ਪੜਚੋਲ ਕਰੋ
ਰਾਹੁਲ ਦੇ ਹਰਿਆਣਾ ਅੰਦਰ ਵੜਨ 'ਤੇ ਮੁੱਖ ਮੰਤਰੀ ਖੱਟਰ ਦਾ ਵੱਡਾ ਐਲਾਨ
ਹਰਿਆਣਾ ‘ਚ ਵੀ ਖੇਤੀਬਾੜੀ ਕਾਨੂੰਨਾਂ ਖਿਲਾਫ ਕਿਸਾਨਾਂ ‘ਚ ਭਾਰੀ ਗੁੱਸਾ ਵੇਖਣ ਨੂੰ ਮਿਲ ਰਿਹਾ ਹੈ। ਇਸ ਦੇ ਨਾਲ ਹੀ ਸੂਬਾ ਸਰਕਾਰ ਨੂੰ ਵੀ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਕਰਨਾਲ: ਹਰਿਆਣਾ ਵਿੱਚ ਵੀ ਖੇਤੀ ਕਾਨੂੰਨਾਂ ਨੂੰ ਲੈ ਕੇ ਸਿਆਸੀ ਪਾਰਾ ਚੜ੍ਹਿਆ ਹੋਇਆ ਹੈ। ਰਾਹੁਲ ਗਾਂਧੀ ਖੇਤੀ ਕਾਨੂੰਨਾਂ ਖਿਲਾਫ ਪੰਜਾਬ ‘ਚ ਰੈਲੀਆਂ ਕਰ ਰਹੇ ਹਨ। ਉਹ ਅਗਲੇ ਦਿਨੀਂ ਹਰਿਆਣਾ ਵਿੱਚ ਵੀ ਆਉਣਗੇ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦੇ ਆਉਣ ਤੋਂ ਸਾਨੂੰ ਕੋਈ ਪ੍ਰੇਸ਼ਾਨੀ ਨਹੀਂ ਪਰ ਕਿਸੇ ਵੀ ਹਾਲ ਵਿੱਚ ਕਾਨੂੰਨ ਵਿਵਸਥਾ ਨੂੰ ਵਿਗੜਣ ਨਹੀਂ ਦਿੱਤਾ ਜਾਏਗਾ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੇਕਰ ਰਾਹੁਲ ਗਾਂਧੀ ਪੰਜਾਬ ਤੋਂ ਲੋਕਾਂ ਦਾ ਝੁੰਡ ਲੈ ਕੇ ਆਉਣਗੇ ਤਾਂ ਇਹ ਸਹੀ ਨਹੀਂ ਹੋਏਗਾ। ਇਸ ਤੋਂ ਪਹਿਲਾਂ ਬੀਜੇਪੀ ਮੰਤਰੀ ਅਨਿਲ ਵਿੱਜ ਨੇ ਕਿਹਾ ਸੀ ਕਿ ਰਾਹੁਲ ਨੂੰ ਹਰਿਆਣਾ ਅੰਦਰ ਨਹੀਂ ਆਉਣ ਦਿੱਤਾ ਜਾਏਗਾ। ਇਸ ਤੋਂ ਸਪਸ਼ਟ ਹੈ ਕਿ ਰਾਹੁਲ ਗਾਂਧੀ ਦੀ ਹਰਿਆਣਾ ਫੇਰੀ ਦੀ ਰਾਜਨੀਤੀ ਗਰਮਾ ਰਹੀ ਹੈ।
ਉਧਰ, ਬੀਜੇਪੀ ਦੀ ਪੁਰਾਣੀ ਭਾਈਵਾਲ ਸ਼੍ਰੋਮਣੀ ਅਕਾਲੀ ਦਲ ਵੱਲੋਂ ਐਨਡੀਆਈ ਨਾਲੋਂ ਤੋੜ-ਵਿਛੋੜਾ ਕਰਨ ਮਗਰੋਂ ਹਰਿਆਣਾ ਵਿੱਚ ਬੀਜੇਪੀ ਦੀ ਭਾਈਵਾਲ ਜੇਜੇਪੀ ਉੱਪਰ ਦਬਾਅ ਵਧ ਰਿਹਾ ਹੈ। ਅਕਾਲੀ ਲੀਡਰ ਹਰਸਿਮਰਤ ਬਾਦਲ ਵੱਲੋਂ ਕੇਂਦਰੀ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਮਗਰੋਂ ਜੇਜੇਪੀ ਲੀਡਰ ਤੇ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਦੇ ਅਸਤੀਫੇ ਦੀ ਮੰਗ ਕੀਤੀ ਜਾ ਰਹੀ ਹੈ।
ਇਸੇ ਮੁੱਦੇ ‘ਤੇ ਹਾਲ ਹੀ ‘ਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਸਵਾਲ ਕੀਤਾ ਗਿਆ। ਮਨੋਹਰ ਲਾਲ ਨੂੰ ਸਵਾਲ ਕੀਤਾ ਗਿਆ ਕਿ ਤਿੰਨੇ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਜੇਜੇਪੀ ‘ਤੇ ਸਮਰਥਨ ਵਾਪਸ ਲੈਣ ਦਾ ਦਬਾਅ ਵਧ ਰਿਹਾ ਹੈ। ਇਸ ਦੇ ਜਵਾਬ ‘ਚ ਮਨੋਹਰ ਲਾਲ ਨੇ ਕਿਹਾ ਕਿ ਇਨ੍ਹਾਂ ਖੇਤੀਬਾੜੀ ਕਾਨੂੰਨਾਂ ਨੂੰ ਜੇਜੇਪੀ ਵੀ ਸਮਝਦੀ ਹੈ। ਕਾਂਗਰਸ ਦੇ ਲੋਕ ਬਿਨਾਂ ਗੱਲ ਦਾ ਮੁੱਦਾ ਬਣਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਕਾਂਗਰਸ ਲਗਾਤਾਰ ਝੂਠ ਬੋਲ ਰਹੀ ਹੈ। ਕਾਂਗਰਸ ਚਾਹੁੰਦੀ ਹੈ ਕਿ ਕਦੇ ਕੁਝ ਬਦਲਣਾ ਨਹੀਂ ਚਾਹੀਦਾ।
ਦੱਸ ਦਈਏ ਕਿ ਮੁੱਖ ਮੰਤਰੀ ਮਨੋਹਰ ਲਾਲ ਅੱਜ ਝੋਨੇ ਦੀ ਖਰੀਦ ਦੀ ਸਮੱਸਿਆ ਬਾਰੇ ਕਿਸਾਨਾਂ ਨਾਲ ਮੁਲਾਕਾਤ ਕਰਨ ਲਈ ਅਨਾਜ ਮੰਡੀ ਪਹੁੰਚੇ ਸੀ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਬਾਲੀਵੁੱਡ
ਤਕਨਾਲੌਜੀ
Advertisement