ਅੰਮ੍ਰਿਤਪਾਲ ਸਿੰਘ 'ਤੇ ਚੰਨੀ ਦੇ ਬਿਆਨ ਨੇ ਮਚਾਇਆ ਬਵਾਲ! ਕਾਂਗਰਸ ਨੇ ਕੀਤਾ ਕਿਨਾਰਾ, ਜੈਰਾਮ ਰਮੇਸ਼ ਨੇ ਕਹੀ ਇਹ ਗੱਲ
Monsoon Session:ਲੋਕ ਸਭਾ 'ਚ ਬਜਟ ਸੈਸ਼ਨ 'ਤੇ ਚਰਚਾ ਦੌਰਾਨ ਕਾਂਗਰਸ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੇ 'ਵਾਰਿਸ ਪੰਜਾਬ ਦੇ' ਮੁਖੀ ਅਤੇ ਆਜ਼ਾਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਬਾਰੇ ਦਿੱਤੇ ਬਿਆਨ ਤੋਂ ਪਾਰਟੀ ਨੇ ਦੂਰੀ ਬਣਾ ਲਈ ਹੈ।
Monsoon Session: ਲੋਕ ਸਭਾ 'ਚ ਬਜਟ ਸੈਸ਼ਨ 'ਤੇ ਚਰਚਾ ਦੌਰਾਨ ਕਾਂਗਰਸ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੇ 'ਵਾਰਿਸ ਪੰਜਾਬ ਦੇ' ਮੁਖੀ ਅਤੇ ਆਜ਼ਾਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਬਾਰੇ ਦਿੱਤੇ ਬਿਆਨ ਤੋਂ ਪਾਰਟੀ ਨੇ ਦੂਰੀ ਬਣਾ ਲਈ ਹੈ। ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਚੰਨੀ ਦੇ ਬਿਆਨ ਨੂੰ ਉਨ੍ਹਾਂ ਦੀ ਨਿੱਜੀ ਰਾਏ ਕਰਾਰ ਦਿੱਤਾ ਹੈ। ਹਾਲਾਂਕਿ ਕਾਂਗਰਸ ਨੇ ਚੰਨੀ ਦੇ ਬਿਆਨ ਦੀ ਨਿੰਦਾ ਨਹੀਂ ਕੀਤੀ ਹੈ। ਸੂਤਰਾਂ ਮੁਤਾਬਕ ਅੰਮ੍ਰਿਤਪਾਲ ਬਾਰੇ ਲੋਕ ਸਭਾ ਵਿੱਚ ਚੰਨੀ ਦੇ ਬਿਆਨ ਤੋਂ ਕਈ ਕਾਂਗਰਸੀ ਸੰਸਦ ਮੈਂਬਰ ਨਾਰਾਜ਼ ਸਨ। ਇਸ ਤੋਂ ਬਾਅਦ ਹੀ ਪਾਰਟੀ ਨੇ ਚੰਨੀ ਦੇ ਬਿਆਨ ਤੋਂ ਦੂਰੀ ਬਣਾ ਲਈ ਹੈ।
ਸੰਸਦ 'ਚ ਬਜਟ ਸੈਸ਼ਨ 'ਤੇ ਚਰਚਾ ਦੌਰਾਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਖਾਲਿਸਤਾਨ ਪੱਖੀ 'ਵਾਰਿਸ ਪੰਜਾਬ ਦੇ' ਮੁਖੀ ਅਤੇ ਆਜ਼ਾਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸਮਰਥਨ 'ਚ ਸਦਨ 'ਚ ਬਿਆਨ ਦਿੱਤਾ ਸੀ। ਜਿਸ ਵਿੱਚ ਚਰਨਜੀਤ ਸਿੰਘ ਚੰਨੀ ਨੇ ਖਡੂਰ ਸਾਹਿਬ ਲੋਕ ਸਭਾ ਸੀਟ ਦੇ ਸਾਂਸਦ ਅੰਮ੍ਰਿਤਪਾਲ ਸਿੰਘ ਦਾ ਜ਼ਿਕਰ ਕਰਦਿਆਂ ਕਿਹਾ ਕਿ ਅਸੀਂ ਹਰ ਰੋਜ਼ ਐਮਰਜੈਂਸੀ ਦੀ ਗੱਲ ਕਰਦੇ ਹਾਂ ਪਰ ਅੱਜ ਦੇਸ਼ ਵਿੱਚ ਅਣਐਲਾਨੀ ਐਮਰਜੈਂਸੀ ਦਾ ਕੀ ਕਰੀਏ?
