ਪੜਚੋਲ ਕਰੋ

ਮੋਦੀ ਨੂੰ ਡੱਕਣ ਲਈ ਜੁਟੀਆਂ ਵਿਰੋਧੀ ਧਿਰਾਂ, 24 ਘੰਟਿਆਂ 'ਚ ਦੂਜੀ ਬੈਠਕ

ਦੂਜੀ ਵਾਰ ਕਾਂਗਰਸ ਤੇ ਐਨਸੀਪੀ ਨਾਲ ਮਿਲਣ ਤੋਂ ਪਹਿਲਾਂ ਨਾਇਡੂ ਨੇ ਸ਼ਨੀਵਾਰ ਸ਼ਾਮੀਂ ਲਖਨਊ ਵਿੱਚ ਬਹੁਜਨ ਸਮਾਜ ਪਾਰਟੀ ਦੀ ਪ੍ਰਧਾਨ ਮਾਇਆਵਤੀ ਤੇ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਨੂੰ ਵੀ ਮਿਲ ਚੁੱਕੇ ਹਨ। ਸੂਤਰਾਂ ਮੁਤਾਬਕ ਨਾਇਡੂ ਦੀ ਮਾਇਆਵਤੀ ਤੇ ਅਖਿਲੇਸ਼ ਯਾਦਵ ਨਾਲ ਗੱਲਬਾਤ ਸਕਾਰਾਤਮਕ ਰਹੀ ਹੈ।

