ਪੜਚੋਲ ਕਰੋ
Advertisement
Chandigarh Lockdown : ਚੰਡੀਗੜ੍ਹ ਪ੍ਰਸ਼ਾਸਨ ਨੇ ਲੌਕਡਾਊਨ ਨਿਯਮਾਂ 'ਚ ਦਿੱਤੀ ਵੱਡੀ ਢਿੱਲ ,ਜਾਣੋਂ ਕੀ ਖੁੱਲ੍ਹੇਗਾ , ਕੀ ਰਹੇਗਾ ਬੰਦ
ਚੰਡੀਗੜ੍ਹ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਕਮੀ ਆਉਣ ਤੋਂ ਬਾਅਦ ਚੰਡੀਗੜ੍ਹ ਪ੍ਰਸ਼ਾਸਨ ਨੇ ਸਿਟੀ ਬਿਊਟੀਫੁੱਲ ਦੇ ਲਾਕਡਾਊਨ ਨਿਯਮਾਂ ਵਿੱਚ ਢਿੱਲ ਦਿੱਤੀ ਹੈ।
ਸ਼ੰਕਰ ਬਦਰਾ ਦੀ ਰਿਪੋਰਟ
Chandigarh Lockdown News : ਚੰਡੀਗੜ੍ਹ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਕਮੀ ਆਉਣ ਤੋਂ ਬਾਅਦ ਚੰਡੀਗੜ੍ਹ ਪ੍ਰਸ਼ਾਸਨ ਨੇ ਸਿਟੀ ਬਿਊਟੀਫੁੱਲ ਦੇ ਲਾਕਡਾਊਨ ਨਿਯਮਾਂ ਵਿੱਚ ਢਿੱਲ ਦਿੱਤੀ ਹੈ। ਅੱਜ ਕੋਰੋਨਾ ਵਾਇਰਸ ਦੇ ਮਾਮਲਿਆਂ ਅਤੇ ਵੀਕੈਂਡ ਲਾਕਡਾਊਨ ਬਾਰੇ ਯੂਟੀ ਪ੍ਰਸ਼ਾਸਨ ਦੀ ਮੀਟਿੰਗ ਹੋਈ ਹੈ , ਜਿਸ ਵਿੱਚ ਯੂਟੀ ਪ੍ਰਸ਼ਾਸਨ ਨੇ ਲੌਕਡਾਊਨ ਨਿਯਮਾਂ 'ਚ ਢਿੱਲ ਦੇਣ ਦਾ ਫ਼ੈਸਲਾ ਲਿਆ ਹੈ।
ਜਾਣਕਾਰੀ ਅਨੁਸਾਰ ਇਸ ਮੀਟਿੰਗ ਵਿੱਚ ਫੈਸਲਾ ਲਿਆ ਗਿਆ ਹੈ ਕਿ 1 ਫਰਵਰੀ ਤੋਂ 10ਵੀਂ ਤੋਂ ਲੈ ਕੈ 12ਵੀਂ ਜਮਾਤ ਦੇ ਸਕੂਲਾਂ ਨੂੰ ਖੋਲਿਆ ਜਾਵੇਗਾ। ਇਸ ਤੋਂ ਇਲਾਵਾ ਚੰਡੀਗੜ੍ਹ ਵਿੱਚ ਕਾਲਜ ਅਤੇ ਯੂਨੀਵਰਸਿਟੀਆਂ ਨੂੰ ਖੋਲਣ ਦੀ ਇਜ਼ਾਜਤ ਦਿੱਤੀ ਗਈ ਹੈ।
ਇਸ ਦੇ ਨਾਲ ਹੀ ਜਨਤਕ ਥਾਵਾਂ, ਜਿੰਮ, ਬਾਰ, ਰੈਸਟੋਰੈਂਟ ਅਤੇ ਸਿਨੇਮਾ ਹਾਲ 50 ਫੀਸਦੀ ਸਮਰਥਾ ਨਾਲ ਖੁੱਲਣਗੇ। ਸਰਕਾਰੀ ਦਫਤਰਾਂ ਵਿੱਚ 50 ਫੀਸਦੀ ਸਟਾਫ ਆਵੇਗਾ। ਇਸ ਤੋਂ ਇਲਵਾ ਸਿਟੀ ਬਿਊਟੀਫੁਲ ਦੀ ਸੁਖਨਾ ਲੇਕ ਸਵੇਰੇ 5 ਵਜੇ ਤੋਂ ਰਾਤ 10 ਵਜੇ ਤੱਕ ਖੁੱਲੀ ਰਹੇਗੀ।
