਿਸ ਤੋਂ ਬਾਅਦ ਹੁਣ ਦੱਸਿਆ ਗਿਆ ਹੈ ਕਿ ਸਰਕਾਰ ਜਲਦ ਹੀ ਇਸ ਅੰਤਰ ਨੂੰ 9 ਮਹੀਨਿਆਂ ਦੀ ਬਜਾਏ 6 ਮਹੀਨੇ ਕਰਨ ਦਾ ਐਲਾਨ ਕਰ ਸਕਦੀ ਹੈ।

 

ਦੇਸ਼ 'ਚ ਲਗਾਤਾਰ ਵੱਧ ਰਹੇ ਹਨ ਕੋਰੋਨਾ ਕੇਸ 


ਤੁਹਾਨੂੰ ਦੱਸ ਦੇਈਏ ਕਿ ਪਿਛਲੇ ਕੁਝ ਦਿਨਾਂ ਤੋਂ ਦੇਸ਼ ਵਿੱਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਇਸ ਦੇ ਨਾਲ ਹੀ ਸਕਾਰਾਤਮਕਤਾ ਦਰ ਵਿੱਚ ਵੀ ਵਾਧਾ ਹੋਇਆ ਹੈ। ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਵਿਡ-19 ਦੇ 2,927 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਦੇਸ਼ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਨਾਲ ਸੰਕਰਮਿਤ ਲੋਕਾਂ ਦੀ ਗਿਣਤੀ ਵੱਧ ਕੇ 4,30,65,496 ਹੋ ਗਈ ਹੈ। ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਕਾਰਨ 32 ਮੌਤਾਂ ਹੋਈਆਂ ਹਨ, ਜਿਸ ਨਾਲ ਮਰਨ ਵਾਲਿਆਂ ਦੀ ਗਿਣਤੀ 523,654 ਹੋ ਗਈ ਹੈ।