ਨਵੀਂ ਦਿੱਲੀ: ਲੋਕ ਸਭਾ ਚੋਣਾਂ ਦੇ ਲਈ ਆਖਰੀ ਗੇੜ ‘ਚ ਵੋਟਿੰਗ 19 ਮਈ ਨੂੰ ਹੋਣ ਜਾ ਰਹੀ ਹੈ। 23 ਮਈ ਨੂੰ ਚੋਣਾਂ ਦੇ ਨਤੀਜੇ ਆ ਜਾਣਗੇ ਪਰ ਇਸ ਤੋਂ ਪਹਿਲਾਂ ਹੀ ਭਾਜਪਾ ਵਿਰੋਧੀ ਮੋਰਚਾ ਬਣਾਉਣ ਦੀ ਕਵਾਇਦ ਸ਼ੁਰੂ ਹੋ ਗਈ ਹੈ। ਇਸ ਦੇ ਲਈ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਅਤੇ ਤੇਲਗੂ ਦੇਸ਼ਮ ਪਾਰਟੀ ਦੇ ਪ੍ਰਧਾਨ ਚੰਦਰ ਬਾਬੂ ਨਾਇਡੂ ਨੇ ਸ਼ਨੀਵਾਰ ਨੂੰ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ, ਭਾਕਪਾ ਨੇਤਾਵਾਂ ਸੁਧਾਕਰ ਰੈੱਡੀ ਅਤੇ ਡੀ. ਰਾਜਾ ਨਾਲ ਮੁਲਾਕਾਤ ਕੀਤੀ। ਚੰਦਰਬਾਬੂ ਸ਼ੁੱਕਰਵਾਰ ਨੂੰ ਦਿੱਲੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੀ ਮਿਲੇ ਸੀ।
ਭਾਜਪਾ ਖ਼ਿਲਾਫ਼ ਮੋਰਚਾ ਵਿੱਢਣ ਲਈ ਰਾਹੁਲ ਤੇ ਸੀਪੀਆਈ ਨੇਤਾਵਾਂ ਨੂੰ ਮਿਲੇ ਚੰਦਰਬਾਬੂ, ਕਰਨਗੇ ਵੱਡਾ ਧਮਾਕਾ
ਏਬੀਪੀ ਸਾਂਝਾ | 18 May 2019 02:05 PM (IST)
ਲੋਕ ਸਭਾ ਚੋਣਾਂ ਦੇ ਲਈ ਆਖਰੀ ਗੇੜ ‘ਚ ਵੋਟਿੰਗ 19 ਮਈ ਨੂੰ ਹੋਣ ਜਾ ਰਹੀ ਹੈ। 23 ਮਈ ਨੂੰ ਚੋਣਾਂ ਦੇ ਨਤੀਜੇ ਆ ਜਾਣਗੇ ਪਰ ਇਸ ਤੋਂ ਪਹਿਲਾਂ ਹੀ ਭਾਜਪਾ ਵਿਰੋਧੀ ਮੋਰਚਾ ਬਣਾਉਣ ਦੀ ਕਵਾਇਦ ਸ਼ੁਰੂ ਹੋ ਗਈ ਹੈ।
