Chardham Yatra 2023: ਰੁਦਰਪ੍ਰਯਾਗ ਦੇ ਜ਼ਿਲ੍ਹਾ ਮੈਜਿਸਟਰੇਟ ਮਯੂਰ ਦੀਕਸ਼ਿਤ ਨੇ ਕਿਹਾ ਕਿ ਖਰਾਬ ਮੌਸਮ ਕਾਰਨ ਕੇਦਾਰਨਾਥ ਯਾਤਰਾ ਲਈ ਸ਼ਰਧਾਲੂਆਂ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਕੱਲ੍ਹ ਤੱਕ ਰੋਕ ਦਿੱਤਾ ਗਿਆ ਹੈ।


ਉਨ੍ਹਾਂ ਕਿਹਾ ਕਿ ਰਜਿਸਟ੍ਰੇਸ਼ਨ ਮੁੜ ਸ਼ੁਰੂ ਕਰਨ ਬਾਰੇ ਫੈਸਲਾ ਮੌਸਮ ਦੇ ਮੱਦੇਨਜ਼ਰ ਲਿਆ ਜਾਵੇਗਾ। “ਕੇਦਾਰਨਾਥ ਵਿਖੇ ਖਰਾਬ ਮੌਸਮ ਦੇ ਕਾਰਨ, ਸ਼ਰਧਾਲੂਆਂ ਲਈ ਰਜਿਸਟ੍ਰੇਸ਼ਨ 3 ਮਈ ਤੱਕ ਰੋਕ ਦਿੱਤੀ ਗਈ ਹੈ। ਦਿਲ ਦੀਆਂ ਸਮੱਸਿਆਵਾਂ ਜਾਂ ਸਾਹ ਦੀਆਂ ਸਮੱਸਿਆਵਾਂ ਵਾਲੇ ਲੋਕਾਂ ਨੂੰ ਵਧੇਰੇ ਸਾਵਧਾਨ ਰਹਿਣ ਦੀ ਲੋੜ ਹੈ।


ਸ਼ਿਵਪੁਰਾਣ ਵਿੱਚ ਭਗਵਾਨ ਸ਼ਿਵ ਦੇ 12 ਜਯੋਤਿਰਲਿੰਗਾਂ ਦਾ ਜ਼ਿਕਰ ਹੈ, ਜਿੱਥੇ ਸ਼ਿਵ ਖੁਦ ਪ੍ਰਗਟ ਹੋਏ ਸਨ। ਕੇਦਾਰਨਾਥ ਧਾਮ ਇਹਨਾਂ ਵਿੱਚੋਂ ਇੱਕ ਹੈ। ਉੱਤਰਾਖੰਡ ਵਿੱਚ ਹਿਮਾਲੀਅਨ ਪਹਾੜਾਂ ਦੀ ਗੋਦ ਵਿੱਚ ਸਥਿਤ ਕੇਦਾਰਨਾਥ ਧਾਮ ਦੇ ਕਪਾਟ 25 ਅਪ੍ਰੈਲ 2023 ਨੂੰ ਖੁੱਲ੍ਹੇ ਸਨ। ਜਿਸ ਤੋਂ ਬਾਅਦ ਬਾਬਾ ਕੇਦਾਰਨਾਥ ਦੇ ਦਰਸ਼ਨਾਂ ਲਈ ਵੱਡੀ ਗਿਣਤੀ ਵਿੱਚ ਸ਼ਰਧਾਲੂ ਪਹੁੰਚਣਾ ਲਗਾਤਾਰ ਜਾਰੀ ਸੀ।


 






ਚਾਰਧਾਮ ਯਾਤਰਾ ‘ਤੇ ਰੋਕ


ਕੇਦਾਰਨਾਥ ਅਤੇ ਬਦਰੀਨਾਥ ਵਿੱਚ ਭਾਰੀ ਬਰਫ਼ਬਾਰੀ ਹੋ ਰਹੀ ਹੈ। ਇਸ ਦੇ ਨਾਲ ਹੀ ਨੀਵੇਂ ਇਲਾਕਿਆਂ ‘ਚ ਮੀਂਹ ਕਾਰਨ ਸੜਕ ‘ਤੇ ਵੱਡੇ-ਵੱਡੇ ਪੱਥਰ ਜਮ੍ਹਾਂ ਹੋ ਗਏ | ਜਿਸ ਕਾਰਨ ਕੇਦਾਰਨਾਥ ਅਤੇ ਬਦਰੀਨਾਥ ‘ਚ ਖਰਾਬ ਮੌਸਮ ਕਾਰਨ ਸ਼੍ਰੀਨਗਰ ਪੁਲਸ ਨੇ ਸਾਵਧਾਨੀ ਦੇ ਤੌਰ ‘ਤੇ ਚਾਰਧਾਮ ਯਾਤਰਾ ‘ਤੇ ਰੋਕ ਲਗਾ ਦਿੱਤੀ ਹੈ। 


ਕੇਦਾਰਨਾਥ ਧਾਮ ਵਿੱਚ ਪਿਛਲੇ ਕਈ ਦਿਨਾਂ ਤੋਂ ਰੁਕ-ਰੁਕ ਕੇ ਬਰਫ਼ਬਾਰੀ ਹੋ ਰਹੀ ਹੈ। ਉੱਤਰਾਖੰਡ ਵਿੱਚ ਮੌਸਮ ਖਰਾਬ ਚੱਲ ਰਿਹਾ ਹੈ। ਖਰਾਬ ਮੌਸਮ ਨੂੰ ਲੈ ਕੇ ਅਲਰਟ ਵੀ ਜਾਰੀ ਕੀਤਾ ਗਿਆ ਹੈ। ਉਤਰਾਖੰਡ ‘ਚ ਖਰਾਬ ਮੌਸਮ ਕਾਰਨ ਮੀਂਹ ਅਤੇ ਬਰਫਬਾਰੀ ਤੋਂ ਬਾਅਦ ਸ਼ਰਧਾਲੂਆਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 


ਹੋਰ ਪੜੋ: Weather Update: ਪੰਜਾਬ ਦੇ ਛੇ ਜ਼ਿਲ੍ਹਿਆਂ 'ਚ ਗੜ੍ਹੇ ਪੈਣ ਦਾ ਖਤਰਾ, ਤੂਫਾਨ ਮਚਾ ਸਕਦਾ ਤਬਾਹੀ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।