Chardham Yatra 2022: ਚਾਰਧਾਮ ਯਾਤਰਾ ਸ਼ੁਰੂ ਹੋਣ ਤੋਂ ਬਾਅਦ ਹੁਣ ਤੱਕ 91 ਸ਼ਰਧਾਲੂਆਂ ਦੀ ਮੌਤ , ਕੱਲ੍ਹ ਹੀ ਗਈ 16 ਲੋਕਾਂ ਦੀ ਜਾਨ
Chardham Yatra: ਉੱਤਰਾਖੰਡ ਵਿੱਚ ਚਾਰਧਾਮ ਯਾਤਰਾ ਸ਼ੁਰੂ ਹੋਣ ਤੋਂ ਬਾਅਦ ਹੁਣ ਤੱਕ 91 ਸ਼ਰਧਾਲੂਆਂ ਦੀ ਮੌਤ ਹੋ ਚੁੱਕੀ ਹੈ। 26 ਮਈ ਨੂੰ ਯਾਤਰਾ ਦੌਰਾਨ 16 ਸ਼ਰਧਾਲੂਆਂ ਦੀ ਮੌਤ ਹੋ ਗਈ ਸੀ।
Chardham Yatra 2022: ਉੱਤਰਾਖੰਡ (Uttrakhand) 'ਚ 3 ਮਈ ਨੂੰ ਸ਼ੁਰੂ ਹੋਈ ਚਾਰਧਾਮ ਯਾਤਰਾ (Chardham Yatra 2022) 'ਚ ਸ਼ਰਧਾਲੂਆਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਹੁਣ ਤੱਕ 10 ਲੱਖ ਤੋਂ ਵੱਧ ਸ਼ਰਧਾਲੂ ਚਾਰਧਾਮ ਪਹੁੰਚ ਚੁੱਕੇ ਹਨ। ਇਸ ਵਿਚਾਲੇ ਯਾਤਰਾ ਦੌਰਾਨ ਸ਼ਰਧਾਲੂਆਂ ਦੇ ਮਰਨ ਦਾ ਸਿਲਸਿਲਾ ਵੀ ਜਾਰੀ ਹੈ। ਯਾਤਰਾ ਸ਼ੁਰੂ ਹੋਣ ਤੋਂ ਬਾਅਦ ਹੁਣ ਤੱਕ 91 ਸ਼ਰਧਾਲੂਆਂ ਦੀ ਮੌਤ ਹੋ ਚੁੱਕੀ ਹੈ। ਇਕੱਲੇ 26 ਮਈ ਨੂੰ ਹੀ ਯਾਤਰਾ ਦੌਰਾਨ 16 ਸ਼ਰਧਾਲੂਆਂ ਦੀ ਮੌਤ ਹੋ ਗਈ ਸੀ। ਇਹ ਜਾਣਕਾਰੀ ਸਿਹਤ ਵਿਭਾਗ ਦੇ ਡਾਇਰੈਕਟਰ ਜਨਰਲ ਡਾ: ਸ਼ੈਲਜਾ ਭੱਟ ਨੇ ਦਿੱਤੀ।
ਸੀਐਮ ਨੇ ਦਿੱਤੀ ਸੀ ਸਲਾਹ
ਸੀਐਮ ਪੁਸ਼ਕਰ ਸਿੰਘ ਧਾਮੀ ਨੇ ਸ਼ਰਧਾਲੂਆਂ ਨੂੰ ਯਾਤਰਾ ਸਬੰਧੀ ਸਲਾਹ ਦਿੱਤੀ ਸੀ। ਉਨ੍ਹਾਂ ਕਿਹਾ ਸੀ ਕਿ ਜਿਹੜੇ ਲੋਕ ਮੈਡੀਕਲੀ ਫਿੱਟ ਨਹੀਂ ਹਨ, ਉਨ੍ਹਾਂ ਨੂੰ ਡਾਕਟਰ ਦਾ ਸਰਟੀਫਿਕੇਟ ਪੂਰੀ ਤਰ੍ਹਾਂ ਮਿਲਣ ਤੱਕ ਯਾਤਰਾ ਸ਼ੁਰੂ ਨਹੀਂ ਕਰਨੀ ਚਾਹੀਦੀ। ਦੱਸ ਦੇਈਏ ਕਿ ਜ਼ਿਆਦਾ ਉਚਾਈ ਵਾਲੇ ਇਲਾਕਿਆਂ 'ਚ ਆਕਸੀਜਨ ਦੀ ਕਮੀ, ਠੰਡ ਅਤੇ ਹਾਰਟ ਅਟੈਕ ਕਾਰਨ ਜ਼ਿਆਦਾਤਰ ਲੋਕ ਮਰ ਰਹੇ ਹਨ।
ਮੀਂਹ ਕਾਰਨ ਰੋਕੀ ਗਈ ਸੀ ਯਾਤਰਾ
3 ਮਈ ਨੂੰ ਅਕਸ਼ੈ ਤ੍ਰਿਤੀਆ 'ਤੇ ਚਾਰ ਧਾਮ ਵਿਚੋਂ ਗੰਗੋਤਰੀ ਅਤੇ ਯਮੁਨੋਤਰੀ ਦੇ ਕਪਾਟ ਖੋਲ੍ਹੇ ਗਏ ਸਨ, ਜਦੋਂ ਕਿ ਕੇਦਾਰਨਾਥ ਦੀ ਯਾਤਰਾ 6 ਮਈ ਨੂੰ ਸ਼ੁਰੂ ਹੋਈ ਸੀ। ਇਸ ਦੇ ਨਾਲ ਹੀ 2 ਦਿਨਾਂ ਬਾਅਦ 8 ਮਈ ਨੂੰ ਬਦਰੀਨਾਥ ਦੇ ਕਪਾਟ ਖੋਲ੍ਹ ਦਿੱਤੇ ਗਏ। ਲਗਾਤਾਰ ਮੀਂਹ ਕਾਰਨ ਮੌਸਮ ਖ਼ਰਾਬ ਹੋ ਗਿਆ ਸੀ, ਜਿਸ ਕਾਰਨ 23 ਅਤੇ 24 ਮਈ ਨੂੰ ਯਾਤਰਾ ਨੂੰ ਅਸਥਾਈ ਤੌਰ 'ਤੇ ਰੋਕ ਦਿੱਤਾ ਗਿਆ ਸੀ। ਯਾਤਰਾ ਲਈ ਰਜਿਸਟ੍ਰੇਸ਼ਨ ਦੇ ਪ੍ਰਬੰਧ ਕੀਤੇ ਗਏ ਹਨ। ਪ੍ਰਸ਼ਾਸਨ ਯਾਤਰੀਆਂ ਦੀ ਗਿਣਤੀ ਨੂੰ ਕੰਟਰੋਲ ਕਰਨ ਅਤੇ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਤੋਂ ਬਚਣ ਲਈ ਪੂਰੀ ਤਰ੍ਹਾਂ ਜੁਟਿਆ ਹੋਇਆ ਹੈ।
ਇਹ ਵੀ ਪੜ੍ਹੋ: Higher Education Framework: ਹੁਣ ਨਵੇਂ ਤਰੀਕੇ ਨਾਲ ਹੋਵੇਗਾ ਮੁਲਾਂਕਣ, ਵਧਣਗੇ ਰੁਜ਼ਗਾਰ ਦੇ ਮੌਕੇ, ਵਿਦਿਆਰਥੀਆਂ ਨੂੰ ਮਿਲੇਗੀ ਇਹ ਸਹੂਲਤ