Chandigarh Mayor Election Result: ਸੁਪਰੀਮ ਕੋਰਟ ਨੇ ਮੰਗਲਵਾਰ (20 ਜਨਵਰੀ) ਨੂੰ ਵੱਡਾ ਫੈਸਲਾ ਦਿੰਦਿਆਂ ਹੋਇਆਂ 'ਆਪ' ਕੌਂਸਲਰ ਕੁਲਦੀਪ ਕੁਮਾਰ ਨੂੰ ਚੰਡੀਗੜ੍ਹ ਦਾ ਮੇਅਰ ਐਲਾਨ ਦਿੱਤਾ ਹੈ। ਇਸ ਫੈਸਲੇ ਤੋਂ ਬਾਅਦ 'ਏਬੀਪੀ ਨਿਊਜ਼' ਨਾਲ ਗੱਲਬਾਤ ਕਰਦਿਆਂ ਕੁਲਦੀਪ ਕੁਮਾਰ ਨੇ ਕਿਹਾ ਕਿ ਕਿਤੇ ਨਾ ਕਿਤੇ ਉਨ੍ਹਾਂ ਨੂੰ ਭਰੋਸਾ ਸੀ ਕਿ ਉਨ੍ਹਾਂ ਨੂੰ ਅਦਾਲਤ ਤੋਂ ਨਿਆਂ ਜ਼ਰੂਰ ਮਿਲੇਗਾ।


ਉਨ੍ਹਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਦੇ ਹੋਰ ਸੀਨੀਅਰ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸਾਡੀ ਲੜਾਈ ਵਿੱਚ ਨਾਲ ਖੜ੍ਹੇ ਰਹਿਣ। ਕੁਲਦੀਪ ਕੁਮਾਰ ਨੇ ਕਿਹਾ, "ਸੱਚ ਨੂੰ ਪਰੇਸ਼ਾਨ ਕੀਤਾ ਜਾ ਸਕਦਾ ਹੈ ਪਰ ਦਬਿਆ ਅਤੇ ਕੁਚਲਿਆ ਨਹੀਂ ਜਾ ਸਕਦਾ। ਇਹ ਅੱਜ ਸੁਪਰੀਮ ਕੋਰਟ ਦੇ ਫੈਸਲੇ ਨੇ ਦੱਸ ਦਿੱਤਾ ਹੈ। ਇਨ੍ਹਾਂ ਲੋਕਾਂ ਨੇ ਲੋਕਤੰਤਰ ਦਾ ਕਤਲ ਕਰਨ ਦੀ ਕੋਸ਼ਿਸ਼ ਕੀਤੀ ਹੈ।


ਅੱਜ ਭਾਰਤ ਵਿੱਚ ਲੋਕਤੰਤਰ ਨੂੰ ਜਿਉਂਦਾ ਰੱਖਣ ਲਈ ਇੱਕ ਇਤਿਹਾਸਕ ਫੈਸਲਾ ਲਿਆ ਗਿਆ ਹੈ। ਮੈਂ ਇਸ ਫੈਸਲੇ ਦਾ ਤਹਿ ਦਿਲੋਂ ਸਵਾਗਤ ਕਰਦਾ ਹਾਂ। ਮੈਂ ਦਿੱਤੇ ਗਏ ਫੈਸਲੇ ਦਾ ਬਹੁਤ ਸਨਮਾਨ ਕਰਦਾ ਹਾਂ।" ਰਿਟਰਨਿੰਗ ਅਫ਼ਸਰ ਅਨਿਲ ਮਸੀਹ ਦੇ ਵਤੀਰੇ 'ਤੇ ਸੁਪਰੀਮ ਕੋਰਟ ਦੀ ਟਿੱਪਣੀ 'ਤੇ ਕੁਲਦੀਪ ਕੁਮਾਰ ਨੇ ਕਿਹਾ, 'ਉਨ੍ਹਾਂ ਨੇ ਨਿਰਪੱਖ ਚੋਣਾਂ ਕਰਵਾਉਣ ਦੀ ਬਜਾਏ ਭਾਜਪਾ ਦੇ ਏਜੰਟ ਵਜੋਂ ਕੰਮ ਕੀਤਾ, ਉਹ ਭਾਜਪਾ ਦੇ ਸਨ।


ਇਹ ਵੀ ਪੜ੍ਹੋ: Farmer Protest: ਜਲੰਧਰ 'ਚ ਕਿਸਾਨਾਂ ਨੇ ਘੇਰੀ ਸਾਬਕਾ ਮੰਤਰੀ ਦੀ ਕੋਠੀ, ਕਿਹਾ-ਪੰਜਾਬ ਲਈ ਕੁਝ ਨਹੀਂ ਕੀਤਾ ਬੱਸ ਕਰਦੇ ਰਹੇ ਭਾਜਪਾ ਦੀ ਨੌਕਰੀ


ਉਨ੍ਹਾਂ ਨੇ ਬਹੁਤ ਗ਼ਲਤ ਕੀਤਾ ਅਤੇ ਲੋਕਤੰਤਰ ਨੂੰ ਮਾਰਨ ਦੀ ਕੋਸ਼ਿਸ਼ ਕੀਤੀ, ਜਿਸ 'ਤੇ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਫਟਕਾਰ ਲਗਾਈ ਅਤੇ ਨੋਟਿਸ ਵੀ ਜਾਰੀ ਕੀਤਾ। ਅਜਿਹੇ ਵਿਅਕਤੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ ਤਾਂ ਜੋ ਭਵਿੱਖ ਵਿੱਚ ਅਜਿਹੇ ਲੋਕਾਂ ਨੂੰ ਅਦਾਲਤ ਦਾ ਡਰ ਬਣਿਆ ਰਹੇ।


ਕੀ ਹੋਇਆ ਸੁਪਰੀਮ ਕੋਰਟ ਵਿੱਚ?



  • ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਨਿਯੁਕਤ ਇੱਕ ਨਿਆਂਇਕ ਅਧਿਕਾਰੀ ਨੇ ਬੈਲਟ ਪੇਪਰ ਅਤੇ ਹੋਰ ਰਿਕਾਰਡ ਸੁਪਰੀਮ ਕੋਰਟ ਵਿੱਚ ਪੇਸ਼ ਕੀਤਾ।

  • ਸੁਪਰੀਮ ਕੋਰਟ ਨੇ ਕਿਹਾ ਕਿ ਅਸੀਂ ਉਨ੍ਹਾਂ ਬੈਲਟ ਪੇਪਰਾਂ ਨੂੰ ਦੇਖਣਾ ਚਾਹਾਂਗੇ ਜੋ ਰੱਦ ਕਰ ਦਿੱਤੇ ਗਏ ਸਨ।

  • ਚੰਡੀਗੜ੍ਹ ਮੇਅਰ ਚੋਣ: ਸੁਪਰੀਮ ਕੋਰਟ ਨੇ ਬੈਲਟ ਪੇਪਰਾਂ ਦੀ ਜਾਂਚ ਕੀਤੀ ਅਤੇ ਕਿਹਾ ਕਿ 'ਆਪ' ਉਮੀਦਵਾਰ ਦੇ ਹੱਕ ਵਿੱਚ ਪਈਆਂ ਅੱਠ ਵੋਟਾਂ 'ਤੇ ਵਾਧੂ "ਨਿਸ਼ਾਨ" ਸਨ।

  • ਚੰਡੀਗੜ੍ਹ ਮੇਅਰ ਚੋਣ ਵਿਵਾਦ: ਸੁਪਰੀਮ ਕੋਰਟ ਨੇ ਵੋਟਾਂ ਦੀ ਮੁੜ ਗਿਣਤੀ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਰੱਦ ਕੀਤੇ ਗਏ ਅੱਠ ਬੈਲਟ ਪੇਪਰਾਂ ਦੀ ਵੀ ਗਿਣਤੀ ਕੀਤੀ ਜਾਵੇ।

  • ਸੁਪਰੀਮ ਕੋਰਟ ਨੇ ਚੰਡੀਗੜ੍ਹ ਦੇ ਮੇਅਰ ਦੀ ਚੋਣ ਰੱਦ ਕਰ ਦਿੱਤੀ ਹੈ।

  • ਸੁਪਰੀਮ ਕੋਰਟ ਨੇ 'ਆਪ' ਕੌਂਸਲਰ ਕੁਲਦੀਪ ਕੁਮਾਰ ਨੂੰ ਜੇਤੂ ਅਤੇ ਚੰਡੀਗੜ੍ਹ ਦਾ ਮੇਅਰ ਐਲਾਨ ਦਿੱਤਾ ਹੈ।

  • ਚੰਡੀਗੜ੍ਹ ਮੇਅਰ ਚੋਣ: ਸੁਪਰੀਮ ਕੋਰਟ ਨੇ ਰਿਟਰਨਿੰਗ ਅਫ਼ਸਰ ਅਨਿਲ ਮਸੀਹ ਖ਼ਿਲਾਫ਼ ਦੁਰਵਿਵਹਾਰ ਦੇ ਮਾਮਲੇ ਵਿੱਚ ਮੁਕੱਦਮਾ ਚਲਾਉਣ ਦੇ ਹੁਕਮ ਦਿੱਤੇ ਹਨ।

  • ਚੰਡੀਗੜ੍ਹ ਮੇਅਰ ਦੀ ਚੋਣ ਵਿੱਚ ਇਹ ਸਪੱਸ਼ਟ ਹੈ ਕਿ ਪ੍ਰੀਜ਼ਾਈਡਿੰਗ ਅਫ਼ਸਰ ਨੇ ਜਾਣਬੁੱਝ ਕੇ ਅੱਠ ਬੈਲਟ ਪੇਪਰਾਂ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ - ਸੁਪਰੀਮ ਕੋਰਟ


ਇਹ ਵੀ ਪੜ੍ਹੋ: Chandigarh Mayor Election 2024: SC ਨੇ ਕੁਲਦੀਪ ਕੁਮਾਰ ਨੂੰ ਐਲਾਨਿਆ ਚੰਡੀਗੜ੍ਹ ਦਾ ਮੇਅਰ, CM ਮਾਨ ਨੇ ਦਿੱਤੀਆਂ ਮੁਬਾਰਕਾਂ