ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਕੋਰੋਨਾਵਾਇਰਸ ਨਾਲ ਨਜਿੱਠਣ ਲਈ ਸੂਬਿਆਂ ਨੂੰ ਵੱਡਾ ਵਿੱਤੀ ਪੈਕੇਜ ਜਾਰੀ ਕੀਤਾ ਹੈ। 24 ਮਾਰਚ ਨੂੰ 15,000 ਕਰੋੜ ਰੁਪਏ ਦੇ ਫੰਡ ਦਾ ਐਲਾਨ ਕੀਤਾ ਗਿਆ ਸੀ ਜੋ ਕੇਂਦਰ ਦੁਆਰਾ ਸੂਬਿਆਂ ਨੂੰ ਦਿੱਤੀ ਜਾਣੀ ਸੀ। ਇਸ ਸਬੰਧੀ ਅਪਰੈਲ ਵਿੱਚ 3000 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਸਾਰੇ ਸੂਬਿਆਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਜਾਰੀ ਕੀਤੀ ਗਈ ਸੀ।

ਕੋਰੋਨਾ ਨੂੰ ਲੈ ਕੇ ਜਾਰੀ ਹੋਏ ਇਸ ਆਰਥਿਕ ਪੈਕੇਜ ਦੀ ਦੂਜੀ ਕਿਸ਼ਤ ਵਿੱਚ ਸੂਬਿਆਂ ਨੂੰ 890.32 ਕਰੋੜ ਦੀ ਮਦਦ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਦੇਸ਼ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ 22 ਰਾਜਾਂ/ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਇਹ ਮਦਦ ਜਾਰੀ ਕੀਤੀ ਹੈ। ਸੂਬੇ ਤੇ ਕੇਂਦਰ ਸ਼ਾਸਤ ਪ੍ਰਦੇਸ਼ ਇਸ ਫੰਡ ਦੀ ਵਰਤੋਂ ਹਸਪਤਾਲਾਂ ਲਈ ਬਿਸਤਰੇ, ਕੋਰੋਨਾ ਟੈਸਟਿੰਗ ਕਿੱਟਾਂ ਤੇ ਪੀਪੀਈ ਕਿੱਟਾਂ ਵਰਗੀਆਂ ਚੀਜ਼ਾਂ ਖਰੀਦਣ ਲਈ ਕਰ ਸਕਣਗੇ।

ਇਹ ਪੈਕੇਜ COVID-19 ਦੇ ਐਮਰਜੈਂਸੀ ਜਵਾਬ ਵਿੱਚ ਵਰਤੇ ਜਾਣਗੇ। ਸ਼ੁਰੂਆਤ ਵਿੱਚ 7774 ਕਰੋੜ ਰੁਪਏ ਦੀ ਵਰਤੋਂ ਕੀਤੀ ਜਾਏਗੀ। ਇਸ ਤੋਂ ਬਾਅਦ 7246 ਕਰੋੜ ਸਾਲ ਦੀ ਬਾਕੀ ਬਚੀ ਰਕਮ ਸਮੇਂ-ਸਮੇਂ 2024 ਤੱਕ ਖਰਚ ਕੀਤੀ ਜਾਏਗੀ। ਇਸ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਕੋਵਿਡ-19 ਦੇ ਇਲਾਜ, ਬੁਨਿਆਦੀ ਢਾਂਚੇ ਤੇ ਹੋਰ ਖਰਚਿਆਂ ਲਈ 4113 ਕਰੋੜ ਰੁਪਏ ਦੇ ਚੁੱਕੀ ਹੈ।


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904