Cheetah Helicopter: ਭਾਰਤੀ ਫੌਜ ਦਾ ਚੀਤਾ ਹੈਲੀਕਾਪਟਰ ਅੱਜ ਅਰੁਣਾਚਲ ਪ੍ਰਦੇਸ਼ ਦੇ ਤਵਾਂਗ ਇਲਾਕੇ ਨੇੜੇ ਹਾਦਸਾਗ੍ਰਸਤ ਹੋ ਗਿਆ। ਫੌਜ ਦੇ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਸ ਹਾਦਸੇ 'ਚ ਇੱਕ ਪਾਇਲਟ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਦੂਜਾ ਪਾਇਲਟ ਜ਼ਖਮੀ ਹੋ ਗਿਆ ਜਿਸ ਦਾ ਇਲਾਜ ਚੱਲ ਰਿਹਾ ਹੈ।


 






 


ਇਸ ਘਟਨਾ 'ਤੇ ਇੱਕ ਪ੍ਰੈੱਸ ਬਿਆਨ ਸਾਹਮਣੇ ਆਇਆ ਹੈ, ਜਿਸ 'ਚ ਦੱਸਿਆ ਗਿਆ ਹੈ ਕਿ ਤਵਾਂਗ ਨੇੜੇ ਫਾਰਵਰਡ ਖੇਤਰ 'ਚ ਉਡਾਣ ਭਰ ਰਿਹਾ ਫੌਜ ਦਾ ਚੀਤਾ ਹੈਲੀਕਾਪਟਰ ਅੱਜ ਸਵੇਰੇ 10 ਵਜੇ ਦੇ ਕਰੀਬ ਰੁਟੀਨ ਉਡਾਣ ਦੌਰਾਨ ਹਾਦਸਾਗ੍ਰਸਤ ਹੋ ਗਿਆ। 


Kidnapping: ਹੁਸ਼ਿਆਰਪੁਰ ਦੇ ਇੱਕ ਹੀ ਪਰਿਵਾਰ ਦੇ ਚਾਰ ਮੈਂਬਰ ਕੈਲੀਫੋਰਨੀਆ 'ਚ ਭੇਤ ਭਰੇ ਹਾਲਾਤ 'ਚ ਅਗਵਾ, ਜਾਂਚ 'ਚ ਲੱਗੀ ਪੁਲਿਸ


ਇਸ ਤੋਂ ਬਾਅਦ ਦੋਵਾਂ ਪਾਇਲਟਾਂ ਨੂੰ ਨਜ਼ਦੀਕੀ ਫੌਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਗੰਭੀਰ ਰੂਪ ਨਾਲ ਜ਼ਖਮੀ ਹੋਏ ਪਾਇਲਟ ਲੈਫਟੀਨੈਂਟ ਕਰਨਲ ਸੌਰਭ ਯਾਦਵ ਦੀ ਇਲਾਜ ਦੌਰਾਨ ਮੌਤ ਹੋ ਗਈ। ਇਸ ਦੇ ਨਾਲ ਹੀ ਦੂਜੇ ਪਾਇਲਟ ਦਾ ਇਲਾਜ ਚੱਲ ਰਿਹਾ ਹੈ। ਪ੍ਰੈੱਸ ਬਿਆਨ ਵਿੱਚ ਕਿਹਾ ਗਿਆ ਹੈ ਕਿ ਹਾਦਸੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ। ਇਸ ਸਬੰਧੀ ਜਾਂਚ ਕਰਕੇ ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾਵੇਗਾ।


ਰੇਤ ਸਸਤੀ ਕਰਦੀ-ਕਰਦੀ ਮਹਿੰਗੀ ਕਰ ਬੈਠੀ ਭਗਵੰਤ ਮਾਨ ਸਰਕਾਰ, ਚੰਨੀ ਸਰਕਾਰ ਵੇਲੇ ਜੋ ਰੇਟ 1800 ਤੋਂ 2200 ਵਿਚਾਲੇ ਸੀ ਹੁਣ 6000 ਤੋਂ 8000 ਰੁਪਏ ਤੱਕ ਪਹੁੰਚਿਆ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।