ਪੜਚੋਲ ਕਰੋ

ਮਹਾਮਾਰੀ ਦੀ ਦੂਜੀ ਲਹਿਰ ਦਾ ਅਰਥਵਿਵਸਥਾ 'ਤੇ ਬਹੁਤ ਮਾੜਾ ਅਸਰ ਪੈਣ ਦੀ ਸੰਭਾਵਨਾ ਨਹੀਂ, ਆਰਥਿਕ ਸਲਾਹਕਾਰ ਦਾ ਦਾਅਵਾ 

ਸੁਬ੍ਰਾਮਨੀਅਮ ਨੇ ਕਿਹਾ, 'ਮਹਾਮਾਰੀ ਨੂੰ ਲੈਕੇ ਬਣੀ ਹੋਈ ਅਨਿਸ਼ਚਿਤਤਾ ਨੂੰ ਦੇਖਦਿਆਂ ਸਾਡਾ ਅੰਦਾਜ਼ਾ ਹੈ ਕਿ ਬਹੁਤ ਵੱਡਾ ਅਸਰ ਨਹੀਂ ਪਵੇਗਾ।

ਨਵੀਂ ਦਿੱਲੀ: ਮੁੱਖ ਆਰਥਿਕ ਸਲਾਹਕਾਰ ਦੇ ਵੀ ਸੁਬ੍ਰਾਮਨੀਅਮ ਨੇ ਸੋਮਵਾਰ ਕਿਹਾ ਕਿ ਕੋਵਿਡ-19 ਦੀ ਦੂਜੀ ਲਹਿਰ ਦਾ ਭਾਰਤੀ ਅਰਥ-ਵਿਵਸਥਾ 'ਤੇ ਬਹੁਤ ਵੱਡਾ ਅਸਰ ਪੈਣ ਦੀ ਖਦਸ਼ਾ ਨਹੀਂ ਹੈ। ਪਰ ਅੱਗੇ ਵਿਕਾਸ ਦੀ ਰਫ਼ਤਾਰ ਚ ਤੇਜ਼ੀ ਲਿਆਉਣ ਲਈ ਵਿੱਤੀ ਤੇ ਮੁਦਰਿਕ ਸਹਾਇਤਾ ਦੀ ਲੋੜ ਪਵੇਗੀ। ਉਨ੍ਹਾਂ ਨਾਲ ਹੀ ਕਿਹਾ ਕਿ ਮਹਾਮਾਰੀ ਤੋਂ ਪੈਦਾ ਹਾਲਾਤ ਦੇਖਦਿਆਂ ਇਹ ਅੰਦਾਜ਼ਾ ਲਾਉਣਾ ਮੁਸ਼ਕਿਲ ਹੈ ਕਿ ਕੀ ਮੌਜੂਦਾ ਵਿੱਤੀ ਸਾਲ 'ਚ ਦੇਸ਼ ਦੀ ਆਰਥਿਕ ਵਾਧਾ ਦਰ ਦੋਹਰੇ ਅੰਕ 'ਚ ਦਸ ਜਾਂ ਦਸ ਫੀਸਦ ਤੋਂ ਉੱਪਰ ਹੋਵੇਗੀ।

ਇਸ ਸਾਲ ਜਨਵਰੀ 'ਚ ਜਾਰੀ ਆਰਥਿਕ ਸਰਵੇਖਣ 2020-21 'ਚ ਮਾਰਚ 2022 'ਚ ਸਮਾਪਤ ਹੋਣ ਵਾਲੇ ਮੌਜੂਦਾ ਵਿੱਤੀ ਸਾਲ 'ਚ 11 ਫੀਸਦ ਦੇ ਵਾਧੇ ਦਾ ਅੰਦਾਜ਼ਾ ਲਾਇਆ ਗਿਆ ਸੀ।

ਸੁਬ੍ਰਾਮਨੀਅਮ ਨੇ ਕਿਹਾ, 'ਮਹਾਮਾਰੀ ਨੂੰ ਲੈਕੇ ਬਣੀ ਹੋਈ ਅਨਿਸ਼ਚਿਤਤਾ ਨੂੰ ਦੇਖਦਿਆਂ ਸਾਡਾ ਅੰਦਾਜ਼ਾ ਹੈ ਕਿ ਬਹੁਤ ਵੱਡਾ ਅਸਰ ਨਹੀਂ ਪਵੇਗਾ। ਖਾਸਕਰ ਇਹ ਧਿਆਨ 'ਚ ਰੱਖਦਿਆਂ ਹੋਇਆਂ ਕਿ ਅਸੀਂ ਆਰਥਿਕ ਸਰਵੇਖਣ ਤੇ ਬਜਟ ਦੋਵਾਂ 'ਚ ਜੋ ਅੰਦਾਜ਼ੇ ਲਾਏ ਸਨ ਉਹ ਬਹੁਤ ਸਹੀ ਅਨੁਮਾਨ ਸੀ।'

ਜ਼ਿਕਰਯੋਗ ਹੈ ਕਿ ਮਹਾਮਾਰੀ ਦੀ ਦੂਜੀ ਲਹਿਰ ਦੀ ਲਪੇਟ 'ਚ ਆਉਣ ਤੋਂ ਠੀਕ ਪਹਿਲਾਂ ਆਖਰੀ ਤਿਮਾਹੀ 'ਚ ਵਾਧਾ ਦਰ ਦੇ ਜ਼ੋਰ ਫੜ੍ਹਨ ਤੋਂ ਬਾਅਦ ਮਾਰਚ, 2021 'ਚ ਸਮਾਪਤ ਵਿੱਤੀ ਸਾਲ 'ਚ ਭਾਰਤ ਦੇ ਸਕਲ ਘਰੇਲੂ ਉਤਪਾਦ ਜੀਡੀਪੀ 'ਚ ਗਿਰਾਵਟ 7.3 ਫੀਸਦ ਤਕ ਸੀਮਿਤ ਰਹਿ ਗਈ। ਪਹਿਲਾਂ ਇਸ 'ਚ ਵੱਡੀ ਗਿਰਾਵਟ ਹੋਣ ਦਾ ਅੰਦਾਜ਼ਾ ਲਾਇਆ ਗਿਆ ਸੀ।'

ਸੁਬ੍ਰਾਮਨੀਅਮ ਨੇ ਕਿਹਾ ਕਿ ਕੋਵਿਡ-19 ਦੀ ਦੂਜੀ ਲਹਿਰ ਮਈ 'ਚ ਆਪਣੇ ਸਿਖਰ 'ਤੇ ਪਹੁੰਚੀ ਤੇ ਬਿਮਾਰੀ ਦੇ ਪ੍ਰਸਾਰ ਨੂੰ ਰੋਕਣ ਲਈ ਲਾਈਆਂ ਸਥਾਨਕ ਤੇ ਸੂਬਾ ਪੱਧਰੀ ਪਾਬੰਦੀਆਂ ਨਾਲ ਮੌਜੂਦਾ ਵਿੱਤੀ ਸਾਲ ਦੀ ਪਹਿਲੀ ਤਿਮਾਹੀ 'ਚ ਵਾਧਾ ਦਰ ਡਿੱਗਣ ਦਾ ਥੋੜਾ ਖਤਰਾ ਹੈ।'

ਮੁੱਖ ਆਰਥਿਕ ਸਲਾਹਕਾਰ ਨੇ ਕਿਹਾ ਕਿ ਮਾਰਚ, 2021 ਤਕ ਅਰਥਵਿਵਸਥਾ ਦੀ ਹਾਲਤ 'ਚ ਚੰਗਾ ਸੁਧਾਰ ਹੋ ਚੁੱਕਾ ਸੀ। ਛੇਤੀ ਪ੍ਰਾਪਤ ਹੋਣ ਵਾਲੇ ਅੰਕੜਿਆਂ ਤੋਂ ਪਤਾ ਲੱਗਦਾ ਹੈ ਕਿ ਇਸ ਸੁਧਾਰ ਦੀ ਰਫ਼ਤਾਰ ਤੇ ਮਹਾਂਮਾਰੀ ਦੀ ਦੂਜੀ ਲਹਿਰ ਦਾ ਅਸਰ ਪਿਆ।

ਉਨ੍ਹਾਂ ਕਿਹਾ ਦੂਜੀ ਲਹਿਰ ਦੀ ਰਫ਼ਤਾਰ ਤੇ ਪੱਧਰ ਤੋਂ ਅਰਥ-ਵਿਵਸਥਾ 'ਤੇ ਅਸਰ ਦਾ ਖਦਸ਼ਾ ਹੈ ਕਿਉਂਕਿ ਅਰਥਵਿਵਸਥਾ ਹੁਣ ਵੀ ਪਿਛਲੇ ਸਾਲ ਪੂਰਤੀ ਤੇ ਮੰਗ ਤੇ ਪਏ ਅਸਰ 'ਚੋਂ ਉੱਭਰ ਰਹੀ ਸੀ।

