ਪੜਚੋਲ ਕਰੋ

ਚੰਡੀਗੜ੍ਹ 'ਚ CFSL ਦੀ ਇਮਾਰਤ ਹੇਠਾਂ ਬੰਕਰ ਬਣਾ ਰਹੇ ਸੀ ਸ਼ੱਕੀ ਲੋਕ, ਸਰਚ ਆਪਰੇਸ਼ਨ ਜਾਰੀ

ਚੰਡੀਗੜ੍ਹ ਦੇ ਸੀਐੱਫਐੱਸਐੱਲ ਦਫਤਰ ਦੇ ਸਾਹਮਣੇ ਜ਼ਮੀਨ ਤੋਂ ਲਗਪਗ ਤੀਹ ਫੁੱਟ ਹੇਠਾਂ ਕੁਝ ਸ਼ੱਕੀ ਇਨਸਾਨ ਰਹਿ ਰਹੇ ਸੀ, ਜਿਸ ਦਾ ਖ਼ੁਲਾਸਾ ਹੋਇਆ ਹੈ। ਇਨ੍ਹਾਂ ਲੋਕਾਂ ਨੇ ਬਰਸਾਤੀ ਪਾਣੀ ਦੀਆਂ ਪਾਈਪਾਂ ਵਿੱਚ ਹੀ ਆਪਣਾ ਘਰ ਬਣਾਇਆ ਹੋਇਆ ਸੀ। ਇੱਥੋਂ ਕੰਬਲ, ਗੱਦੇ, ਬਿਸਤਰੇ ਤੇ ਕੱਪੜਿਆਂ ਸਮੇਤ ਰਸੋਈ ਦਾ ਸਾਮਾਨ ਵੀ ਬਰਾਮਦ ਕੀਤਾ ਗਿਆ ਹੈ।

ਚੰਡੀਗੜ੍ਹ: ਸ਼ਹਿਰ ਦੇ ਸੀਐੱਫਐੱਸਐੱਲ ਦਫਤਰ ਦੇ ਸਾਹਮਣੇ ਜ਼ਮੀਨ ਤੋਂ ਲਗਪਗ ਤੀਹ ਫੁੱਟ ਹੇਠਾਂ ਬੰਕਰ ਵਿੱਚ ਕੁਝ ਸ਼ੱਕੀ ਇਨਸਾਨ ਰਹਿ ਰਹੇ ਸੀ, ਜਿਸ ਦਾ ਖ਼ੁਲਾਸਾ ਹੋਣ ਬਾਅਦ ਆਪਣੀ ਜਾਂਚ ਅਤੇ ਖੋਜ ਲਈ ਮੰਨੇ ਜਾਣ ਵਾਲੇ ਸੀਐਫਐਸਐਲ ਦੇ ਵਿਗਿਆਨੀ ਵੀ ਹੈਰਾਨ ਹੋ ਗਏ। ਇਨ੍ਹਾਂ ਲੋਕਾਂ ਨੇ ਬਰਸਾਤੀ ਪਾਣੀ ਦੀਆਂ ਪਾਈਪਾਂ ਵਿੱਚ ਹੀ ਆਪਣਾ ਘਰ ਬਣਾਇਆ ਹੋਇਆ ਸੀ। ਇਹ ਬੰਕਰ ਵੀ ਕੋਈ ਛੋਟਾ ਨਹੀਂ, ਬਲਕਿ ਇੱਕ ਕਨਾਲ ਦੇ ਪੂਰੇ ਮਕਾਨ ਜਿੱਡਾ ਵੱਡਾ ਹੈ। ਜੋ 72 ਫੁੱਟ ਚੌੜਾ ਤੇ 140 ਫੁੱਟ ਲੰਬਾ ਹੈ। ਇੱਥੋਂ ਕੰਬਲ, ਗੱਦੇ, ਬਿਸਤਰੇ ਤੇ ਕੱਪੜਿਆਂ ਸਮੇਤ ਰਸੋਈ ਦਾ ਸਾਮਾਨ ਵੀ ਬਰਾਮਦ ਕੀਤਾ ਗਿਆ ਹੈ।