ਨਵੀਂ ਦਿੱਲੀ: ਐਤਵਾਰ ਨੂੰ ਲੋਕ ਸਭਾ ਚੋਣਾਂ ਦੇ ਆਖਰੀ ਗੇੜ ਵਿੱਚ ਵੋਟਿੰਗ ਜਾਰੀ ਹੈ ਤੇ ਹਾਲੇ ਨਤੀਜੇ ਪੰਜ ਦਿਨ ਬਾਅਦ ਐਲਾਨੇ ਜਾਣੇ ਹਨ ਪਰ ਵਿਰੋਧੀ ਧਿਰਾਂ ਦੀਆਂ ਸਰਗਮੀਆਂ ਕਾਫੀ ਵਧ ਗਈਆਂ ਹਨ। ਇਸ ਦਾ ਅੰਦਾਜ਼ਾ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਤੇ ਤੇਲਗੂ ਦੇਸ਼ਮ ਪਾਰਟੀ ਦੇ ਮੁਖੀ ਚੰਦਰਬਾਬੂ ਨਾਇਡੂ ਵੱਲੋਂ ਯੂਨਾਈਟਿਡ ਪ੍ਰੋਗ੍ਰੈਸਿਵ ਅਲਾਇੰਸ ਦੀ ਚੇਅਰਪਰਸਨ ਸੋਨੀਆ ਗਾਂਧੀ, ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਤੇ ਨੈਸ਼ਨਲਿਸਟ ਕਾਂਗਰਸ ਪਾਰਟੀ ਦੇ ਮੁਖੀ ਸ਼ਰਦ ਪਵਾਰ ਨਾਲ ਮੁਲਾਕਾਤ ਕੀਤੀ ਹੈ। ਨਾਇਡੂ ਦੀ ਪਿਛਲੇ 24 ਘੰਟਿਆਂ ਵਿੱਚ ਇਹ ਦੂਜੀ ਮੁਲਾਕਾਤ ਹੈ। ਦੂਜੀ ਵਾਰ ਕਾਂਗਰਸ ਤੇ ਐਨਸੀਪੀ ਨਾਲ ਮਿਲਣ ਤੋਂ ਪਹਿਲਾਂ ਨਾਇਡੂ ਨੇ ਸ਼ਨੀਵਾਰ ਸ਼ਾਮੀਂ ਲਖਨਊ ਵਿੱਚ ਬਹੁਜਨ ਸਮਾਜ ਪਾਰਟੀ ਦੀ ਪ੍ਰਧਾਨ ਮਾਇਆਵਤੀ ਤੇ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਨੂੰ ਵੀ ਮਿਲ ਚੁੱਕੇ ਹਨ। ਸੂਤਰਾਂ ਮੁਤਾਬਕ ਨਾਇਡੂ ਦੀ ਮਾਇਆਵਤੀ ਤੇ ਅਖਿਲੇਸ਼ ਯਾਦਵ ਨਾਲ ਗੱਲਬਾਤ ਸਕਾਰਾਤਮਕ ਰਹੀ ਹੈ। ਮੋਦੀ ਨੂੰ ਡੱਕਣ ਲਈ ਜੁਟੀਆਂ ਵਿਰੋਧੀ ਧਿਰਾਂ, 24 ਘੰਟਿਆਂ 'ਚ ਦੂਜੀ ਬੈਠਕ ਨਾਇਡੂ ਕੇਂਦਰ ਵਿੱਚ ਗੈਰ ਭਾਜਪਾ ਸਰਕਾਰ ਬਣਾਉਣ ਲਈ ਵਿਰੋਧੀ ਦਲਾਂ ਨੂੰ ਇੱਕਜੁੱਟ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਲਈ ਉਹ ਸ਼ੁੱਕਰਵਾਰ ਨੂੰ ਕਮਿਊਨਿਸਟ ਪਾਰਟੀ ਆਫ ਇੰਡੀਆ (ਐਮ) ਦੇ ਮੁੱਖ ਸਕੱਤਰ ਸੀਤਾਰਾਮ ਯੇਚੁਰੀ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵੀ ਮੁਲਾਕਾਤ ਕੀਤੀ ਸੀ। ਇੱਕ ਹਫ਼ਤਾ ਪਹਿਲਾਂ ਚੰਦਰਬਾਬੂ ਨਾਇਡੂ ਨੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਤੇ ਤ੍ਰਿਣਮੂਲ ਕਾਂਗਰਸ ਦੀ ਪ੍ਰਧਾਨ ਮਮਤਾ ਬੈਨਰਜੀ ਨਾਲ ਵੀ ਮੁਲਾਕਾਤ ਕੀਤੀ ਸੀ। ਚੰਦਰਬਾਬੂ ਨਾਇਡੂ ਦਾ ਦਾਅਵਾ ਹੈ ਕਿ ਇਨ੍ਹਾਂ ਲੋਕ ਸਭਾ ਚੋਣਾਂ ਵਿੱਚ ਐਨਡੀਏ 200 ਤੋਂ ਵੱਧ ਸੀਟਾਂ ਨਹੀਂ ਜਿੱਤ ਸਕਦਾ ਤੇ ਵਿਰੋਧੀ ਪਾਰਟੀਆਂ ਚਾਹੁੰਣ ਤਾਂ ਇੱਕ ਮੰਚ ਬਣਾ ਸਕਦੀਆਂ ਹਨ। ਉੱਧਰ, ਸੋਨੀਆ ਗਾਂਧੀ ਵੀ ਕਾਂਗਰਸ ਦੀ ਅਗਵਾਈ ਵਾਲੀ ਸਰਕਾਰ ਬਣਾਉਣ ਲਈ ਸਰਗਮਰ ਹੋ ਗਈ ਹੈ। ਸੂਤਰਾਂ ਮੁਤਾਬਕ ਸੋਨੀਆ ਗਾਂਧੀ, ਪਾਰਟੀ ਪ੍ਰਧਾਨ ਰਾਹੁਲ ਗਾਂਧੀ ਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਅਗਵਾਈ ਵਿੱਚ ਕਾਂਗਰਸ ਦੇ ਹੋਰ ਨੇਤਾਵਾਂ ਨਾਲ ਗੱਲਬਾਤ ਵੀ ਕੀਤੀ। ਮੰਨਿਆ ਜਾ ਰਿਹਾ ਹੈ ਕਿ ਕਾਂਗਰਸ ਦੇ ਇਨ੍ਹਾਂ ਨੇਤਾਵਾਂ ਨੇ ਤਿਕੋਣੀ ਸੰਸਦ ਦੀ ਸਥਿਤੀ ਵਿੱਚ ਪਾਰਟੀ ਦੀ ਰਣਨੀਤੀ ਤਿਆਰ ਕੀਤੀ ਹੈ।

ਟਾਪ ਹੈਡਲਾਈਨ

Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget