ਛੱਤੀਸਗੜ੍ਹ ਦੇ ਕੋਂਡਾਗਾਓਂ ਜ਼ਿਲ੍ਹੇ ਦੇ ਇੱਕ ਸਰਕਾਰੀ ਸਕੂਲ ਦੇ ਅਧਿਆਪਕ ਨੂੰ ਜਨਮ ਅਸ਼ਟਮੀ ਦੇ ਤਿਉਹਾਰ 'ਤੇ ਵਰਤ ਰੱਖਣ ਵਾਲੇ ਵਿਦਿਆਰਥੀਆਂ ਦੀ ਕਥਿਤ ਤੌਰ 'ਤੇ ਕੁੱਟਮਾਰ ਕਰਨ ਦੇ ਦੋਸ਼ ਵਿੱਚ ਮੁਅੱਤਲ ਕਰ ਦਿੱਤਾ ਗਿਆ ਹੈ। ਅਧਿਕਾਰੀਆਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ।
ਅਧਿਆਪਕ ਚਰਨ ਮਾਰਕਮ ਸੂਬੇ ਦੀ ਰਾਜਧਾਨੀ ਰਾਏਪੁਰ ਤੋਂ 200 ਕਿਲੋਮੀਟਰ ਦੱਖਣ ਵਿੱਚ ਕੋਂਡਾਗਾਓਂ ਦੇ ਗਿਰੋਲਾ ਖੇਤਰ ਦੇ ਇੱਕ ਸਰਕਾਰੀ ਸਕੂਲ ਵਿੱਚ ਤਾਇਨਾਤ ਹੈ। ਪੁਲਿਸ ਨੇ ਦੱਸਿਆ ਕਿ ਪੰਚਾਇਤ ਅਤੇ ਪਿੰਡ ਵਾਸੀਆਂ ਨੇ ਸ਼ਿਕਾਇਤ ਕੀਤੀ ਸੀ ਕਿ ਮਾਰਕਮ ਨੇ ਮੰਗਲਵਾਰ ਨੂੰ ਸਕੂਲ ਵਿੱਚ ਸੱਤਵੀਂ ਅਤੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਦੀ ਕੁੱਟਮਾਰ ਕੀਤੀ। ਮਾਰਕਮ ਨੂੰ ਮੁਅੱਤਲ ਕਰਨ ਦੇ ਆਦੇਸ਼ ਜ਼ਿਲ੍ਹਾ ਪ੍ਰਸ਼ਾਸਨ ਨੇ ਬੁੱਧਵਾਰ ਨੂੰ ਜਾਰੀ ਕੀਤੇ ਸੀ।
ਅਧਿਕਾਰੀਆਂ ਨੇ ਕਿਹਾ ਕਿ ਮਾਰਕਾਮ ਨੇ ਆਪਣੇ ਵਿਦਿਆਰਥੀਆਂ ਨੂੰ ਕਿਹਾ ਕਿ ਜੇ ਉਹ ਜਨਮ ਅਸ਼ਟਮੀ ਦੇ ਤਿਉਹਾਰ ਦੌਰਾਨ ਵਰਤ ਰੱਖਦੇ ਹਨ ਅਤੇ ਰਸਮਾਂ ਨਿਭਾਉਂਦੇ ਹਨ ਤਾਂ ਉਹ ਹੱਥ ਉਠਾਉਣ। ਜਿਨ੍ਹਾਂ ਵਿਦਿਆਰਥੀਆਂ ਨੇ ਕਿਹਾ ਕਿ ਉਨ੍ਹਾਂ ਨੇ ਵਰਤ ਰੱਖਿਆ ਸੀ ਉਨ੍ਹਾਂ ਦੀ ਕੁੱਟਮਾਰ ਕੀਤੀ ਗਈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁੱਢਲੀ ਜਾਂਚ ਰਿਪੋਰਟ ਮਿਲਣ ਤੋਂ ਬਾਅਦ ਅਧਿਆਪਕ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
ਮੁਅੱਤਲੀ ਦੇ ਆਦੇਸ਼ ਵਿੱਚ ਕਿਹਾ ਗਿਆ ਹੈ ਕਿ "ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਅਤੇ ਸਮਾਜ ਵਿੱਚ ਨਫ਼ਰਤ ਫੈਲਾਉਣਾ" ਇੱਕ ਗੰਭੀਰ ਦੁਰਾਚਾਰ ਵਜੋਂ ਗਿਣਿਆ ਜਾਂਦਾ ਹੈ। ਤੁਹਾਡਾ ਵਿਵਹਾਰ ਛੱਤੀਸਗੜ੍ਹ ਸਿਵਲ ਸੇਵਾਵਾਂ ਐਕਟ 1965 ਦੇ ਵਿਰੁੱਧ ਹੈ।”
ਕੋਂਡਾਗਾਓਂ ਦੇ ਪੁਲਿਸ ਸੁਪਰਡੈਂਟ ਸਿਧਾਰਥ ਤਿਵਾੜੀ ਨੇ ਕਿਹਾ ਕਿ ਪੁਲਿਸ ਨੇ ਅਜੇ ਅਧਿਆਪਕ ਦੇ ਖਿਲਾਫ ਮਾਮਲਾ ਦਰਜ ਨਹੀਂ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਜ਼ਿਲ੍ਹਾ ਪ੍ਰਸ਼ਾਸਨ ਤੋਂ ਰਿਪੋਰਟ ਮਿਲੀ ਹੈ। ਅਜੇ ਤੱਕ ਕੋਈ ਕੇਸ ਦਰਜ ਨਹੀਂ ਕੀਤਾ ਗਿਆ ਹੈ ਪਰ ਰਿਪੋਰਟ ਦਾ ਵਿਸ਼ਲੇਸ਼ਣ ਕਰਨ ਤੋਂ ਬਾਅਦ ਉਚਿਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: Coronavirus Update Today: ਦੇਸ਼ ਵਿੱਚ 24 ਘੰਟਿਆਂ ਵਿੱਚ 42,618 ਨਵੇਂ ਕੋਰੋਨਾ ਕੇਸ, ਜਦੋਂ ਕਿ 330 ਮਰੀਜ਼ਾਂ ਦੀ ਗਈ ਜਾਨ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904