ਇਸ ਵਿੱਚ ਕਮਰੇ ਦੇ ਹਿਸਾਬ ਨਾਲ ਸੱਤ ਅੱਠ ਕਮਰੇ ਵੀ ਸਨ। ਇਸ ਬੰਕਰ ਨੂੰ ਵੇਖ ਕੇ ਇਹ ਲੱਗ ਰਿਹਾ ਸੀ ਕਿ ਬਹੁਤ ਸਾਰੇ ਲੋਕ ਕਈ ਸਾਲਾਂ ਤੋਂ ਇੱਥੇ ਚੁੱਪ-ਚਾਪ ਰਹਿ ਰਹੇ ਸਨ। ਇਸ ਬਾਰੇ ਹੁਣ ਤੱਕ ਕਿਸੇ ਨੂੰ ਕਿਉਂ ਨਹੀਂ ਪਤਾ ਸੀ? ਇਨ੍ਹਾਂ ਸ਼ੱਕੀ ਵਿਅਕਤੀਆਂ ਨੇ ਗਟਰ ਪਾਈਪ ਲਾਈਨ ਵਿੱਚ ਖੁਦਾਈ ਕਰਕੇ ਤੇ ਕੱਟ ਕੇ ਜ਼ਮੀਨ ਤੋਂ ਕਰੀਬ 32 ਫੁੱਟ ਹੇਠਾਂ ਕਈ ਗਟਰਾਂ ਨੂੰ ਆਪਸ ਵਿੱਚ ਜੋੜਿਆ ਹੋਇਆ ਸੀ।

ਹੈਰਾਨੀ ਵਾਲੀ ਗੱਲ ਹੈ ਕਿ ਸੀਐੱਫਐੱਸਐੱਲ ਦੇ ਗੇਟ ਉੱਤੇ ਤਾਇਨਾਤ ਆਈਟੀਬੀਪੀ ਵੀ ਇਸ ਸੁਰੰਗ ਦੀ ਰਿਹਾਇਸ਼ ਤੋਂ ਵਾਕਿਫ਼ ਨਹੀਂ ਸੀ। ਚੰਡੀਗੜ੍ਹ ਮਿਊਂਸੀਪਲ ਕਾਰਪੋਰੇਸ਼ਨ ਦੇ ਕਰਮਚਾਰੀਆਂ ਨੇ ਜਦੋਂ ਟਨਲ ਦੀ ਸਫਾਈ ਕਰਨ ਦੀ ਕੋਸ਼ਿਸ਼ ਕੀਤੀ, ਉਸ ਸਮੇਂ ਉਨ੍ਹਾਂ ਨੂੰ ਅੰਦਰੋਂ ਆਵਾਜ਼ਾਂ ਸੁਣਾਈ ਦਿੱਤੀਆਂ। ਕਾਰਪੋਰੇਸ਼ਨ ਦੇ ਕਰਮਚਾਰੀਆਂ ਨੇ ਪੁਲਿਸ ਨੂੰ ਇਤਲਾਹ ਕੀਤੀ, ਪਰ ਉਦੋਂ ਤਕ ਟਨਲ ਵਿੱਚ ਰਹਿੰਦੇ ਸ਼ੱਕੀ ਫਰਾਰ ਹੋਣ ਵਿਚ ਕਾਮਯਾਬ ਹੋ ਗਏ।

ਫਿਲਹਾਲ ਪੁਲਿਸ ਵੱਲੋਂ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ। ਸਰਚ ਆਪਰੇਸ਼ਨ ਵਿੱਚ ਸਾਹਮਣੇ ਆਇਆ ਹੈ ਕਿ ਜ਼ਮੀਨ ਤੋਂ ਲਗਪਗ ਤੀਹ ਫੁੱਟ ਹੇਠਾਂ ਕੁਝ ਲੋਕ ਆਪਣਾ ਘਰ ਵਸਾਈ ਬੈਠੇ ਸੀ। ਇੱਥੇ ਆਉਣ-ਜਾਣ ਲਈ ਜੋ ਰਾਹ ਸੀ, ਉਗ ਟਨਲ ਦਾ ਇੱਕ ਪਾਸਾ ਬਰਸਾਤੀ ਨਾਲੇ ਵਿੱਚ ਖੁੱਲ੍ਹਦਾ ਸੀ। ਚੰਡੀਗੜ੍ਹ ਪੁਲੀਸ ਨੇ ਮਾਮਲੇ ਦੀ ਤਫ਼ਤੀਸ਼ ਸ਼ੁਰੂ ਕਰ ਦਿੱਤੀ। ਪੁਲਿਸ ਮੁਤਾਬਕ ਟਨਲ ਵਿੱਚ ਰਹਿਣ ਵਾਲੇ ਸ਼ੱਕੀ ਰਿਕਸ਼ਾ ਚਲਾਉਣ ਵਾਲੇ ਹੀ ਭਿਖਾਰੀ ਹੋ ਸਕਦੇ ਹਨ।

ਟਾਪ ਹੈਡਲਾਈਨ

School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
Police Transfer: ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ, ਇਨ੍ਹਾਂ 43 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ; DCP ਤੇ Joint CP ਦਾ ਵੀ ਟ੍ਰਾਂਸਫਰ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ, ਇਨ੍ਹਾਂ 43 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ; DCP ਤੇ Joint CP ਦਾ ਵੀ ਟ੍ਰਾਂਸਫਰ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?

ਵੀਡੀਓਜ਼

Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!
Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget