ਨਵੀਂ ਦਿੱਲੀ: ਭੀਮ ਆਰਮੀ ਦੇ ਮੁਖੀ ਚੰਦਰਸ਼ੇਖਰ ਆਜ਼ਾਦ ਨੂੰ ਪੁਰਾਣੀ ਦਿੱਲੀ ਦੇ ਦਰਿਆਗੰਜ 'ਚ ਹੋਈ ਹਿੰਸਾ ਮਾਮਲੇ 'ਚ ਦਿੱਲੀ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਸ਼ੁਕਰਵਾਰ ਨੂੰ ਆਜ਼ਾਦ ਦੇ ਸੰਗਠਨ ਵਲੋਂ ਪੁਲਿਸ ਦੀ ਇਜਾਜ਼ਤ ਤੋਂ ਬਗੈਰ ਨਾਗਰਿਕਤਾ ਸੋਧ ਕਾਨੂੰਨ ਦੇ ਖਿਲਾਫ਼ ਜਾਮਾ ਮਸਜਿਦ ਤੋਂ ਜੰਤਰ ਮੰਤਰ ਤੱਕ ਇੱਕ ਰੈਲੀ ਕੱਢੀ ਗਈ ਸੀ।
ਸ਼ੁੱਕਰਵਾਰ ਸ਼ਾਮ ਨੂੰ ਮਾਰਚ ਦੇ ਸਮੇਂ ਜਦੋਂ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ 'ਚ ਲੈਣ ਦੀ ਕੋਸ਼ਿਸ਼ ਕੀਤੀ ਤਾਂ ਉਹ ਪੁਲਿਸ ਨੂੰ ਧੋਖਾ ਦੇ ਨਿਕਲ ਗਏ। ਆਜ਼ਾਦ ਨੂੰ ਚਾਣਕਿਆਪੁਰੀ ਸਥਿਤ ਅਪਰਾਧ ਸ਼ਾਖਾ 'ਚ ਰੱਖੀਆ ਗਿਆ। ਬਾਅਦ 'ਚ ਆਜ਼ਾਦ ਨੂੰ ਕੇਂਦਰੀ ਦਿੱਲੀ ਜ਼ਿਲ੍ਹਾ ਪੁਲਿਸ ਨੂੰ ਸੌਂਪ ਦਿੱਤਾ ਗਿਆ।
ਗ੍ਰਿਫ਼ਤਾਰੀ ਤੋਂ ਬਾਅਦ ਆਜ਼ਾਦ ਨੂੰ ਇੱਕ ਹਸਪਤਾਲ 'ਚ ਡਾਕਟਰੀ ਜਾਂਚ ਲਈ ਵੀ ਭੇਜਿਆ ਗਿਆ। ਪੁਲਿਸ ਨੂੰ ਸ਼ੱਕ ਹੈ ਕਿ ਆਜ਼ਾਦ ਨੇ ਭੀੜ ਨੂੰ ਦਿੱਲੀ ਗੇਟ ਕੋਲ ਭੜਕਾਇਆ, ਜਿਸ ਤੋਂ ਬਾਅਦ ਭੀੜ ਹਿੰਸਕ ਹੋ ਗਈ ਅਤੇ ਇੱਕ ਕਾਰ ਨੂੰ ਅੱਗ ਦੇ ਹਵਾਲੇ ਕਰ ਦਿੱਤਾ। ਹੁਣ ਤੱਕ ਪੁਲਿਸ ਹਿੰਸਾ ਦੇ ਮਾਮਲੇ 'ਚ 16 ਲੋਕਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ।
ਸ਼ੁੱਕਰਵਾਰ ਨੂੰ ਆਜ਼ਾਦ ਨੇ ਆਪਣੇ ਸਮਰਥਕਾਂ ਨੂੰ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੁੱਧ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਨ ਦੀ ਅਪੀਲ ਕੀਤੀ ਸੀ। ਉਨ੍ਹਾਂ ਟਵੀਟ ਕੀਤਾ ਸੀ, "ਹਿੰਸਾ ਕਰਨ ਵਾਲੇ ਸਾਡੇ ਲੋਕ ਨਹੀਂ ਹਨ, ਇਤਿਹਾਸਕ ਜਾਮਾ ਮਸਜਿਦ ਵਿਖੇ ਸਾਡਾ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਜਾਰੀ ਹੈ। ਅੰਬੇਦਕਰਵਾਦੀ ਹਿੰਸਾ ਵਿੱਚ ਸ਼ਾਮਲ ਨਾ ਹੋਣ।
ਭੀਮ ਆਰਮੀ ਦੇ ਮੁਖੀ ਚੰਦਰਸ਼ੇਖਰ ਆਜ਼ਾਦ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ, ਹਿੰਸਾ ਭੜਕਾਉਣ ਦੇ ਲੱਗੇ ਇਲਜ਼ਾਮ
ਏਬੀਪੀ ਸਾਂਝਾ
Updated at:
21 Dec 2019 05:12 PM (IST)
ਭੀਮ ਆਰਮੀ ਦੇ ਮੁਖੀ ਚੰਦਰਸ਼ੇਖਰ ਆਜ਼ਾਦ ਨੂੰ ਪੁਰਾਣੀ ਦਿੱਲੀ ਦੇ ਦਰਿਆਗੰਜ 'ਚ ਹੋਈ ਹਿੰਸਾ ਮਾਮਲੇ 'ਚ ਦਿੱਲੀ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਸ਼ੁਕਰਵਾਰ ਨੂੰ ਆਜ਼ਾਦ ਦੇ ਸੰਗਠਨ ਵਲੋਂ ਪੁਲਿਸ ਦੀ ਇਜਾਜ਼ਤ ਤੋਂ ਬਗੈਰ ਨਾਗਰਿਕਤਾ ਸੋਧ ਕਾਨੂੰਨ ਦੇ ਖਿਲਾਫ਼ ਜਾਮਾ ਮਸਜਿਦ ਤੋਂ ਜੰਤਰ ਮੰਤਰ ਤੱਕ ਇੱਕ ਰੈਲੀ ਕੱਢੀ ਗਈ ਸੀ।
- - - - - - - - - Advertisement - - - - - - - - -