ਪੜਚੋਲ ਕਰੋ
(Source: ECI/ABP News)
ਹੜ੍ਹਾਂ ਦੇ ਨੁਕਸਾਨ ਦੀ ਪੂਰਤੀ ਲਈ ਪੰਜਾਬ ਨੂੰ ਕੇਂਦਰੀ ਮਦਦ ਦੀ ਆਸ ਬੱਝੀ
ਪੰਜਾਬ ਨਾਲ ਵਿਤਕਰਾ ਕਰਨ ਦੇ ਇਲਜ਼ਾਮ ਲੱਗਣ ਤੋਂ ਬਾਅਦ ਹੁਣ ਕੇਂਦਰ ਸਰਕਾਰ ਨੇ ਪੰਜਾਬੀਆਂ ਦੀ ਪੁਕਾਰ ਸੁਣ ਲਈ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਪੀਲ ’ਤੇ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਵਾਲੀ ਕੇਂਦਰੀ ਟੀਮ ਨੂੰ ਪੰਜਾਬ ਵਿੱਚ ਭੇਜਣ ਦਾ ਫੈਸਲਾ ਕੀਤਾ ਹੈ।
![ਹੜ੍ਹਾਂ ਦੇ ਨੁਕਸਾਨ ਦੀ ਪੂਰਤੀ ਲਈ ਪੰਜਾਬ ਨੂੰ ਕੇਂਦਰੀ ਮਦਦ ਦੀ ਆਸ ਬੱਝੀ centre govt agrees to send teams in punjab to access damage due to floods ਹੜ੍ਹਾਂ ਦੇ ਨੁਕਸਾਨ ਦੀ ਪੂਰਤੀ ਲਈ ਪੰਜਾਬ ਨੂੰ ਕੇਂਦਰੀ ਮਦਦ ਦੀ ਆਸ ਬੱਝੀ](https://static.abplive.com/wp-content/uploads/sites/5/2019/08/25124221/khalsa-aid-helping-punjab-floods.jpg?impolicy=abp_cdn&imwidth=1200&height=675)
ਚੰਡੀਗੜ੍ਹ: ਪੰਜਾਬ ਨਾਲ ਵਿਤਕਰਾ ਕਰਨ ਦੇ ਇਲਜ਼ਾਮ ਲੱਗਣ ਤੋਂ ਬਾਅਦ ਹੁਣ ਕੇਂਦਰ ਸਰਕਾਰ ਨੇ ਪੰਜਾਬੀਆਂ ਦੀ ਪੁਕਾਰ ਸੁਣ ਲਈ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਪੀਲ ’ਤੇ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਵਾਲੀ ਕੇਂਦਰੀ ਟੀਮ ਨੂੰ ਪੰਜਾਬ ਵਿੱਚ ਭੇਜਣ ਦਾ ਫੈਸਲਾ ਕੀਤਾ ਹੈ।
ਕੇਂਦਰੀ ਗ੍ਰਹਿ ਸਕੱਤਰ ਅਜੈ ਭੱਲਾ ਨੇ ਸੂਬਾ ਸਰਕਾਰ ਨੂੰ ਦਿੱਤੀ ਜਾਣਕਾਰੀ ਵਿੱਚ ਕਿਹਾ ਕਿ ਹੜ੍ਹ ਪ੍ਰਭਾਵਿਤ 11 ਸੂਬਿਆਂ ਤੋਂ ਇਲਾਵਾ ਕੇਂਦਰੀ ਟੀਮ ਪੰਜਾਬ ਵਿੱਚ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਵੀ ਮੁਲਾਂਕਣ ਕਰੇਗੀ। ਪੰਜਾਬ ਦੇ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਵੀ ਇਸ ਦੀ ਪੁਸ਼ਟੀ ਕੀਤੀ ਹੈ। ਮੁੱਖ ਮੰਤਰੀ ਨੇ ਇੱਕ ਦਿਨ ਪਹਿਲਾਂ ਹੀ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਸੀ ਕਿ ਪੰਜਾਬ ਨੂੰ ਹੜ੍ਹ ਪੀੜਤ ਸੂਬਿਆਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਪੰਜਾਬ ਵਿਚ ਹੜ੍ਹਾਂ ਨਾਲ ਬਹੁਤ ਨੁਕਸਾਨ ਹੋਇਆ ਹੈ।
ਇਸ ਤੋਂ ਪਹਿਲਾਂ ਸਿਆਸੀ ਧਿਰਾਂ ਤੋਂ ਲੈ ਕੇ ਆਮ ਲੋਕਾਂ ਵਿੱਚ ਵੀ ਇਸ ਗੱਲ ਦੀ ਚਰਚਾ ਸੀ ਕਿ ਕੇਂਦਰ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਿਹਾ ਹੈ। ਬੀਤੇ ਦਿਨੀਂ ਹੋਈ ਗ੍ਰਹਿ ਮੰਤਰਾਲੇ ਦੀ ਮੀਟਿੰਗ ਵਿੱਚ ਪੰਜਾਬ ਨੂੰ ਛੱਡ ਆਸਾਮ, ਮੇਘਾਲਿਆ, ਤ੍ਰਿਪੁਰਾ, ਉੱਤਰਾਖੰਡ, ਬਿਹਾਰ, ਹਿਮਾਚਲ, ਗੁਜਰਾਤ, ਰਾਜਸਥਾਨ, ਮਹਾਰਾਸ਼ਟਰ, ਕਾਰਨਾਟਕਾ ਤੇ ਕੇਰਲਾ ਵਿੱਚ ਹੜ੍ਹਾਂ ਦਾ ਜਾਇਜ਼ਾ ਲੈਣ ਲਈ ਟੀਮਾਂ ਭੇਜਣ ਦੀ ਐਲਾਨ ਕੀਤਾ ਗਿਆ ਸੀ। ਪਰ ਕੇਂਦਰੀ ਟੀਮ ਪੰਜਾਬ ਦਾ ਵੀ ਦੌਰਾ ਕਰੇਗੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਲੁਧਿਆਣਾ
ਪੰਜਾਬ
ਮਨੋਰੰਜਨ
ਕਾਰੋਬਾਰ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)