ਐਮਪੀ ਚੰਨੀ ਨੇ ਅੰਮ੍ਰਿਤਪਾਲ ਸਿੰਘ ਦਾ ਜ਼ਿਕਰ ਕੀਤਾ ਸੀ
ਕਾਂਗਰਸ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਅੱਗੇ ਕਿਹਾ ਕਿ ਇਹ ਵੀ ਇੱਕ ਤਰ੍ਹਾਂ ਦੀ ਐਮਰਜੈਂਸੀ ਹੈ ਜਦੋਂ ਪੰਜਾਬ ਦੇ ਲਗਭਗ 2 ਲੱਖ ਲੋਕਾਂ ਵੱਲੋਂ ਸੰਸਦ ਮੈਂਬਰ ਚੁਣੇ ਗਏ ਵਿਅਕਤੀ (ਅੰਮ੍ਰਿਤਪਾਲ ਸਿੰਘ) ਨੂੰ ਕੌਮੀ ਸੁਰੱਖਿਆ ਐਕਟ ਤਹਿਤ ਜੇਲ੍ਹ ਵਿੱਚ ਡੱਕ ਦਿੱਤਾ ਗਿਆ ਹੈ। ਜਿਸ ਕਾਰਨ ਉਹ ਆਪਣੇ ਇਲਾਕੇ ਦੇ ਲੋਕਾਂ ਦੇ ਵਿਚਾਰ ਸਦਨ ਵਿੱਚ ਪੇਸ਼ ਨਹੀਂ ਕਰ ਪਾ ਰਹੇ ਹਨ। ਇਹ ਵੀ ਐਮਰਜੈਂਸੀ ਹੈ।
The views expressed by Charanjit Singh Channi, MP on Amritpal Singh are his own, and do not reflect in any way the position of the Indian National Congress
— Jairam Ramesh (@Jairam_Ramesh) July 25, 2024
ਸਾਬਕਾ CM ਚੰਨੀ ਦੀ ਰਵਨੀਤ ਸਿੰਘ ਬਿੱਟੂ ਨਾਲ ਬਹਿਸ
ਵੀਰਵਾਰ (25 ਜੁਲਾਈ) ਨੂੰ ਲੋਕ ਸਭਾ 'ਚ ਬਜਟ ਸੈਸ਼ਨ 'ਤੇ ਚਰਚਾ ਦੌਰਾਨ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਅਤੇ ਕਾਂਗਰਸੀ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਵਿਚਾਲੇ ਸਦਨ 'ਚ ਗਰਮਾ-ਗਰਮੀ ਦੇਖਣ ਨੂੰ ਮਿਲੀ। ਫਿਰ ਵਧਦੇ ਹੰਗਾਮੇ ਕਾਰਨ ਸਦਨ ਦੀ ਕਾਰਵਾਈ ਕਰੀਬ 35 ਮਿੰਟ ਲਈ ਮੁਲਤਵੀ ਕਰ ਦਿੱਤੀ ਗਈ। ਕਿਉਂਕਿ ਚੰਨੀ ਨੇ ਕੇਂਦਰੀ ਮੰਤਰੀ ਬਿੱਟੂ 'ਤੇ ਨਿੱਜੀ ਟਿੱਪਣੀਆਂ ਕੀਤੀਆਂ ਸਨ।