Chandrayaan-3: 'ਲੈਂਡਰ ਅਤੇ ਰੋਵਰ ਤੋਂ ਨਹੀਂ ਮਿਲਿਆ ਸਿਗਨਲ, ਸੰਪਰਕ ਦੀ ਕੋਸ਼ਿਸ਼ ਜਾਰੀ ਰਹੇਗੀ', ISRO ਨੇ ਦਿੱਤਾ ਤਾਜ਼ਾ ਅਪਡੇਟ
Lander Rover Wake Up: ਚੰਦਰਯਾਨ-3 ਮਿਸ਼ਨ ਦੇ ਲੈਂਡਰ ਅਤੇ ਰੋਵਰ ਇੱਕ ਚੰਦਰ ਦਿਨ ਪੂਰਾ ਕਰਨ ਤੋਂ ਬਾਅਦ ਸਲੀਪ ਮੋਡ ਵਿੱਚ ਚਲੇ ਗਏ ਸਨ। ਮਿਸ਼ਨ ਦੇ ਲੈਂਡਰ ਮਾਡਿਊਲ ਨੇ 23 ਅਗਸਤ ਨੂੰ ਚੰਦਰਮਾ ਦੇ ਦੱਖਣੀ ਧਰੁਵ 'ਤੇ ਸਾਫਟ ਲੈਂਡਿੰਗ ਕੀਤੀ ਸੀ।
Lander Rover Wake Up: ਚੰਦਰਯਾਨ 3 ਨੂੰ ਲੈ ਕੇ ਇਸਰੋ ਨੇ ਵੱਡਾ ਅਪਡੇਟ ਦਿੱਤਾ ਹੈ। ਇਸਰੋ ਨੇ ਕਿਹਾ ਕਿ ਵਿਕਰਮ ਲੈਂਡਰ ਅਤੇ ਪ੍ਰਗਿਆਨ ਰੋਵਰ ਨਾਲ ਉਨ੍ਹਾਂ ਦੇ ਜਾਗਣ ਦੀ ਸਥਿਤੀ ਦਾ ਪਤਾ ਲਗਾਉਣ ਲਈ ਸੰਚਾਰ ਸਥਾਪਤ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਫਿਲਹਾਲ ਉਨ੍ਹਾਂ ਵੱਲੋਂ ਕੋਈ ਸੰਕੇਤ ਨਹੀਂ ਮਿਲਿਆ ਹੈ। ਸੰਪਰਕ ਬਣਾਉਣ ਦੀ ਕੋਸ਼ਿਸ਼ ਜਾਰੀ ਰਹੇਗੀ।
ਦੱਸ ਦਈਏ 23 ਅਗਸਤ ਨੂੰ ਚੰਦਰਯਾਨ-3 ਦੇ ਵਿਕਰਮ ਲੈਂਡਰ ਦੀ ਚੰਦਰਮਾ ਦੀ ਸਤ੍ਹਾ 'ਤੇ ਸਾਫਟ ਲੈਂਡਿੰਗ ਨਾਲ ਭਾਰਤ ਨੇ ਇਤਿਹਾਸ ਰਚ ਦਿੱਤਾ ਸੀ। ਭਾਰਤ ਚੰਦਰਮਾ ਦੀ ਸਤ੍ਹਾ 'ਤੇ ਪਹੁੰਚਣ ਵਾਲਾ ਚੌਥਾ ਦੇਸ਼ ਹੈ। ਚੰਦਰਮਾ ਦੇ ਦੱਖਣੀ ਧਰੁਵ 'ਤੇ ਪਹੁੰਚਣ ਵਾਲਾ ਪਹਿਲਾ ਦੇਸ਼ ਬਣ ਗਿਆ ਹੈ।
Chandrayaan-3 Mission:
— ISRO (@isro) September 22, 2023
Efforts have been made to establish communication with the Vikram lander and Pragyan rover to ascertain their wake-up condition.
As of now, no signals have been received from them.
Efforts to establish contact will continue.