Chandrayaan-3 Launch: ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਨੇ ਤੀਜੇ ਚੰਦਰਯਾਨ ਮਿਸ਼ਨ ਦੇ ਲਾਂਚ ਲਈ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਹਨ। ਚੰਦਰਯਾਨ ਅੱਜ ਦੁਪਹਿਰ 2.35 ਵਜੇ ਲਾਂਚ ਕੀਤਾ ਜਾਵੇਗਾ। ਚੰਦਰਯਾਨ-3 ਨੂੰ ਲੈ ਕੇ ਜਾਣ ਵਾਲੇ 642 ਟਨ, 43.5 ਮੀਟਰ ਉੱਚੇ ਰਾਕੇਟ LVM-3 ਨੂੰ ਸ਼੍ਰੀਹਰੀਕੋਟਾ ਦੇ ਸਤੀਸ਼ ਧਵਨ ਪੁਲਾੜ ਕੇਂਦਰ ਤੋਂ ਲਾਂਚ ਕੀਤਾ ਜਾਵੇਗਾ। ਇਸ ਦੇ ਨਾਲ ਹੀ ਪੀਐਮ ਮੋਦੀ ਨੇ ਫਰਾਂਸ ਤੋਂ ਤੀਜੇ ਚੰਦਰਯਾਨ ਮਿਸ਼ਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਹਨ।
ਪੀਐਮ ਮੋਦੀ ਨੇ ਕਿਹਾ ਕਿ 14 ਜੁਲਾਈ 2023 ਦਾ ਦਿਨ ਭਾਰਤੀ ਪੁਲਾੜ ਦੇ ਖੇਤਰ ਵਿੱਚ ਹਮੇਸ਼ਾ ਲਈ ਸੁਨਹਿਰੀ ਅੱਖਰਾਂ ਵਿੱਚ ਦਰਜ ਹੋ ਜਾਵੇਗਾ ਅਤੇ ਇਹ ਰਾਸ਼ਟਰ ਦੇ ਸੁਪਨਿਆਂ ਨੂੰ ਅੱਗੇ ਲੈ ਜਾਵੇਗਾ।
ਪੀਐਮ ਮੋਦੀ ਨੇ ਸਿਲਸਿਲੇਵਾਰ ਟਵੀਟ ਵਿੱਚ ਕਿਹਾ, "ਚੰਦਰਯਾਨ-3 ਮਿਸ਼ਨ ਲਈ ਸ਼ੁਭਕਾਮਨਾਵਾਂ! ਮੈਂ ਤੁਹਾਨੂੰ ਸਾਰਿਆਂ ਨੂੰ ਇਸ ਮਿਸ਼ਨ ਅਤੇ ਸਪੇਸ ਬਾਰੇ ਵੱਧ ਤੋਂ ਵੱਧ ਜਾਣਨ ਦੀ ਬੇਨਤੀ ਕਰਦਾ ਹਾਂ। ਇਹ ਤੁਹਾਨੂੰ ਸਾਰਿਆਂ ਨੂੰ ਬਹੁਤ ਮਾਣ ਮਹਿਸੂਸ ਕਰਵਾਏਗਾ।"
ਇਹ ਵੀ ਪੜ੍ਹੋ: ਭਗਵੰਤ ਮਾਨ ਦੇ ਟਵੀਟ ਤੋਂ ਬਾਅਦ ਸੁਖਬੀਰ ਬਾਦਲ ਦਾ ਮੁੜ ਹਮਲਾ, ਕਿਹਾ ਪ੍ਰਾਪੇਗੰਡਾ ਛੱਡੋ ਤੇ ਕੰਮ ਕਰੋ
'ਹਮੇਸ਼ਾ ਸੁਨਹਿਰੀ ਅੱਖਰਾਂ 'ਚ ਦਰਜ ਰਹੇਗਾ'
ਪੀਐਮ ਮੋਦੀ ਨੇ ਕਿਹਾ ਕਿ ਇਸ ਮਿਸ਼ਨ ਨੂੰ ਲਗਭਗ 50 ਪ੍ਰਕਾਸ਼ਨਾਂ ਵਿੱਚ ਪ੍ਰਦਰਸ਼ਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ, “ਜਿੱਥੋਂ ਤੱਕ ਭਾਰਤ ਦੇ ਪੁਲਾੜ ਖੇਤਰ ਦਾ ਸਬੰਧ ਹੈ, 14 ਜੁਲਾਈ, 2023 ਦਾ ਦਿਨ ਹਮੇਸ਼ਾ ਸੁਨਹਿਰੀ ਅੱਖਰਾਂ ਵਿੱਚ ਲਿਖਿਆ ਜਾਵੇਗਾ। ਚੰਦਰਯਾਨ-3, ਸਾਡਾ ਤੀਜਾ ਚੰਦਰ ਮਿਸ਼ਨ, ਆਪਣੀ ਯਾਤਰਾ ਸ਼ੁਰੂ ਕਰੇਗਾ। ਇਹ ਸ਼ਾਨਦਾਰ ਮਿਸ਼ਨ ਸਾਡੇ ਰਾਸ਼ਟਰ ਦੀਆਂ ਉਮੀਦਾਂ ਅਤੇ ਸੁਪਨਿਆਂ ਨੂੰ ਅੱਗੇ ਵਧਾਏਗਾ।’’
ਜੇਕਰ ਚੰਦ 'ਤੇ ਯਾਨ ਦੀ 'ਸਾਫਟ ਲੈਂਡਿੰਗ' ਭਾਵ ਕਿ ਸੁਰੱਖਿਅਤ ਤਰੀਕੇ ਨਾਲ ਉਤਾਰਨ ਦਾ ਇਸਰੋ ਦਾ ਇਹ ਮਿਸ਼ਨ ਸਫਲ ਹੁੰਦਾ ਹੈ ਤਾਂ ਭਾਰਤ ਉਨ੍ਹਾਂ ਚੁਣੇ ਹੋਏ ਦੇਸ਼ਾਂ ਦੀ ਸੂਚੀ 'ਚ ਸ਼ਾਮਲ ਹੋ ਜਾਵੇਗਾ, ਜੋ ਕਿ ਅਜਿਹਾ ਕਰਨ ਵਿੱਚ ਸਮਰਥ ਹੋਏ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: ਸ਼੍ਰੋਮਣੀ ਕਮੇਟੀ ਸ਼ੁਰੂ ਕਰੇਗੀ ਆਪਣਾ ਚੈਨਲ, 24 ਤਾਰੀਕ ਤੋਂ Youtube 'ਤੇ ਲਾਈਵ ਕੀਰਤਨ ਪ੍ਰਸਾਰਨ ਦਾ ਫੈਸਲਾ