Ambala news: ਅੰਬਾਲਾ ਦੀ ਕੇਂਦਰੀ ਜੇਲ੍ਹ ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ। ਇਸ ਵਾਰ ਸ਼ਹਿਰ ਦੀ ਕੇਂਦਰੀ ਜੇਲ੍ਹ ‘ਚ ਜੇਲ੍ਹ ਅਧਿਕਾਰੀਆਂ ਵਲੋਂ ਜ਼ਮਾਨਤ ਵਾਲੇ ਕੈਦੀ ਦੀ ਥਾਂ ਕਿਸੇ ਹੋਰ ਕੈਦੀ ਨੂੰ ਛੱਡਣ ਦਾ ਮਾਮਲਾ ਸਾਹਮਣੇ ਆਇਆ ਹੈ। ਅੰਬਾਲਾ ਸੈਂਟਰਲ ਜੇਲ੍ਹ ਹਮੇਸ਼ਾ ਹੀ ਸੁਰਖੀਆਂ 'ਚ ਬਣੀ ਰਹਿੰਦੀ ਹੈ, ਭਾਵੇਂ ਕਿਸੇ ਕੈਦੀ ਨੂੰ ਵੀਵੀਆਈਪੀ ਟ੍ਰੀਟਮੈਂਟ ਦੇਣ ਦਾ ਮਾਮਲਾ ਹੋਵੇ, ਕੈਦੀਆਂ ਦਾ ਆਪਸੀ ਝਗੜੇ ਦਾ ਮਾਮਲਾ ਹੋਵੇ ਜਾਂ ਫਿਰ ਜੇਲ੍ਹ 'ਚ ਹਰ ਰੋਜ਼ ਮੋਬਾਇਲ ਫੋਨ ਜਾਂ ਨਸ਼ੀਲੇ ਪਦਾਰਥ ਪਾਏ ਜਾਣ ਦਾ ਮਾਮਲਾ ਹੋਵੇ।


ਇੰਨਾ ਹੀ ਨਹੀਂ ਆਪਣੇ ਆਪ ਨੂੰ ਬੇਇੱਜਤੀ ਤੋਂ ਬਚਾਉਣ ਲਈ ਅੰਬਾਲਾ ਸੈਂਟਰਲ ਜੇਲ੍ਹ ਦੇ ਅਧਿਕਾਰੀਆਂ ਨੇ ਜ਼ਮਾਨਤ ਹੋਏ ਵਿਅਕਤੀ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਆਪਣੇ ਆਪ ਨੂੰ ਸਾਫ ਦਿਖਾਉਣ ਦੀ ਕੋਸ਼ਿਸ਼ ਕੀਤੀ ਹੈ।


ਜੇਲ੍ਹ ਪ੍ਰਸ਼ਾਸਨ ਵੱਲੋਂ ਜ਼ਮਾਨਤ ਤੋਂ ਬਾਅਦ ਰਿਹਾਅ ਨਾ ਕੀਤੇ ਜਾਣ ਤੋਂ ਨਿਰਾਸ਼ ਰਾਮ ਕੁਮਾਰ ਦਾ ਪਰਿਵਾਰ ਆਪਣੀ ਸ਼ਿਕਾਇਤ ਲੈ ਕੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਦੀ ਅਦਾਲਤ ਵਿੱਚ ਪਹੁੰਚਿਆ, ਜਿੱਥੇ ਉਨ੍ਹਾਂ ਜੇਲ੍ਹ ਪ੍ਰਸ਼ਾਸਨ ਦੀ ਘੋਰ ਲਾਪਰਵਾਹੀ ਦਾ ਪਰਦਾਫਾਸ਼ ਕੀਤਾ। ਰਾਮ ਕੁਮਾਰ ਨੇ ਦੱਸਿਆ ਕਿ 4 ਦਸੰਬਰ ਨੂੰ ਜੇਲ੍ਹ 'ਚ ਗਏ ਕੈਦੀ ਤਰਸੇਮ ਲਾਲ ਦਾ ਪਰਿਵਾਰ ਉਸ ਸਮੇਂ ਹੈਰਾਨ ਰਹਿ ਗਿਆ ਜਦੋਂ ਉਨ੍ਹਾਂ ਦੇ ਪੁੱਤਰ ਤਰਸੇਮ ਲਾਲ ਦੇ ਨਾਂ ਦੀ ਬਜਾਏ ਜੇਲ ਪ੍ਰਸ਼ਾਸਨ ਨੇ ਕਿਸੇ ਹੋਰ ਨਾਂ ਦੇ ਕੈਦੀ ਨੂੰ ਰਿਹਾਅ ਕਰ ਦਿੱਤਾ।


