ਚੰਡੀਗੜ੍ਹ: ਦੇਸ਼ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵਧ ਰਿਹਾ ਹੈ। ਇਸ ਦੌਰਾਨ ਕੇਂਦਰ ਸਰਕਾਰ ਨੇ ਰੈੱਡ, ਔਰੇਂਜ ਤੇ ਗਰੀਨ ਜ਼ੋਨ ਨੂੰ ਲੈ ਕੇ ਅੱਜ ਸਾਰੇ ਸੂਬਿਆਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਚਿੱਠੀ ਲਿਖੀ ਹੈ। ਇਸ ਚਿੱਠੀ 'ਚ ਸਾਰੀਆਂ ਸੂਬਾਂ ਸਰਕਾਰਾਂ ਨੂੰ ਉਨ੍ਹਾਂ ਦੇ ਜ਼ਿਲ੍ਹਿਆਂ 'ਚ ਰੈੱਡ, ਔਰੇਂਜ਼ ਤੇ ਗਰੀਨ ਜ਼ੋਨ ਨੂੰ ਲੈ ਕੇ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ।


ਕੇਂਦਰ ਨੇ ਸਾਰੇ ਸੂਬਿਆਂ ਦੇ ਜ਼ਿਲ੍ਹਿਆਂ ਨੂੰ ਰੈੱਡ, ਔਰੇਂਜ਼ ਤੇ ਗਰੀਨ ਜ਼ੋਨ 'ਚ ਵੰਡਿਆਂ ਹੈ। ਸਿਹਤ ਮੰਤਰਾਲੇ ਦੇ ਮੁਤਾਬਕ ਪਿਛਲੇ 24 ਘੰਟਿਆਂ 'ਚ ਦੇਸ਼ 'ਚ 1993 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ 73 ਲੋਕਾਂ ਦੀ ਮੌਤ ਵੀ ਹੋਈ ਹੈ।


ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਮੁਤਾਬਕ ਦੇਸ਼ 'ਚ ਹੁਣ ਤਕ ਕੁੱਲ 35,043 ਮਾਮਲੇ ਸਾਹਮਣੇ ਆ ਚੁੱਕੇ ਹਨ। ਉੱਥੇ ਹੀ ਦੇਸ਼ 'ਚ ਕੋਰੋਨਾ ਨਾਲ ਮੌਤ ਦਾ ਅੰਕੜਾ 1,147 ਤਕ ਪਹੁੰਚ ਗਿਆ ਹੈ। ਕੋਰੋਨਾ ਵਾਇਰਸ ਨੂੰ ਦੇ ਕੇ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 8,889 ਹੈ।