ਉਨ੍ਹਾਂ ਟੀਕਾਕਰਨ ਦੀ ਰਫ਼ਤਾਰ ਵਧਾਉਣ ਤੇ ਕੋਵਿਡ ਉੱਚਿਤ ਵਿਵਹਾਰ ਦਾ ਪਾਲਣ ਕਰਨ ਦੀ ਲੋੜ ਤੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਨਾਲ ਕੋਵਿਡ-19 ਇਕ ਹੋਰ ਲਹਿਰ ਦੇ ਖਦਸ਼ੇ ਨੂੰ ਘੱਟ ਕਰਨ 'ਚ ਮਦਦ ਮਿਲੇਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪਾਕਿਸਤਾਨ ‘ਚ ਛਿੜਿਆ ‘ਗ੍ਰਹਿ ਯੁੱਧ’ ! ਸ੍ਰੀਲੰਕਾ ਟੀਮ ਦਾ ਦੌਰਾ ਹੋਇਆ ਰੱਦ, ਹੁਣ ਗੁਆਂਢੀ ਮੁਲਕ ‘ਚ ਨਹੀਂ ਹੋਵੇਗੀ ਚੈਂਪੀਅਨ ਟਰਾਫੀ ? ਭਾਰਤ ਦਾ ਲੱਗੇਗਾ ਦਾਅ

Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?

ਨਵਜੋਤ ਸਿੱਧੂ ਦੀ ਪਤਨੀ ਨੂੰ 850 ਕਰੋੜ ਦਾ ਨੋਟਿਸ, ਨਿੰਬੂ ਪਾਣੀ, ਹਲਦੀ ਤੇ ਨਿੰਮ ਨਾਲ ਕੈਂਸਰ ਠੀਕ ਹੋਣ ਦਾ ਕੀਤਾ ਸੀ ਦਾਅਵਾ, ਜਾਣੋ ਕਿਸਨੇ ਕੱਢਿਆ ਨੋਟਿਸ ?

Punjab News: ਪੰਜਾਬੀਆਂ ਲਈ ਖੁਸ਼ਖਬਰੀ! ਪਹਿਲੀ ਦਸੰਬਰ ਤੋਂ ਬਗੈਰ NOC ਹੋਣਗੀਆਂ ਰਜਿਸਟਰੀਆਂ
Punjab News: ਪੰਜਾਬੀਆਂ ਲਈ ਖੁਸ਼ਖਬਰੀ! ਪਹਿਲੀ ਦਸੰਬਰ ਤੋਂ ਬਗੈਰ NOC ਹੋਣਗੀਆਂ ਰਜਿਸਟਰੀਆਂ
Advertisement
ABP Premium

