ਇੰਡੀਅਨ ਸਪੇਸ ਰਿਸਰਚ ਆਰਗੇਨਾਈਜੇਸ਼ਨ (ਇਸਰੋ) ਨੇ ਚੰਦਰਯਾਨ-3 ਦੇ ਬਹੁ-ਉਡੀਕ ਮਿਸ਼ਨ ਦੀ ਲਾਂਚ ਦੀ ਅਨੁਮਾਨਿਤ ਮਿਤੀ ਦਿੱਤੀ ਹੈ। ਅਧਿਕਾਰੀਆਂ ਨੇ ਬੁੱਧਵਾਰ (28 ਜੂਨ) ਨੂੰ ਦੱਸਿਆ ਕਿ ਚੰਦਰਯਾਨ-3 ਨੂੰ 13 ਜੁਲਾਈ ਨੂੰ ਦੁਪਹਿਰ 2:30 ਵਜੇ ਲਾਂਚ ਕੀਤਾ ਜਾਵੇਗਾ।
ਇਸ ਦੇ ਨਾਲ ਹੀ ਨਿਊਜ਼ ਏਜੰਸੀ ਏਐਨਆਈ ਨਾਲ ਗੱਲਬਾਤ ਦੌਰਾਨ ਇਸਰੋ ਦੇ ਮੁਖੀ ਐਸ ਸੋਮਨਾਥ ਨੇ ਕਿਹਾ, ''ਇਸ ਸਮੇਂ ਚੰਦਰਯਾਨ-3 ਪੁਲਾੜ ਯਾਨ ਪੂਰੀ ਤਰ੍ਹਾਂ ਨਾਲ ਏਕੀਕ੍ਰਿਤ ਹੈ। ਅਸੀਂ ਟੈਸਟ ਪੂਰਾ ਕਰ ਲਿਆ ਹੈ... ਅਸੀਂ ਹੁਣ ਰਾਕੇਟ ਤਿਆਰ ਕਰ ਰਹੇ ਹਾਂ। ਅੱਜ ਰਾਕੇਟ ਤਿਆਰ ਹੋ ਜਾਵੇਗਾ।
ਉਨ੍ਹਾਂ ਕਿਹਾ ਕਿ ਚੰਦਰਯਾਨ-3 ਨੂੰ ਰਾਕੇਟ ਦੇ ਨਾਲ ਲਿਆਇਆ ਜਾਵੇਗਾ ਅਤੇ ਫਿਰ ਲਾਂਚ ਕੀਤਾ ਜਾਵੇਗਾ। ਉਨ੍ਹਾਂ ਉਮੀਦ ਜਤਾਈ ਕਿ 12 ਤੋਂ 19 ਜੁਲਾਈ ਦਰਮਿਆਨ ਚੰਦਰਯਾਨ-3 ਨੂੰ ਲਾਂਚ ਕੀਤਾ ਜਾ ਸਕਦਾ ਹੈ ਪਰ ਨੇੜਲੀ ਤਰੀਕ ਤੈਅ ਕੀਤੀ ਜਾਵੇਗੀ।
ਇਸਰੋ ਮੁਖੀ ਨੇ ਕਿਹਾ ਕਿ ਜੇਕਰ ਕੋਈ ਤਕਨੀਕੀ ਸਮੱਸਿਆ ਨਹੀਂ ਹੈ ਤਾਂ ਇਸ ਨੂੰ 12, 13 ਜਾਂ 14 ਨੂੰ ਲਾਂਚ ਕੀਤਾ ਜਾ ਸਕਦਾ ਹੈ। ਉਸ ਨੇ ਇਹ ਵੀ ਕਿਹਾ, "ਸਾਰੇ ਟੈਸਟ ਪੂਰੇ ਹੋਣ ਤੋਂ ਬਾਅਦ, ਸਾਨੂੰ ਸਹੀ ਤਰੀਕ ਦੱਸ ਦਿੱਤੀ ਜਾਵੇਗੀ।"
ਇਹ ਵੀ ਪੜ੍ਹੋ: ਸੈਂਕੜੇ ਭਾਰਤੀਆਂ ਨੂੰ ਅਮਰੀਕਾ ’ਚ ਦਾਖ਼ਲ ਕਰਾਉਣ ਵਾਲੇ ਪੰਜਾਬੀ ਨੂੰ ਕੈਦ ਦੀ ਸਜ਼ਾ
ਦੱਸ ਦਈਏ ਕਿ ਇਸ ਤੋਂ ਪਹਿਲਾਂ 7 ਸਤੰਬਰ 2019 ਨੂੰ ਭਾਰਤ ਦਾ ਦੂਜਾ ਚੰਦਰ ਮਿਸ਼ਨ 'ਚੰਦਰਯਾਨ-2' ਚੰਦਰਮਾ ਦੀ ਸਤ੍ਹਾ 'ਤੇ ਸਾਫਟ ਲੈਂਡਿੰਗ ਨਹੀਂ ਕਰ ਸਕਿਆ ਸੀ। ਇਹ ਚੰਦਰਮਾ ਦੀ ਸਤ੍ਹਾ ਦੇ ਦੱਖਣੀ ਧਰੁਵ ਦੇ ਨੇੜੇ ਉਤਰਨਾ ਸੀ। ਜਦੋਂ ਇਹ ਚੰਦਰਮਾ ਦੀ ਸਤ੍ਹਾ 'ਤੇ ਉਤਰਨ ਵਾਲਾ ਸੀ ਤਾਂ ਲੈਂਡਰ ਵਿਕਰਮ ਨਾਲ ਇਸ ਦਾ ਸੰਪਰਕ ਟੁੱਟ ਗਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਇਸ ਇਤਿਹਾਸਕ ਪਲ ਨੂੰ ਦੇਖਣ ਲਈ ਉਸ ਸਮੇਂ ਬੈਂਗਲੁਰੂ ਸਥਿਤ ਇਸਰੋ ਹੈੱਡਕੁਆਰਟਰ ਪੁੱਜੇ ਸਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।