ਨਾਗਪੁਰ : ਲਗਭਗ ਇੱਕ ਸਾਲ ਤੱਕ ਦਿੱਲੀ ਦੀਆਂ ਸਰਹੱਦਾਂ 'ਤੇ ਚੱਲੇ ਕਿਸਾਨ ਅੰਦੋਲਨ ਦੇ ਕਾਰਨ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਤੋਂ ਬਾਅਦ ਹੁਣ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਹੈ ਕਿ ਸਰਕਾਰ ਬਾਅਦ ਵਿੱਚ ਕਾਨੂੰਨ ਮੁੜ ਲਿਆ ਸਕਦੀ ਹੈ।
ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਨਾਗਪੁਰ 'ਚ ਇਕ ਪ੍ਰੋਗਰਾਮ ਨੂੰ ਸੰਬੋਧਨ ਕਰਦੇ ਹੋਏ ਕਿਹਾ, ''ਅਸੀਂ ਖੇਤੀਬਾੜੀ ਸੋਧ ਕਾਨੂੰਨ ਲਿਆਏ ਪਰ ਕੁਝ ਲੋਕਾਂ ਨੂੰ ਇਹ ਕਾਨੂੰਨ ਪਸੰਦ ਨਹੀਂ ਆਏ ਜੋ ਕਿ ਆਜ਼ਾਦੀ ਤੋਂ ਲਗਭਗ 70 ਸਾਲ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਲਿਆਂਦਾ ਗਿਆ ਇੱਕ ਵੱਡਾ ਸੁਧਾਰ ਸੀ।
ਉਨ੍ਹਾਂ ਕਿਹਾ ਕਿ ਸਰਕਾਰ ਇਸ ਤੋਂ ਨਿਰਾਸ਼ ਨਹੀਂ ਹੈ। ਅਸੀਂ ਇੱਕ ਕਦਮ ਪਿੱਛੇ ਹਟੇ ਹਾਂ ਅਤੇ ਅਸੀਂ ਦੁਬਾਰਾ ਅੱਗੇ ਵਧਾਂਗੇ ਕਿਉਂਕਿ ਕਿਸਾਨ ਭਾਰਤ ਦੀ ਰੀੜ੍ਹ ਦੀ ਹੱਡੀ ਹਨ। ਤੋਮਰ ਨੇ ਕਿਹਾ ਕਿ ਖੇਤੀ ਖੇਤਰ ਵਿੱਚ ਵੱਡੇ ਨਿਵੇਸ਼ ਦੀ ਲੋੜ ਹੈ। ਇਸ ਮੌਕੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਵੀ ਮੌਜੂਦ ਸਨ। ਤੋਮਰ ਨੇ ਕਿਹਾ, "ਇੱਕ ਸੈਕਟਰ ਜਿੱਥੇ ਸਭ ਤੋਂ ਘੱਟ ਨਿਵੇਸ਼ ਹੋਇਆ ਹੈ, ਉਹ ਹੈ ਖੇਤੀਬਾੜੀ ਸੈਕਟਰ।
ਕੇਂਦਰੀ ਮੰਤਰੀ ਨੇ ਦਾਅਵਾ ਕੀਤਾ ਕਿ ਇਸ ਖੇਤਰ ਵਿੱਚ ਮੌਜੂਦਾ ਨਿਵੇਸ਼ ਦਾ ਫਾਇਦਾ ਵਪਾਰੀਆਂ ਨੂੰ ਹੁੰਦਾ ਹੈ ਨਾ ਕਿ ਕਿਸਾਨਾਂ ਨੂੰ। ਖੇਤੀ ਕਾਨੂੰਨਾਂ ਨੂੰ ਖ਼ਤਮ ਕਰਨ ਤੋਂ ਦੋ ਦਿਨ ਪਹਿਲਾਂ ਸਰਕਾਰ ਨੇ ਇੱਕ ਨੋਟ ਜਾਰੀ ਕੀਤਾ ਸੀ। ਤੋਮਰ ਦੁਆਰਾ ਦਸਤਖਤ ਕੀਤੇ ਗਏ ਅਤੇ ਸੰਸਦ ਮੈਂਬਰਾਂ ਨੂੰ ਜਾਰੀ ਕੀਤੇ ਗਏ ਨੋਟ ਵਿੱਚ ਕਿਸਾਨਾਂ ਦੇ ਇੱਕ ਸਮੂਹ ਨੂੰ ਕਿਸਾਨਾਂ ਦੀ ਹਾਲਤ ਸੁਧਾਰਨ ਦੀ ਕੋਸ਼ਿਸ਼ ਦੇ ਰਾਹ ਵਿੱਚ ਖੜ੍ਹਨ ਲਈ ਜ਼ਿੰਮੇਵਾਰ ਠਹਿਰਾਇਆ ਸੀ ਅਤੇ ਕਿਹਾ ਗਿਆ ਸੀ ਕਿ ਸਰਕਾਰ ਨੇ ਕਿਸਾਨਾਂ ਨੂੰ ਖੇਤੀ ਕਾਨੂੰਨਾਂ ਦੀ ਮਹੱਤਤਾ ਸਮਝਾਉਣ ਲਈ ਸਖ਼ਤ ਮਿਹਨਤ ਕੀਤੀ।
ਦੱਸ ਦੇਈਏ ਕਿ ਪ੍ਰਧਾਨ ਮੰਤਰੀ ਮੋਦੀ ਨੇ ਪਿਛਲੇ ਮਹੀਨੇ ਚੋਣਾਂ ਤੋਂ ਪਹਿਲਾਂ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਸੀ। ਇਸ ਤੋਂ ਬਾਅਦ ਬਿਨਾਂ ਕਿਸੇ ਚਰਚਾ ਤੋਂ ਸੰਸਦ ਦੇ ਦੋਵਾਂ ਸਦਨਾਂ ਵੱਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਦੇ ਬਿੱਲ ਨੂੰ ਸਰਕਾਰ ਨੇ ਓਸੇ ਤਰ੍ਹਾਂ ਬਿਨਾਂ ਕਿਸੇ ਚਰਚਾ ਤੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਬਿੱਲ ਵੀ ਪਾਸ ਕਰ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ : ਸਾਵਧਾਨ ! ਦੇਸ਼ 'ਚ ਤੇਜ਼ੀ ਨਾਲ ਵੱਧ ਰਹੀ ਹੈ ਆਨਲਾਈਨ ਧੋਖਾਧੜੀ , ਸਿਰਫ ਇਕ ਸੂਬੇ 'ਚ ਹੋਈ 51.33 ਕਰੋੜ ਦੀ ਧੋਖਾਧੜੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :
https://play.google.com/store/apps/details?id=com.winit.starnews.hin
https://apps.apple.com/in/app/abp-live-news/id81111490