ਬੀਜੇਪੀ ਲੀਡਰ ਦਾ ਵੱਡਾ ਦਾਅਵਾ, ਖੇਤੀਬਾੜੀ ਕਾਨੂੰਨ ਵਾਪਸ ਲੈ ਸਕਦੀ ਕੇਂਦਰ ਸਰਕਾਰ
ਸਾਬਕਾ ਵਿਧਾਇਕ ਰਾਮ ਇਕਬਾਲ ਸਿੰਘ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਤੇ ਕਿਸਾਨਾਂ ਵਿੱਚ ਗੁੱਸੇ ਦੇ ਮੱਦੇਨਜ਼ਰ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਖੇਤੀ ਕਾਨੂੰਨ ਵਾਪਸ ਲੈ ਸਕਦੀ ਹੈ।
UP Assembly Election 2022: ਭਾਰਤੀ ਜਨਤਾ ਪਾਰਟੀ (BJP) ਉੱਤਰ ਪ੍ਰਦੇਸ਼ ਵਰਕਿੰਗ ਕਮੇਟੀ ਦੇ ਮੈਂਬਰ ਤੇ ਸਾਬਕਾ ਵਿਧਾਇਕ ਰਾਮ ਇਕਬਾਲ ਸਿੰਘ (Ram Iqbal Singh) ਨੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ (farm Laws) ਵਿਰੁੱਧ ਕਿਸਾਨਾਂ ਦੇ ਚੱਲ ਰਹੇ ਅੰਦੋਲਨ (Farmers Protest) ਦਾ ਸਮਰਥਨ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਸੂਬੇ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ ਕਾਨੂੰਨ ਵਾਪਸ ਲੈ ਸਕਦੀ ਹੈ।
ਐਤਵਾਰ ਰਾਤ ਨੂੰ ਬਾਲਿਆ ਜ਼ਿਲ੍ਹੇ ਦੇ ਨਾਗਰਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਵਿਧਾਇਕ ਸਿੰਘ ਨੇ ਕਿਹਾ, “ਕਿਸਾਨਾਂ ਦੀਆਂ ਮੰਗਾਂ ਸਹੀ ਹਨ। ਵਿਧਾਨ ਸਭਾ ਚੋਣਾਂ ਤੇ ਕਿਸਾਨਾਂ ਵਿੱਚ ਗੁੱਸੇ ਦੇ ਮੱਦੇਨਜ਼ਰ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈ ਸਕਦੀ ਹੈ।
ਲੋਕਤੰਤਰੀ ਦੇਸ਼ ਵਿੱਚ ਵਿਰੋਧੀ ਧਿਰ ਦੀ ਮੰਗ 'ਤੇ ਵਿਚਾਰ ਕੀਤਾ ਜਾਣਾ ਚਾਹੀਦਾ: ਸਿੰਘ
ਰਾਮ ਇਕਬਾਲ ਸਿੰਘ ਨੇ ਜਾਸੂਸੀ ਲਈ ਇਜ਼ਰਾਈਲ ਦੇ ਜਾਸੂਸੀ ਸੌਫਟਵੇਅਰ ਪੇਗਾਸਸ ਦੀ ਕਥਿਤ ਵਰਤੋਂ ਨੂੰ ਲੈ ਕੇ ਸੰਸਦ ਵਿੱਚ ਅੜਿੱਕੇ ਨੂੰ ਮੰਦਭਾਗਾ ਕਰਾਰ ਦਿੱਤਾ ਤੇ ਕਿਹਾ ਕਿ ਵਿਰੋਧੀ ਧਿਰ ਦੀ ਮੰਗ ਨੂੰ ਲੋਕਤੰਤਰੀ ਦੇਸ਼ ਵਿੱਚ ਵਿਚਾਰਿਆ ਜਾਣਾ ਚਾਹੀਦਾ ਹੈ। ਭਾਜਪਾ ਨੇਤਾ ਨੇ ਕਿਹਾ, “ਜੇ ਵਿਰੋਧੀ ਧਿਰ ਜਾਸੂਸੀ ਮਾਮਲੇ ਦੀ ਜਾਂਚ ਚਾਹੁੰਦੀ ਹੈ, ਤਾਂ ਸਰਕਾਰ ਨੂੰ ਇਸ ਦੀ ਜਾਂਚ ਕਰਵਾਉਣੀ ਚਾਹੀਦੀ ਹੈ। ਸੰਸਦ ਦਾ ਸੈਸ਼ਨ ਸੁਚਾਰੂ ਢੰਗ ਨਾਲ ਚੱਲਣਾ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ।”
ਇਸ ਦੇ ਨਾਲ ਹੀ ਸਿੰਘ ਨੇ ਕੋਵਿਡ ਦੀ ਸੰਭਾਵਤ ਤੀਜੀ ਲਹਿਰ ਨਾਲ ਨਜਿੱਠਣ ਲਈ ਸੂਬੇ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਦੀ ਸਰਕਾਰ ਵੱਲੋਂ ਕੀਤੀਆਂ ਗਈਆਂ ਤਿਆਰੀਆਂ ‘ਤੇ ਵੀ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਸਰਕਾਰ ਨੇ ਦੂਜੀ ਲਹਿਰ ਤੋਂ ਸਬਕ ਨਹੀਂ ਸਿੱਖਿਆ ਤੇ ਅੱਗੇ ਤੋਂ ਕੇਸਾਂ ਨਾਲ ਨਜਿੱਠਣ ਲਈ ਕੋਈ ਪ੍ਰਭਾਵੀ ਪ੍ਰਬੰਧ ਨਹੀਂ ਕੀਤੇ।
ਇਹ ਵੀ ਪੜ੍ਹੋ: Punjab Assembly Election 2022: ਵਪਾਰੀਆਂ ਨੇ ਚੜੂਨੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904