ਵੀਡੀਓਜ਼

ਵਿਆਹ 'ਚ ਬਾਰਾਤ ਲੈ ਕੇ ਨਹੀਂ ਪਹੁੰਚਿਆ ਲਾੜਾ, ਰੱਖ ਦਿੱਤੀ ਵੱਡੀ ਮੰਗPunjab | ਪੰਜਾਬੀਆਂ ਲਈ ਖੁਸ਼ਖਬਰੀ! ਪਹਿਲੀ ਦਸੰਬਰ ਤੋਂ ਬਗੈਰ NOC ਹੋਣਗੀਆਂ ਰਜਿਸਟਰੀਆਂ |BhagwantmaanShowroom 'ਚ Brand ਦਾ ਨਕਲੀ ਸਮਾਨ ਵੇਚ ਰਹੇ ਸੀ, ਕੰਪਨੀ ਨੇ ਕਰ ਦਿੱਤੀ ਰੇਡਦਿਲਜੀਤ ਤੋਂ ਸਿੱਖੋ ਸਾਥੀ ਕਲਾਕਾਰਾਂ ਦੀ ਇੱਜ਼ਤ ਕਰਨਾ , ਮੁੜ ਦਿਲਜੀਤ ਨੇ ਜਿੱਤ ਲਿਆ ਦਿਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਾਕਿਸਤਾਨ ‘ਚ ਛਿੜਿਆ ‘ਗ੍ਰਹਿ ਯੁੱਧ’ ! ਸ੍ਰੀਲੰਕਾ ਟੀਮ ਦਾ ਦੌਰਾ ਹੋਇਆ ਰੱਦ, ਹੁਣ ਗੁਆਂਢੀ ਮੁਲਕ ‘ਚ ਨਹੀਂ ਹੋਵੇਗੀ ਚੈਂਪੀਅਨ ਟਰਾਫੀ ? ਭਾਰਤ ਦਾ ਲੱਗੇਗਾ ਦਾਅ
ਪਾਕਿਸਤਾਨ ‘ਚ ਛਿੜਿਆ ‘ਗ੍ਰਹਿ ਯੁੱਧ’ ! ਸ੍ਰੀਲੰਕਾ ਟੀਮ ਦਾ ਦੌਰਾ ਹੋਇਆ ਰੱਦ, ਹੁਣ ਗੁਆਂਢੀ ਮੁਲਕ ‘ਚ ਨਹੀਂ ਹੋਵੇਗੀ ਚੈਂਪੀਅਨ ਟਰਾਫੀ ? ਭਾਰਤ ਦਾ ਲੱਗੇਗਾ ਦਾਅ
Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?
Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?
ਨਵਜੋਤ ਸਿੱਧੂ ਦੀ ਪਤਨੀ ਨੂੰ 850 ਕਰੋੜ ਦਾ ਨੋਟਿਸ, ਨਿੰਬੂ ਪਾਣੀ, ਹਲਦੀ ਤੇ ਨਿੰਮ ਨਾਲ ਕੈਂਸਰ ਠੀਕ ਹੋਣ ਦਾ ਕੀਤਾ ਸੀ ਦਾਅਵਾ, ਜਾਣੋ ਕਿਸਨੇ ਕੱਢਿਆ ਨੋਟਿਸ ?
ਨਵਜੋਤ ਸਿੱਧੂ ਦੀ ਪਤਨੀ ਨੂੰ 850 ਕਰੋੜ ਦਾ ਨੋਟਿਸ, ਨਿੰਬੂ ਪਾਣੀ, ਹਲਦੀ ਤੇ ਨਿੰਮ ਨਾਲ ਕੈਂਸਰ ਠੀਕ ਹੋਣ ਦਾ ਕੀਤਾ ਸੀ ਦਾਅਵਾ, ਜਾਣੋ ਕਿਸਨੇ ਕੱਢਿਆ ਨੋਟਿਸ ?
Punjab News: ਪੰਜਾਬੀਆਂ ਲਈ ਖੁਸ਼ਖਬਰੀ! ਪਹਿਲੀ ਦਸੰਬਰ ਤੋਂ ਬਗੈਰ NOC ਹੋਣਗੀਆਂ ਰਜਿਸਟਰੀਆਂ
Punjab News: ਪੰਜਾਬੀਆਂ ਲਈ ਖੁਸ਼ਖਬਰੀ! ਪਹਿਲੀ ਦਸੰਬਰ ਤੋਂ ਬਗੈਰ NOC ਹੋਣਗੀਆਂ ਰਜਿਸਟਰੀਆਂ
ਪ੍ਰਿਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਬੇਟਾ ਰੇਹਾਨ ਅਤੇ ਧੀ ਮਿਰਾਇਆ ਵਾਡਰਾ ਵੀ ਰਹੇ ਮੌਜੂਦ

ਕੈਨੇਡਾ 'ਚ ਰੇ*ਪ ਦੇ ਦੋਸ਼ 'ਚ ਪੰਜਾਬ ਦਾ ਨੌਜਵਾਨ ਗ੍ਰਿਫ਼ਤਾਰ, 3 ਔਰਤਾਂ ਨੂੰ ਬਣਾਇਆ ਆਪਣੀ ਹਵਸ਼ ਦਾ ਸ਼ਿਕਾਰ, ਇਦਾਂ ਦਿੰਦਾ ਸੀ ਵਾਰਦਾਤ ਨੂੰ ਅੰਜਾਮ

44 ਘੰਟਿਆਂ ਬਾਅਦ ਜਗਜੀਤ ਡੱਲੇਵਾਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਨਾਲ ਸਨ ਪੁਲਿਸ ਮੁਲਾਜ਼ਮ, ਜਾਣੋ ਅਪਡੇਟ

ਪੰਜਾਬ 'ਚ ਅੱਜ ਨਹੀਂ ਹੋਵੇਗਾ ਸਰਕਾਰੀ ਕੰਮ! ਜਾਣ ਤੋਂ ਪਹਿਲਾਂ ਪੜ੍ਹ ਲਓ ਜ਼ਰੂਰੀ ਖ਼ਬਰ

Embed widget