ਦੱਸ ਦੇਈਏ ਕਿ ਦੇਸ਼ ਵਿੱਚ ਕੋਰੋਨਾ ਦੀ ਤੀਜੀ ਲਹਿਰ ਹੁਣ ਕਮਜ਼ੋਰ ਹੋਣ ਲੱਗੀ ਹੈ। ਅਜਿਹੇ 'ਚ ਪਾਬੰਦੀਆਂ ਹਟਾਉਣ ਦੀ ਕਵਾਇਦ ਵੀ ਸ਼ੁਰੂ ਹੋ ਗਈ ਹੈ। ਇਸ ਸਭ ਦੇ ਵਿਚਕਾਰ ਸਕੂਲ ਤੇ ਕਾਲਜ ਦੁਬਾਰਾ ਖੋਲ੍ਹਣ ਦੀ ਮੰਗ ਵੀ ਵੱਧ ਰਹੀ ਹੈ। ਦਰਅਸਲ ਮਾਪਿਆਂ ਦਾ ਕਹਿਣਾ ਹੈ ਕਿ ਆਨਲਾਈਨ ਕਲਾਸਾਂ ਕਾਰਨ ਬੱਚੇ ਜ਼ਿਆਦਾ ਸਿੱਖ ਨਹੀਂ ਪਾ ਰਹੇ ਹਨ ਤੇ ਉਨ੍ਹਾਂ ਦੀ ਪੜ੍ਹਾਈ ਦਾ ਕਾਫੀ ਨੁਕਸਾਨ ਹੋ ਰਿਹਾ ਹੈ।
ਹਰਿਆਣਾ 'ਚ ਕੋਰੋਨਾ ਦੀ ਰਫਤਾਰ ਘੱਟ ਹੋਣ ਤੋਂ ਬਾਅਦ ਹੁਣ ਇਕ ਵਾਰ ਫਿਰ ਤੋਂ ਸਕੂਲ ਖੋਲ੍ਹਣ ਦੀ ਕਵਾਇਦ ਸ਼ੁਰੂ ਹੋ ਗਈ ਹੈ। ਸਿੱਖਿਆ ਮੰਤਰੀ ਕੰਵਰ ਪਾਲ ਨੇ ਹਾਲ ਹੀ ਵਿੱਚ ਕਿਹਾ ਸੀ ਕਿ ਹਰਿਆਣਾ ਵਿੱਚ 1 ਫਰਵਰੀ ਤੋਂ 10ਵੀਂ ਤੋਂ 12ਵੀਂ ਜਮਾਤ ਤੱਕ ਦੇ ਸਕੂਲ ਮੁੜ ਖੋਲ੍ਹੇ ਜਾਣਗੇ। ਇਸ ਸਬੰਧੀ ਸਿੱਖਿਆ ਮੰਤਰੀ ਕੰਵਰ ਪਾਲ ਨੇ ਇੱਕ ਟਵੀਟ ਵੀ ਕੀਤਾ ਸੀ। ਉਨ੍ਹਾਂ ਨੇ ਆਪਣੇ ਟਵੀਟ ਵਿੱਚ ਲਿਖਿਆ, "ਹਰਿਆਣਾ ਸਰਕਾਰ ਨੇ 1 ਫਰਵਰੀ ਤੋਂ 10ਵੀਂ, 11ਵੀਂ ਅਤੇ 12ਵੀਂ ਜਮਾਤਾਂ ਲਈ ਸਕੂਲ ਖੋਲ੍ਹਣ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਉਸਨੇ ਬੁੱਧਵਾਰ ਨੂੰ ਕਿਹਾ ਕਿ ਸਰਕਾਰ 15 ਫਰਵਰੀ ਤੋਂ ਬਾਅਦ ਪਹਿਲੀ ਤੋਂ ਨੌਵੀਂ ਜਮਾਤ ਦੇ ਵਿਦਿਆਰਥੀਆਂ ਲਈ ਸਕੂਲ ਦੁਬਾਰਾ ਖੋਲ੍ਹਣ ਬਾਰੇ ਵਿਚਾਰ ਕਰੇਗੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਦੇਸ਼
ਵਿਸ਼ਵ
Advertisement