ਚੰਡੀਗੜ੍ਹ: ਚੰਡੀਗੜ੍ਹ 'ਚ ਕਰਫਿਊ ਦੌਰਾਨ ਲੋਕਾਂ ਨੂੰ ਜ਼ਰੂਰੀ ਸਮਾਨ ਉਪਲੱਬਧ ਕਰਵਾਉਣ ਲਈ ਚੰਡੀਗੜ੍ਹ ਪ੍ਰਸ਼ਾਸਨ ਨੇ ਲੋਕਾਂ ਨੂੰ ਥੋੜੀ ਰਾਹਤ ਦਿੱਤੀ ਹੈ। ਪ੍ਰਸ਼ਾਸਨ ਵੱਲੋਂ ਅੱਜ ਸਵੇਰ 10 ਵਜੇ ਤੋਂ ਸ਼ਾਮ 6 ਵਜੇ ਤੱਕ ਰਾਸ਼ਨ, ਸਬਜ਼ੀਆਂ, ਫੱਲ ਅਤੇ ਦਵਾਈਆਂ ਵਾਲੀਆਂ ਦੁਕਾਨਾਂ ਖੁੱਲ੍ਹੀਆਂ ਰੱਖਣ ਦਾ ਫੈਸਲਾ ਲਿਆ ਗਿਆ ਹੈ।



ਇਸ ਫੈਸਲੇ ਤੋਂ ਬਾਅਦ ਚੰਡੀਗੜ੍ਹ ਦੀਆਂ ਕਈ ਥਾਵਾਂ ਤੇ ਲੰਬੀਆਂ ਕਤਾਰਾਂ ਵੇਖਣ ਨੂੰ ਮਿਲੀਆਂ। ਹਾਂਲਾਕਿ ਸਮਾਜਿਕ ਦੂਰੀ ਤਾਂ ਧਿਆਨ ਰੱਖਿਆ ਜਾ ਰਿਹਾ ਹੈ। ਪ੍ਰਸ਼ਾਸਨ ਵਲੋਂ ਇਨ੍ਹਾਂ ਦੁਕਾਨਾ ਦੇ ਬਾਹਰ ਇੱਕ- ਇੱਕ ਮੀਟਰ ਤੇ ਨਿਸ਼ਾਨ ਦੇਹੀ ਕੀਤੀ ਗਈ ਹੈ ਤਾਂ ਜੋ ਲੋਕ ਸਮਾਨ ਖਰੀਦੇ ਸਮੇਂ ਇੱਕ ਦੂਜੇ ਤੋਂ ਦੂਰੀ ਬਣਾਈ ਰੱਖਣ।