ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੱਡਾ ਐਲਾਨ, ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਹੋਵੇਗਾ ਦਿੱਲੀ ਦੇ ਇਸ ਸਕੂਲ ਦਾ ਨਾਮ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੱਡਾ ਐਲਾਨ ਕੀਤਾ ਹੈ। ਕੇਜਰੀਵਾਲ ਨੇ ਕਿਹਾ ਕਿ ਕੱਲ੍ਹ 23 ਅਗਸਤ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ ਹੈ।
Arvind Kejriwal on Education: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੱਡਾ ਐਲਾਨ ਕੀਤਾ ਹੈ। ਕੇਜਰੀਵਾਲ ਨੇ ਕਿਹਾ ਕਿ ਕੱਲ੍ਹ 23 ਅਗਸਤ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ ਹੈ। ਪਿਛਲੇ ਸਾਲ ਅਸੀਂ ਐਲਾਨ ਕੀਤਾ ਸੀ ਕਿ ਅਸੀਂ ਦਿੱਲੀ 'ਚ ਇੱਕ ਸਕੂਲ ਖੋਲ੍ਹਾਂਗੇ ਜਿੱਥੇ ਬੱਚਿਆਂ ਨੂੰ ਫੌਜ ਵਿੱਚ ਭਰਤੀ ਹੋਣ ਦੀ ਸਿਖਲਾਈ ਦਿੱਤੀ ਜਾਵੇਗੀ ਤੇ ਉਸ ਸਕੂਲ ਦਾ ਨਾਂ ਸ਼ਹੀਦ ਭਗਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਸਕੂਲ ਰੱਖਿਆ ਜਾਵੇਗਾ।
ਸੀਐਮ ਕੇਜਰੀਵਾਲ ਨੇ ਕਿਹਾ ਕਿ ਅਸੀਂ ਝੜੌਦਾ ਕਲਾਂ ਵਿੱਚ 14 ਏਕੜ ਜ਼ਮੀਨ ਵਿੱਚ ਸ਼ਹੀਦ ਭਗਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਸਕੂਲ ਬਣਾ ਰਹੇ ਹਾਂ। ਇਸ ਸਕੂਲ ਵਿੱਚ ਵਿਦਿਆਰਥੀਆਂ ਨੂੰ ਹਥਿਆਰਬੰਦ ਸੈਨਾਵਾਂ ਵਿੱਚ ਭਰਤੀ ਹੋਣ ਲਈ ਸਿਖਲਾਈ ਦਿੱਤੀ ਜਾਵੇਗੀ। ਇਸ ਸਕੂਲ ਵਿੱਚ ਬੱਚਿਆਂ ਲਈ ਫੀਸ ਮੁਫ਼ਤ ਹੋਵੇਗੀ ਤੇ ਲੜਕਿਆਂ ਤੇ ਲੜਕੀਆਂ ਲਈ ਵੱਖ-ਵੱਖ ਹੋਸਟਲ ਹੋਣਗੇ।
ਸਭ ਤੋਂ ਵੱਡੀ ਗੱਲ ਇਹ ਹੈ ਕਿ ਮਾਹਿਰ ਫੈਕਲਟੀ, ਖਾਸ ਕਰਕੇ ਆਰਮੀ, ਨੇਵੀ ਤੇ ਏਅਰ ਫੋਰਸ ਦੇ ਸੇਵਾਮੁਕਤ ਅਧਿਕਾਰੀ ਹੋਣਗੇ। ਇਨ੍ਹਾਂ ਦਫ਼ਤਰਾਂ ਦੇ ਕੰਮ ਦੀ ਇੱਥੇ ਸਿਖਲਾਈ ਦੇਣੀ ਪਵੇਗੀ। ਸੀਐਮ ਕੇਜਰੀਵਾਲ ਨੇ ਕਿਹਾ ਕਿ ਦਿੱਲੀ ਵਿੱਚ ਰਹਿਣ ਵਾਲਾ ਕੋਈ ਵੀ ਬੱਚਾ ਇੱਥੇ ਦਾਖ਼ਲਾ ਲੈ ਸਕਦਾ ਹੈ, ਉਸ ਨੂੰ 9ਵੀਂ ਤੇ 11ਵੀਂ ਜਮਾਤ ਵਿੱਚ ਦਾਖ਼ਲਾ ਦਿੱਤਾ ਜਾਵੇਗਾ। ਇੰਨਾ ਹੀ ਨਹੀਂ ਇਹ ਸਕੂਲ ਪੂਰੀ ਤਰ੍ਹਾਂ ਮੁਫਤ ਹੋਵੇਗਾ ਤੇ ਇੱਥੇ ਰਹਿਣ ਦੀ ਸਹੂਲਤ ਵੀ ਮਿਲੇਗੀ।
ਦਿੱਲੀ ਸਰਕਾਰ ਵੱਲੋਂ ਬਣਾਇਆ ਜਾ ਰਿਹਾ ਇਹ ਸਕੂਲ ਦੇਸ਼ ਭਗਤੀ ਬਜਟ ਤਹਿਤ ਸਰਕਾਰ ਦੇ ਪ੍ਰੋਜੈਕਟ ਦਾ ਹਿੱਸਾ ਹੈ। ਜੋ ਵਿਦਿਆਰਥੀ NDA ਪ੍ਰੀਖਿਆ ਦੀ ਤਿਆਰੀ ਕਰ ਰਹੇ ਹਨ, ਉਹ ਇਸ ਸਕੂਲ ਵਿੱਚ ਪੜ੍ਹ ਸਕਦੇ ਹਨ। ਇੱਥੇ ਉਨ੍ਹਾਂ ਨੂੰ ਸਿੱਖਿਆ ਦੇ ਨਾਲ-ਨਾਲ ਸਿਖਲਾਈ ਦੀ ਸਹੂਲਤ ਵੀ ਮਿਲੇਗੀ। ਕੇਜਰੀਵਾਲ ਸਕਾਰ ਦੁਆਰਾ ਬਣਾਏ ਜਾ ਰਹੇ ਸ਼ਹੀਦ ਭਗਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਸਕੂਲ ਨੂੰ ਦਿੱਲੀ ਬੋਰਡ ਆਫ ਸਕੂਲ ਐਜੂਕੇਸ਼ਨ (DBSE) ਨਾਲ ਮਾਨਤਾ ਪ੍ਰਾਪਤ ਹੋਵੇਗੀ।