ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਬਾਅਦ ਤੀਜੀ ਵਾਰ ਭਾਜਪਾ ਦੀ ਸਰਕਾਰ ਬਣਨ ਜਾ ਰਹੀ ਹੈ। ਹਰਿਆਣਾ ਵਿਧਾਨ ਸਭਾ ਚੋਣਾਂ 'ਚ ਭਾਜਪਾ ਨੂੰ ਪੂਰਨ ਬਹੁਮਤ ਮਿਲਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੂਬੇ ਨੂੰ ਆਪਣਾ ਪਹਿਲਾ ਤੋਹਫਾ ਦਿੱਤਾ ਹੈ। ਨਵੀਂ ਸਰਕਾਰ ਦੇ ਗਠਨ ਤੋਂ ਪਹਿਲਾਂ ਹਰਿਆਣਾ ਨੂੰ ਕੇਂਦਰ ਸਰਕਾਰ ਤੋਂ 1,947 ਕਰੋੜ ਰੁਪਏ ਮਿਲੇ ਹਨ। ਪ੍ਰਧਾਨ ਮੰਤਰੀ ਨੇ ਸੂਬੇ ਦੇ ਰੁਕੇ ਹੋਏ ਕੰਮਾਂ ਨੂੰ ਪੂਰਾ ਕਰਨ ਲਈ 1947 ਕਰੋੜ ਰੁਪਏ ਜਾਰੀ ਕੀਤੇ ਹਨ। 



ਦੱਸ ਦਈਏ ਕਿ ਇਹ ਜਾਣਕਾਰੀ ਖੁਦ ਮੁੱਖ ਮੰਤਰੀ ਨਾਇਬ ਸੈਣੀ ਨੇ ਸਾਂਝੀ ਕੀਤੀ ਹੈ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਲਿਖਿਆ ਹੈ ਕਿ "ਕੇਂਦਰ ਸਰਕਾਰ ਨੇ 1947 ਕਰੋੜ ਰੁਪਏ ਦਾ ਟੈਕਸ ਹਰਿਆਣਾ ਨੂੰ ਟਰਾਂਸਫਰ ਕੀਤਾ ਹੈ। ਅਸੀਂ ਇਸਦੇ ਲਈ ਧੰਨਵਾਦੀ ਹਾਂ। ਇਸ ਰਕਮ ਨਾਲ ਅਸੀਂ ਸਮਾਜ ਦੇ ਹਰ ਵਰਗ ਨੂੰ ਲਾਭ ਪਹੁੰਚਾਉਣ ਵਾਲੀਆਂ ਲੋਕ ਭਲਾਈ ਯੋਜਨਾਵਾਂ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ​​ਕਰਨ ਵਾਲੇ ਪ੍ਰੋਜੈਕਟਾਂ ਨੂੰ ਹੋਰ ਤੇਜ਼ੀ ਨਾਲ ਪੂਰਾ ਕਰ ਸਕਾਂਗੇ।"


ਉਨ੍ਹਾਂ ਕਿਹਾ ਕਿ "ਇਸ ਨਾਲ ਹਰਿਆਣਾ ਦੇ ਨਿਰਵਿਘਨ ਵਿਕਾਸ ਨੂੰ ਤੇਜ਼ ਕਰਨ ਵਿੱਚ ਮਦਦ ਮਿਲੇਗੀ। ਇਸ ਦੇ ਲਈ ਮੈਂ ਹਰਿਆਣਾ ਦੇ ਆਪਣੇ ਸਾਰੇ ਪਰਿਵਾਰਕ ਮੈਂਬਰਾਂ ਦੀ ਤਰਫੋਂ ਮਾਨਯੋਗ ਪ੍ਰਧਾਨ ਮੰਤਰੀ ਅਤੇ ਵਿੱਤ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ।"


ਇਹ ਵੀ ਪੜ੍ਹੋ : ਦਿੱਲੀ ਦੇ ਵਿਧਾਇਕਾਂ ਦੀ ਹੋਈ ਬੱਲੇ-ਬੱਲੇ! ਆਤਿਸ਼ੀ ਸਰਕਾਰ ਨੇ ਲਿਆ ਵੱਡਾ ਫੈਸਲਾ


ਹਰਿਆਣਾ ਵਿੱਚ ਬੀਜੇਪੀ ਦੀ ਜਿੱਤ ਤੋਂ ਬਾਅਦ ਸੀਐਮ ਨਾਇਬ ਸੈਣੀ ਨੇ ਬੀਤੇ ਕੱਲ੍ਹ ਦਿੱਲੀ ਵਿੱਚ ਪੀਐਮ ਮੋਦੀ ਨਾਲ ਮੁਲਾਕਾਤ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਜੇਪੀ ਨੱਡਾ ਨਾਲ ਵੀ ਮੁਲਾਕਾਤ ਕੀਤੀ। ਇਸ ਦੇ ਨਾਲ ਹੀ ਸੈਣੀ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਵੀ ਮੁਲਾਕਾਤ ਕੀਤੀ। ਸੀਐਮ ਸੈਣੀ ਨੇ ਬੀਤੀ ਸ਼ਾਮ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਵੀ ਮੁਲਾਕਾਤ ਕੀਤੀ।


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।



ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 


https://whatsapp.com/channel/0029Va7Nrx00VycFFzHrt01l.



Join Our Official Telegram Channel: https://t.me/abpsanjhaofficial