ਪੜਚੋਲ ਕਰੋ

ਪੈਟਰੋਲ ਡੀਜ਼ਲ 'ਤੇ ਟੈਕਸ ਵਧਾਉਣ ਦੀ ਤਿਆਰੀ 'ਚ ਮੋਦੀ ਸਰਕਾਰ! ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨੂੰ ਦਿੱਤੀ ਇਹ ਨਸੀਹਤ

ਕੇਂਦਰ ਸਰਕਾਰ ਸਰਕਾਰ ਪੈਟਰੋਲ ਡੀਜ਼ਲ ਦੀ ਐਕਸਾਇਜ਼ ਡਿਊਟੀ 'ਚ ਇਜ਼ਾਫਾ ਕਰਦੀ ਹੈ ਤਾਂ ਇਸ ਵਿੱਤੀ ਵਰ੍ਹੇ 'ਚ ਕੁੱਲ 60,000 ਕਰੋੜ ਰੁਪਏ ਦੀ ਰਕਮ ਹਾਸਲ ਹੋ ਸਕਦੀ ਹੈ।

ਨਵੀਂ ਦਿੱਲੀ: ਦੇਸ਼ 'ਚ ਜਾਰੀ ਆਰਥਿਕ ਸੰਕਟ ਦਰਮਿਆਨ ਮੋਦੀ ਸਰਕਾਰ ਪੈਟਰੋਲ ਅਤੇ ਡੀਜ਼ਲ 'ਤੇ ਟੈਕਸ ਵਧਾ ਸਕਦੀ ਹੈ। ਕੇਂਦਰ ਸਰਕਾਰ ਪੈਟਰੋਲ-ਡੀਜ਼ਲ 'ਤੇ ਐਕਸਾਈਜ਼ ਡਿਊਟੀ 'ਚ ਤਿੰਨ ਤੋਂ 6 ਰੁਪਏ ਤਕ ਇਜ਼ਾਫਾ ਕਰ ਸਕਦੀ ਹੈ। ਦੋਵਾਂ 'ਤੇ ਟੈਕਸ ਵਧਾਉਣ ਦੀ ਖਬਰ 'ਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ 'ਤੇ ਨਿਸ਼ਾਨਾ ਸਾਧਿਆ ਹੈ। ਰਾਹੁਲ ਨੇ ਟਵੀਟ ਕੀਤਾ, 'ਪ੍ਰਧਾਨ ਮੰਤਰੀ ਜੀ ਜਨਤਾ ਨੂੰ ਲੁੱਟਣਾ ਛੱਡੋ, ਆਪਣੇ ਮਿੱਤਰਾਂ ਨੂੰ ਪੈਸਾ ਦੇਣਾ ਬੰਦ ਕਰੋ, ਆਤਮ ਨਿਰਭਰ ਬਣੋ।'

ਇਕ ਰਿਪੋਰਟ ਮੁਤਾਬਕ ਕੇਂਦਰ ਸਰਕਾਰ ਕੋਰੋਨਾ ਮਹਾਮਾਰੀ ਸੰਕਟ ਤੋਂ ਪੈਦਾ ਹੋਏ ਹਾਲਾਤ ਨਾਲ ਨਜਿੱਠਣ ਲਈ ਪੈਸਾ ਇਕੱਠਾ ਕਰਨ ਦੀ ਤਿਆਰੀ 'ਚ ਹੈ। ਜੇਕਰ ਸਰਕਾਰ ਪੈਟਰੋਲ ਡੀਜ਼ਲ ਦੀ ਐਕਸਾਇਜ਼ ਡਿਊਟੀ 'ਚ ਇਜ਼ਾਫਾ ਕਰਦੀ ਹੈ ਤਾਂ ਇਸ ਵਿੱਤੀ ਵਰ੍ਹੇ 'ਚ ਕੁੱਲ 60,000 ਕਰੋੜ ਰੁਪਏ ਦੀ ਰਕਮ ਹਾਸਲ ਹੋ ਸਕਦੀ ਹੈ।

ਪਿਛਲੇ ਇਕ ਮਹੀਨੇ ਤੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਇਜ਼ਾਫਾ ਨਹੀਂ

ਐਕਸਾਇਜ਼ ਡਿਊਟੀ ਤੈਅ ਕਰਨ ਲਈ ਸਿੱਖਰਲੇ ਪੱਧਰ 'ਤੇ ਬੈਠਕਾਂ ਦਾ ਦੌਰ ਜਾਰੀ ਹੈ ਤੇ ਜਲਦ ਹੀ ਇਸ ਦਾ ਐਲਾਨ ਕੀਤਾ ਜਾ ਸਕਦਾ ਹੈ। ਸਰਕਾਰ ਐਕਸਾਇਜ਼ ਡਿਊਟੀ ਵਧਾਉਣ ਦੇ ਨਾਲ ਹੀ ਇਹ ਤੈਅ ਕਰਨਾ ਚਾਹੁੰਦੀ ਹੈ ਕਿ ਇਸ ਦਾ ਅਸਰ ਪੈਟਰੋਲ ਡੀਜ਼ਲ ਦੀਆਂ ਰੀਟੇਲ ਕੀਮਤਾਂ 'ਤੇ ਨਾ ਪਵੇ।

