Chamba Bus Accident: ਬੱਸ ਖੱਡ 'ਚ ਡਿੱਗਣ ਨਾਲ ਕਈ ਲੋਕਾਂ ਦੀ ਮੌਤ, ਬਚਾਅ ਕਾਰਜ ਜਾਰੀ
ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਤੇ ਪ੍ਰਸ਼ਾਸਨ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ। ਬੀਡੀਓ ਤੀਸਾ ਮਹਿੰਦਰ ਸਿੰਘ ਨੇ ਦੱਸਿਆ ਕਿ ਹੁਣ ਤੱਕ ਮੌਕੇ ਤੋਂ 6 ਲਾਸ਼ਾਂ ਮਿਲੀਆਂ ਹਨ।
ਚੰਬਾ: ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਚੰਬਾ ਵਿੱਚ ਸਵੇਰੇ 10 ਵਜੇ ਦੇ ਕਰੀਬ ਭਿਆਨਕ ਹਾਦਸਾ ਵਾਪਰਿਆ। ਦਰਅਸਲ, ਚੰਬਾ ਦੇ ਤੀਸਾ ਵਿੱਚ ਯਾਤਰੀਆਂ ਨਾਲ ਭਰੀ ਪ੍ਰਾਈਵੇਟ ਬੱਸ ਡੂੰਘੀ ਖਾਈ ਵਿੱਚ ਡਿੱਗ ਗਈ। ਹੁਣ ਤੱਕ ਇਸ ਹਾਦਸੇ ਵਿੱਚ ਸੱਤ ਲੋਕਾਂ ਦੀ ਮੌਤ ਦੀ ਖ਼ਬਰ ਹੈ, ਜਦੋਂਕਿ ਬਹੁਤ ਸਾਰੇ ਲੋਕ ਜ਼ਖਮੀ ਹੋਏ ਹਨ।
ਸੂਤਰਾਂ ਦੀ ਮੰਨੀਏ ਤਾਂ ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਤੇ ਪ੍ਰਸ਼ਾਸਨ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ। ਬੀਡੀਓ ਤੀਸਾ ਮਹਿੰਦਰ ਸਿੰਘ ਨੇ ਦੱਸਿਆ ਕਿ ਹੁਣ ਤੱਕ ਮੌਕੇ ਤੋਂ 6 ਲਾਸ਼ਾਂ ਮਿਲੀਆਂ ਹਨ। ਬਚਾਅ ਜਾਰੀ ਹੈ। ਜਦਕਿ ਇਸ ਦੌਰਾਨ 13 ਜ਼ਖਮੀਆਂ ਨੂੰ ਤੀਸਾ ਦੇ ਹਸਪਤਾਲ ਪਹੁੰਚਾਇਆ ਗਿਆ ਹੈ।
ਇਸ ਦੇ ਨਾਲ ਹੀ ਹਾਦਸੇ ਵਾਲੀ ਥਾਂ ਦੇ ਆਸ-ਪਾਸ ਰਹਿਣ ਵਾਲੇ ਸਥਾਨਕ ਲੋਕਾਂ ਨੇ ਜ਼ਖਮੀਆਂ ਨੂੰ ਬਚਾਉਣਾ ਸ਼ੁਰੂ ਕਰ ਦਿੱਤਾ ਹੈ। ਸਥਾਨਕ ਲੋਕਾਂ ਨੇ ਦੱਸਿਆ ਕਿ ਤੀਸਾ ਦੀ ਕਲੋਨੀ ਨੂੰ ਮੋੜਦਿਆਂ ਹੀ ਬੱਸ ਕੰਟਰੋਲ ਤੋਂ ਬਾਹਰ ਹੋ ਗਈ ਤੇ ਖਾਈ ਵਿੱਚ ਜਾ ਡਿੱਗੀ। ਦੱਸ ਦਈਏ ਕਿ ਇਸ ਬੱਸ ਵਿੱਚ ਕਈ ਵਿਦਿਆਰਥੀ ਸਵਾਰ ਸੀ।
ਇਹ ਵੀ ਪੜ੍ਹੋ: PUBG Mobile 1.3 Update: PUBG Mobile ਲੈ ਆਇਆ 1.3 ਅਪਡੇਟ, ਜਾਣੋ ਕੀ ਕੁਝ ਮਿਲੇਗਾ ਖਾਸ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904