ਹਿਮਾਚਲ ਪ੍ਰਦੇਸ਼ ਵਿੱਚ ਚੰਡੀਗੜ੍ਹ ਮਨਾਲੀ ਨੈਸ਼ਨਲ ਹਾਈਵੇ (Chandigarh Manali NH) ਦੇ ਸਬੰਧ ਵਿੱਚ ਇੱਕ ਵੱਡਾ ਅਪਡੇਟ ਸਾਹਮਣੇ ਆਇਆ ਹੈ। ਪ੍ਰਸ਼ਾਸਨ ਵੱਲੋਂ ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ ਅਤੇ ਡਰਾਈਵਰਾਂ ਨੂੰ ਸਲਾਹ ਦਿੱਤੀ ਗਈ ਹੈ। 23 ਅਗਸਤ ਤੋਂ 28 ਸਤੰਬਰ ਤੱਕ, NH-21 ਬਿੰਦਰਾਵਣੀ ਤੋਂ ਪੰਡੋਹ ਤੱਕ ਹਫ਼ਤੇ ਦੇ ਦੋ ਦਿਨ ਬੁੱਧਵਾਰ ਅਤੇ ਸ਼ੁੱਕਰਵਾਰ ਨੂੰ ਸਵੇਰੇ 11:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਦੋ ਘੰਟੇ ਵਾਹਨਾਂ ਦੀ ਆਵਾਜਾਈ ਲਈ ਪੂਰੀ ਤਰ੍ਹਾਂ ਬੰਦ ਰਹੇਗਾ।
ਡੀਸੀ ਮੰਡੀ ਅਤੇ ਜ਼ਿਲ੍ਹਾ ਆਫ਼ਤ ਪ੍ਰਬੰਧਨ ਅਥਾਰਟੀ ਦੇ ਚੇਅਰਮੈਨ ਅਪੂਰਵਾ ਦੇਵਗਨ ਨੇ ਦੱਸਿਆ ਕਿ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਨੇ ਪ੍ਰਸ਼ਾਸਨ ਨੂੰ ਸੂਚਿਤ ਕੀਤਾ ਸੀ ਕਿ ਬਿੰਦਰਾਵਣੀ ਤੋਂ ਪੰਡੋਹ ਤੱਕ ਹਾਈਵੇਅ 'ਤੇ ਵਾਰ-ਵਾਰ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ ਅਤੇ ਲਟਕਦੇ ਪੱਥਰਾਂ ਕਾਰਨ ਸੜਕ ਜਾਮ ਹੋ ਰਹੀ ਹੈ। ਯਾਤਰੀਆਂ ਲਈ ਸਫ਼ਰ ਦਾ ਜੋਖਮ ਵਧਿਆ ਹੈ। ਅਜਿਹੇ ਹਾਲਾਤ ਵਿੱਚ ਬਿੰਦਰਾਵਣੀ ਤੋਂ ਪੰਡੋਹ ਤੱਕ ਹਾਈਵੇਅ ਤੋਂ ਪੱਥਰਾਂ ਨੂੰ ਹਟਾਉਣਾ ਜ਼ਰੂਰੀ ਹੈ।
ਡੀਸੀ ਨੇ ਦੱਸਿਆ ਕਿ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਕੀਰਤਪੁਰ-ਮਨਾਲੀ NH-21 ਨੂੰ 23 ਅਗਸਤ ਤੋਂ 28 ਸਤੰਬਰ ਤੱਕ ਬੁੱਧਵਾਰ ਅਤੇ ਸ਼ੁੱਕਰਵਾਰ ਨੂੰ ਦੋ ਘੰਟੇ ਲਈ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ ਅਤੇ ਇਸ ਦੌਰਾਨ ਐੱਨ.ਐੱਚ.ਏ.ਆਈ. ਦੁਆਰਾ ਪੰਡੋਹ ਤੱਕ ਚੱਟਾਨਾਂ ਨੂੰ ਹਟਾ ਦਿੱਤਾ ਜਾਵੇਗਾ। ਬੁੱਧਵਾਰ ਅਤੇ ਸ਼ੁੱਕਰਵਾਰ ਨੂੰ ਹਾਈਵੇਅ ਦੋ ਘੰਟੇ ਬੰਦ ਰਹੇਗਾ।
ਲਗਾਤਾਰ ਵਾਪਰ ਰਹੀਆਂ ਹਨ ਜ਼ਮੀਨ ਖਿਸਕਣ ਦੀਆਂ ਘਟਨਾਵਾਂ
ਚੰਡੀਗੜ੍ਹ ਮਨਾਲੀ ਨੈਸ਼ਨਲ ਹਾਈਵੇ 'ਤੇ ਸਫਰ ਕਰਨਾ ਖ਼ਤਰੇ ਤੋਂ ਖਾਲੀ ਨਹੀਂ ਹੈ। ਹਰ ਰੋਜ਼ ਜ਼ਮੀਨ ਖਿਸਕਣ ਕਾਰਨ ਇੱਥੋਂ ਦਾ ਹਾਈਵੇਅ ਬੰਦ ਹੁੰਦਾ ਰਹਿੰਦਾ ਹੈ। ਪਹਿਲਾਂ ਵੀ ਕਈ ਵਾਰ ਪਹਾੜੀ ਤੋਂ ਵਾਹਨਾਂ 'ਤੇ ਪੱਥਰ ਡਿੱਗ ਚੁੱਕੇ ਹਨ। ਲੋਕਾਂ ਨੂੰ ਆਪਣੀ ਜਾਨ ਜੋਖ਼ਮ ਵਿੱਚ ਪਾ ਕੇ ਹਾਈਵੇਅ ’ਤੇ ਸਫ਼ਰ ਕਰਨਾ ਪੈਂਦਾ ਹੈ। ਕੁਝ ਦਿਨ ਪਹਿਲਾਂ ਹਾਈਵੇਅ ਪੂਰੀ ਰਾਤ ਬੰਦ ਰਿਹਾ ਅਤੇ ਲੋਕਾਂ ਨੇ ਬੱਸਾਂ ਅਤੇ ਵਾਹਨਾਂ ਵਿੱਚ ਰਾਤ ਕੱਟੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।