Chandrashekhar Azad Attack News: ਭੀਮ ਆਰਮੀ ਦੇ ਮੁਖੀ ਚੰਦਰਸ਼ੇਖਰ ਆਜ਼ਾਦ 'ਤੇ ਹਮਲਾ ਕਰਨ ਵਾਲੇ ਨੌਜਵਾਨਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਹਰਿਆਣਾ ਦੇ ਅੰਬਾਲਾ ਤੋਂ ਪੁਲਿਸ ਨੇ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਇਨ੍ਹਾਂ ਨੌਜਵਾਨਾਂ ਦੇ ਨਾਮ ਲਵੀਸ਼, ਆਕਾਸ਼ ਅਤੇ ਪੋਪਟ ਹਨ। ਇਹ ਤਿੰਨੋਂ ਨੌਜਵਾਨ ਪਿੰਡ ਰਣਖੰਡੀ ਦੇ ਰਹਿਣ ਵਾਲੇ ਹਨ। ਦੂਜੇ ਪਾਸੇ ਇਕ ਨੌਜਵਾਨ ਹਰਿਆਣਾ ਦੇ ਕਰਨਾਲ ਦੇ ਪਿੰਡ ਗੌਂਡਰ ਦਾ ਰਹਿਣ ਵਾਲਾ ਹੈ। ਹੁਣ ਉਨ੍ਹਾਂ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਹੀ ਪੁਲਿਸ ਪ੍ਰੈੱਸ ਕਾਨਫਰੰਸ 'ਚ ਇਸ ਹਮਲੇ ਬਾਰੇ ਖੁਲਾਸੇ ਕਰ ਸਕਦੀ ਹੈ।


ਦੱਸ ਦਈਏ ਕਿ ਭੀਮ ਆਰਮੀ ਦੇ ਸੰਸਥਾਪਕ ਅਤੇ ਆਜ਼ਾਦ ਸਮਾਜ ਪਾਰਟੀ ਦੇ ਪ੍ਰਧਾਨ ਚੰਦਰਸ਼ੇਖਰ ਆਜ਼ਾਦ 'ਤੇ ਦੇਵਬੰਦ 'ਚ ਕਾਰ ਸਵਾਰ ਨੌਜਵਾਨਾਂ ਨੇ ਹਮਲਾ ਕੀਤਾ ਸੀ। ਇਸ ਹਮਲੇ ਤੋਂ ਬਾਅਦ ਪੁਲਿਸ ਨੇ ਚਾਰ ਸ਼ੱਕੀਆਂ ਨੂੰ ਵੀ ਹਿਰਾਸਤ ਵਿੱਚ ਲਿਆ ਸੀ। ਇਸ ਦੇ ਨਾਲ ਹੀ ਪੁਲਿਸ ਨੇ ਹਮਲੇ ਵਿੱਚ ਵਰਤੀ ਗਈ ਕਾਰ ਨੂੰ ਮਿਰਗਪੁਰ ਪਿੰਡ ਤੋਂ ਬਰਾਮਦ ਕੀਤਾ ਹੈ। ਪੁਲਿਸ ਵੱਲੋਂ ਬਰਾਮਦ ਕਾਰ ਦਾ ਰਜਿਸਟ੍ਰੇਸ਼ਨ ਨੰਬਰ ਐਚਆਰ 70 ਡੀ 0278 ਹੈ।


ਇਹ ਵੀ ਪੜ੍ਹੋ: 'ਤੁਰੰਤ ਸਰੰਡਰ ਕਰੇ ਤੀਸਤਾ' , 2002 ਗੋਧਰਾ ਦੰਗਿਆਂ 'ਚ ਗੁਜਰਾਤ ਨੂੰ ਬਦਨਾਮ ਕਰਨ ਦੀ ਆਰੋਪੀ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ


