Khalistani Avtar Singh Khanda: ਭਾਰਤ ਸਰਕਾਰ ਵੱਲੋਂ ਅਤਿਵਾਦੀ ਐਲਾਨੇ ਅਵਤਾਰ ਸਿੰਘ ਉਰਫ਼ ਖੰਡਾ ਦੀ ਮ੍ਰਿਤਕ ਦੇਹ ਪੰਜਾਬ ਲਿਆਉਣ ਦੀ ਮੰਗ ਵਾਲੀ ਪਟੀਸ਼ਨ ’ਤੇ ਕੇਂਦਰ ਸਰਕਾਰ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਆਪਣਾ ਜਵਾਬ ਦਾਖਲ ਕਰ ਦਿੱਤਾ ਹੈ। ਪਟੀਸ਼ਨ 'ਤੇ ਜਵਾਬ ਦਿੰਦਿਆਂ ਕੇਂਦਰ ਸਰਕਾਰ ਨੇ ਕਿਹਾ ਕਿ ਉਨ੍ਹਾਂ ਕੋਲ ਅਵਤਾਰ ਸਿੰਘ ਉਰਫ਼ ਖੰਡਾ ਦੀ ਭਾਰਤੀ ਨਾਗਰਿਕਤਾ ਦਾ ਕੋਈ ਸਬੂਤ ਜਾਂ ਦਸਤਾਵੇਜ਼ ਨਹੀਂ ਹੈ।
ਖੁਫੀਆ ਏਜੰਸੀਆਂ ਮੁਤਾਬਕ ਖਾਲਿਸਤਾਨੀ ਸਮਰਥਕ ਖੰਡਾ (35) ਨੇ ਭਾਰਤ ਵਿੱਚ ਖਾਲਿਸਤਾਨ ਲਹਿਰ ਨੂੰ ਮੁੜ ਸੁਰਜੀਤ ਕਰਨ ਲਈ 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਨੂੰ ਦੁਬਈ ਵਿੱਚ ਤਿਆਰ ਕੀਤਾ ਸੀ। ਖੰਡਾ ਦੀ ਭੈਣ ਜਸਪ੍ਰੀਤ ਕੌਰ ਨੇ 15 ਜੂਨ ਨੂੰ ਬਲੱਡ ਕੈਂਸਰ ਨਾਲ ਪੀੜਤ ਖੰਡਾ ਦੀ ਬਰਮਿੰਘਮ ਸਿਟੀ ਹਸਪਤਾਲ ਵਿੱਚ ਮੌਤ ਹੋ ਜਾਣ ਤੋਂ ਬਾਅਦ ਉਸ ਦੀ ਦੇਹ ਭਾਰਤ ਲਿਆਉਣ ਲਈ ਪੰਜਾਬ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਉਨ੍ਹਾਂ ਨੇ ਮੰਗ ਕੀਤੀ ਸੀ ਕਿ ਮੋਗਾ 'ਚ ਸਸਕਾਰ ਕਰਕੇ ਉਸ ਦੇ ਭਰਾ ਦੀ ਆਖਰੀ ਇੱਛਾ ਪੂਰੀ ਕੀਤੀ ਜਾਵੇ।
ਖੰਡਾ ਦੀ ਮਾਂ ਚਰਨਜੀਤ ਕੌਰ (65) ਤੇ ਭੈਣ ਜਸਪ੍ਰੀਤ ਕੌਰ (32) ਨੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਯੂਕੇ ਜਾਣ ਲਈ ਵੀਜ਼ੇ ਲਈ ਅਰਜ਼ੀ ਦਿੱਤੀ ਹੈ। ਉਨ੍ਹਾਂ ਨੂੰ ਉਮੀਦ ਹੈ ਕਿ ਉਨ੍ਹਾਂ ਨੂੰ ਹਮਦਰਦੀ ਦੇ ਆਧਾਰ 'ਤੇ ਵੀਜ਼ਾ ਦਿੱਤਾ ਜਾਵੇਗਾ। ਉਨ੍ਹਾਂ ਨੇ ਹੀ ਖੰਡਾ ਦੀ ਦੇਹ ਨੂੰ ਭਾਰਤ ਵਾਪਸ ਲਿਆਉਣ ਲਈ ਪਹਿਲਾਂ ਹਾਈ ਕੋਰਟ ਤੱਕ ਪਹੁੰਚ ਕੀਤੀ ਸੀ। ਹਾਲਾਂਕਿ ਪਰਿਵਾਰ ਨੂੰ ਲੋੜੀਂਦੀ ਮਨਜ਼ੂਰੀ ਨਹੀਂ ਮਿਲੀ ਤੇ ਮਾਮਲਾ ਵਿਚਾਰ ਅਧੀਨ ਹੈ।
ਦੂਜੇ ਪਾਸੇ ਬ੍ਰਿਟੇਨ ਦੀ ਵੈਸਟ ਮਿਡਲੈਂਡਜ਼ ਪੁਲਿਸ ਅੰਮ੍ਰਿਤਪਾਲ ਸਿੰਘ ਦੇ ਹੈਂਡਲਰ ਅਵਤਾਰ ਸਿੰਘ ਖੰਡਾ ਦੀ ਮੌਤ ਦੀ ਜਾਂਚ ਕਰ ਰਹੀ ਹੈ। ਹਾਲਾਂਕਿ, ਖਾਲਿਸਤਾਨੀ ਸਮਰਥਕ ਆਪਣਾ ਸਿਧਾਂਤ ਤਿਆਰ ਕਰ ਰਹੇ ਹਨ ਕਿ ਖੰਡਾ ਨੂੰ ਭਾਰਤੀ ਖੁਫੀਆ ਏਜੰਸੀਆਂ ਨੇ ਜ਼ਹਿਰ ਦੇ ਕੇ ਮਾਰਿਆ ਸੀ। ਹਾਲਾਂਕਿ ਵੈਸਟ ਮਿਡਲੈਂਡ ਪੁਲਿਸ ਨੂੰ ਖੰਡਾ ਦੀ ਮੌਤ 'ਚ ਕੁਝ ਵੀ ਸ਼ੱਕੀ ਨਹੀਂ ਮਿਲਿਆ। ਸਥਾਨਕ ਪੁਲਿਸ ਦਾ ਕਹਿਣਾ ਹੈ ਕਿ ਖੰਡਾ ਦੀ ਹਸਪਤਾਲ ਵਿੱਚ ਮੌਤ ਹੋ ਗਈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।