ਸਰਕਾਰ ਦਾ ਮੰਨਣਾ ਹੈ ਕਿ ਰੀਟੇਲ ਕੀਮਤਾਂ 'ਤੇ ਅਸਰ ਪੈਣ ਨਾਲ ਦੇਸ਼ 'ਚ ਮਹਿੰਗਾਈ ਵਧ ਸਕਦੀ ਹੈ, ਜੋ ਅਰਥਵਿਵਸਥਾ ਲਈ ਠੀਕ ਨਹੀਂ ਹੋਵੇਗਾ। ਹਾਲਾਂਕਿ ਮਾਹਿਰਾਂ ਦਾ ਮੰਨਣਾ ਹੈ ਕਿ ਇਸ ਸਮੇਂ ਐਕਸਾਇਜ਼ ਡਿਊਟੀ ਵਧਾਉਣ ਦਾ ਸਮਾਂ ਸਹੀ ਹੈ ਕਿਉਂਕਿ ਭਾਰਤ 'ਚ ਪਿਛਲੇ ਇਕ ਮਹੀਨੇ ਤੋਂ ਪੈਟਰੋਲ ਡੀਜ਼ਲ ਦੀਆਂ ਕੀਮਤਾਂ 'ਚ ਇਜ਼ਾਫਾ ਨਹੀਂ ਹੋਇਆ।

ਮਈ 'ਚ ਹੋਇਆ ਸੀ ਐਕਸਾਇਜ਼ ਡਿਊਟੀ 'ਚ ਭਾਰੀ ਇਜ਼ਾਫਾ

ਅਜੇ ਕੌਮਾਂਤਰੀ ਬਜ਼ਾਰ 'ਚ ਕੱਚੇ ਤੇਲ ਦੀ ਕੀਮਤ 40 ਡਾਲਰ ਪ੍ਰਤੀ ਬੈਰਲ ਹੈ। ਇਸ ਸਾਲ ਮਾਰਚ ਵਿਚ ਕੇਂਦਰ ਸਰਕਾਰ ਨੇ ਸੰਸਦ ਤੋਂ ਪੈਟਰੋਲ 'ਤੇ ਐਕਸਾਈਜ਼ ਡਿਊਟੀ 18 ਰੁਪਏ ਤੇ ਡੀਜ਼ਲ 'ਤੇ 12 ਰੁਪਏ ਵਧਾਉਣ ਦਾ ਅਧਿਕਾਰ ਹਾਸਲ ਕੀਤਾ ਸੀ। ਮਈ ਮਹੀਨੇ 'ਚ ਕੇਂਦਰ ਸਰਕਾਰ ਨੇ ਪੈਟਰੋਲ 'ਤੇ ਐਕਸਾਈਜ਼ ਡਿਊਟੀ 'ਚ 12 ਰੁਪਏ ਤੇ ਡੀਜ਼ਲ ਤੇ 9 ਰੁਪਏ ਵਾਧਾ ਕੀਤਾ ਸੀ। ਫਿਲਹਾਲ ਦੇਸ਼ 'ਚ ਪੈਟਰੋਲ ਅਤੇ ਡੀਜ਼ਲ 'ਤੇ ਦੇਸ਼ 'ਚ 70 ਫੀਸਦ ਟੈਕਸ ਲੱਗਦਾ ਹੈ। ਜੇਕਰ ਫਿਰ ਤੋਂ ਇਜ਼ਾਫਾ ਹੁੰਦਾ ਹੈ ਤਾਂ ਇਹ ਦਰ 75 ਤੋਂ 80 ਫੀਸਦ ਤਕ ਹੋ ਸਕਦੀ ਹੈ।

ਮੋਦੀ ਸਰਕਾਰ ਵੱਲੋਂ ਪੰਜਾਬ ਨੂੰ ਇਕ ਹੋਰ ਵੱਡਾ ਝਟਕਾ ਦੇਣ ਦੀ ਤਿਆਰੀ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Congress Leader Murder: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਸਣੇ ਪੁੱਤ ਦਾ ਗੋਲੀਆਂ ਮਾਰ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਸਣੇ ਪੁੱਤ ਦਾ ਗੋਲੀਆਂ ਮਾਰ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Weather Update: ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Deputy Speaker Death: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
Embed widget