ਇਹ ਵੀ ਪੜ੍ਹੋ: Ludhiana News: ਵਿਆਹ 'ਚ ਭੰਗੜੇ ਪਾਉਂਦਾ ਦਿਸਿਆ ਲੁਧਿਆਣਾ ਜੇਲ੍ਹ ਦਾ ਕੈਦੀ, ਸਵਾਲਾਂ 'ਚ ਘਿਰੀ ਪੁਲਿਸ


ਅੰਬਾਲਾ ਸੈਂਟਰਲ ਜੇਲ ਤੋਂ ਬੇਟੇ ਦੀ ਰਿਹਾਈ ਦੀ ਖਬਰ ਮਿਲਣ 'ਤੇ ਉਨ੍ਹਾਂ ਦਾ ਬੇਟਾ ਘਰ ਨਾ ਪਹੁੰਚਣ 'ਤੇ ਪਰਿਵਾਰ ਚਿੰਤਾ 'ਚ ਪੈ ਗਿਆ। ਇੱਕ ਹਫ਼ਤੇ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਉਹ ਕਦੇ ਜੇਲ੍ਹ ਪ੍ਰਸ਼ਾਸਨ ਕੋਲ ਅਤੇ ਕਦੇ ਆਪਣੇ ਵਕੀਲ ਕੋਲ ਜਾ ਕੇ ਆਪਣੇ ਪੁੱਤਰ ਦੀ ਭਾਲ ਵਿੱਚ ਫ਼ਿਕਰਮੰਦ ਰਹੇ ਤਾਂ ਪਰਿਵਾਰਕ ਮੈਂਬਰਾਂ ਨੇ ਤੰਗ ਆ ਕੇ ਇਸ ਸਬੰਧੀ ਸ਼ਿਕਾਇਤ ਕੀਤੀ ਅਤੇ ਅੰਬਾਲਾ ਕੇਂਦਰੀ ਜੇਲ੍ਹ ਦੇ ਅਧਿਕਾਰੀਆਂ ਦੀ ਲਾਪਰਵਾਹੀ ਨੂੰ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੂੰ ਦੱਸਿਆ। 


ਤਰਸੇਮ ਦੇ ਪਰਿਵਾਰਕ ਮੈਂਬਰਾਂ ਦੀ ਫਰਿਆਦ ਸੁਣ ਕੇ ਗ੍ਰਹਿ ਮੰਤਰੀ ਅਨਿਲ ਵਿੱਜ ਵੀ ਹੈਰਾਨ ਰਹਿ ਗਏ ਅਤੇ ਉਨ੍ਹਾਂ ਨੇ ਜੇਲ੍ਹ ਪ੍ਰਸ਼ਾਸਨ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ ਨੂੰ ਫ਼ੋਨ ਕਰਕੇ ਇਸ ਘਟਨਾ ਦੀ ਜਾਣਕਾਰੀ ਦਿੰਦਿਆਂ ਇਸ ਨੂੰ ਜੇਲ੍ਹ ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ ਦੱਸਿਆ। ਵਿੱਜ ਨੇ ਡਾਇਰੈਕਟਰ ਜਨਰਲ ਆਫ਼ ਪੁਲਿਸ ਜੇਲ੍ਹ ਨੂੰ ਅੰਬਾਲਾ ਕੇਂਦਰੀ ਜੇਲ੍ਹ ਦੇ ਲਾਪਰਵਾਹ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਹੁਕਮ ਵੀ ਦਿੱਤੇ ਹਨ।


ਇਹ ਵੀ ਪੜ੍ਹੋ: Punjab News: ਆਯੁਸ਼ਮਾਨ ਯੋਜਨਾ ਨੂੰ ਪੂਰੀ ਤਰ੍ਹਾਂ ਪ੍ਰਭਾਵੀ ਬਣਾਉਣ ਲਈ ਬਦਲਾਅ ਦੀ ਜ਼ਰੂਰਤ : ਐਮਪੀ ਅਰੋੜਾ