ਇਸ ਹਮਲੇ ਬਾਰੇ ਸਹਾਰਨਪੁਰ ਦੇ ਸੀਨੀਅਰ ਪੁਲਿਸ ਸੁਪਰਡੈਂਟ ਵਿਪਿਨ ਟਾਡਾ ਨੇ ਦੱਸਿਆ ਕਿ ਇਹ ਘਟਨਾ ਸ਼ਾਮ ਕਰੀਬ 5 ਵਜੇ ਦੇਵਬੰਦ ਥਾਣਾ ਖੇਤਰ ਦੇ ਯੂਨੀਅਨ ਸਰਕਲ ਨੇੜੇ ਵਾਪਰੀ ਸੀ। ਪੁਲਿਸ ਦੀ ਟੀਮ ਅਤੇ ਚੰਦਰਸ਼ੇਖਰ ਦੇ ਸਮਰਥਕ ਉਨ੍ਹਾਂ ਨੂੰ ਨੇੜੇ ਦੇ ਕਮਿਊਨਿਟੀ ਹੈਲਥ ਸੈਂਟਰ ਲੈ ਗਏ ਜਿੱਥੋਂ ਉਨ੍ਹਾਂ ਨੂੰ ਜ਼ਿਲ੍ਹਾ ਹਸਪਤਾਲ ਰੈਫਰ ਕਰ ਦਿੱਤਾ ਗਿਆ।


ਟਾਡਾ ਨੇ ਕਿਹਾ ਕਿ ਫੋਰੈਂਸਿਕ ਟੀਮ ਵੱਲੋਂ ਘਟਨਾ ਸਥਾਨ ਦਾ ਮੁਆਇਨਾ ਕੀਤਾ ਗਿਆ ਸੀ ਅਤੇ ਮੁੱਢਲੀ ਜਾਂਚ ਦੇ ਅਨੁਸਾਰ ਆਜ਼ਾਦ ਦੇ ਵਾਹਨ 'ਤੇ ਚਾਰ ਗੋਲੀਆਂ ਚਲਾਈਆਂ ਗਈਆਂ ਸਨ। ਚਸ਼ਮਦੀਦਾਂ ਮੁਤਾਬਕ ਹਮਲਾਵਰਾਂ ਦੀ ਗਿਣਤੀ ਚਾਰ ਤੋਂ ਪੰਜ ਸੀ। ਹਾਲਾਂਕਿ ਇਸ ਹਮਲੇ 'ਚ ਜ਼ਖਮੀ ਹੋਏ ਚੰਦਰਸ਼ੇਖਰ ਇਸ ਸਮੇਂ ਠੀਕ ਹਨ ਅਤੇ ਉਨ੍ਹਾਂ ਨੇ ਵੀਡੀਓ ਸੰਦੇਸ਼ ਰਾਹੀਂ ਆਪਣੇ ਸਮਰਥਕਾਂ ਨੂੰ ਸ਼ਾਂਤ ਰਹਿਣ ਦੀ ਸਲਾਹ ਦਿੱਤੀ ਹੈ। ਇਸ ਦੇ ਨਾਲ ਹੀ ਭੀਮ ਆਰਮੀ ਚੀਫ ਨੇ ਕਿਹਾ ਕਿ ਉਨ੍ਹਾਂ ਨੂੰ ਅਜਿਹੀ ਘਟਨਾ ਦੀ ਉਮੀਦ ਨਹੀਂ ਸੀ।


ਇਹ ਵੀ ਪੜ੍ਹੋ: Wrestlers Vs Brij Bhushan: ਬ੍ਰਿਜਭੂਸ਼ਣ ਖਿਲਾਫ ਜਿਨਸੀ ਸ਼ੋਸ਼ਣ ਮਾਮਲੇ 'ਚ ਹੋਈ ਸੁਣਵਾਈ, ਜਾਣੋ ਕੀ ਕਿਹਾ ਪੁਲਿਸ ਅਤੇ ਅਦਾਲਤ...