Haryana News: ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਸਟੈਂਡ, ਮੰਤਰੀ ਸੰਦੀਪ ਸਿੰਘ ਅਸਤੀਫਾ ਨਹੀਂ ਦੇਣਗੇ
Sandeep Singh: ਵਿਰੋਧੀ ਧਿਰ ਦੇ ਹੰਗਾਮੇ ਨੂੰ ਬੇਲੋੜਾ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਧਿਰ ਦੇ ਲੋਕ ਕਿਸੇ ਵੀ ਕਾਰਵਾਈ ਲਈ ਮਜਬੂਰ ਨਹੀਂ ਕਰ ਸਕਦੇ। ਜੂਨੀਅਰ ਮਹਿਲਾ ਕੋਚ ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ ਕਰਕੇ ਸਦਨ ਵਿੱਚ ਖੂਬ ਹੰਗਾਮਾ ਹੋਇਆ।
Haryana News: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਹੈ ਕਿ ਜਿਣਸੀ ਸੋਸ਼ਣ ਦੇ ਇਲਜ਼ਾਮ ਦਾ ਸਾਹਮਣਾ ਕਰ ਰਹੇ ਮੰਤਰੀ ਸੰਦੀਪ ਸਿੰਘ ਅਸਤੀਫਾ ਨਹੀਂ ਦੇਣਗੇ। ਵਿਰੋਧੀ ਧਿਰ ਦੇ ਹੰਗਾਮੇ ਨੂੰ ਬੇਲੋੜਾ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਧਿਰ ਦੇ ਲੋਕ ਕਿਸੇ ਵੀ ਕਾਰਵਾਈ ਲਈ ਮਜਬੂਰ ਨਹੀਂ ਕਰ ਸਕਦੇ। ਜੂਨੀਅਰ ਮਹਿਲਾ ਕੋਚ ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ ਕਰਕੇ ਸਦਨ ਵਿੱਚ ਖੂਬ ਹੰਗਾਮਾ ਹੋਇਆ।
ਦੱਸ ਦਈਏ ਕਿ ਹਰਿਆਣਾ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਪ੍ਰਸ਼ਨ ਕਾਲ ਨਾਲ ਸ਼ੁਰੂ ਹੋਈ। ਮੁੱਖ ਮੰਤਰੀ ਮਨੋਹਰ ਲਾਲ ਨੇ ਅਥਲੀਟ ਨੀਰਜ ਚੋਪੜਾ ਨੂੰ ਵਿਸ਼ਵ ਐਥਲੈਟਿਕ ਚੈਂਪੀਅਨਸ਼ਿਪ 'ਚ ਸੋਨ ਤਮਗਾ ਜਿੱਤਣ 'ਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਨੀਰਜ ਨੇ ਹਰਿਆਣਾ ਦੇ ਨਾਲ-ਨਾਲ ਪੂਰੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ।
ਇਸ ਤੋਂ ਬਾਅਦ ਜੂਨੀਅਰ ਮਹਿਲਾ ਕੋਚ ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ਾਂ 'ਚ ਘਿਰੇ ਸੰਦੀਪ ਸਿੰਘ ਦੇ ਅਸਤੀਫੇ ਨੂੰ ਲੈ ਕੇ ਸਦਨ 'ਚ ਵਿਰੋਧੀ ਧਿਰ ਨੇ ਹੰਗਾਮਾ ਕੀਤਾ। ਕੁਝ ਵਿਧਾਇਕ ਵੈੱਲ ਤੱਕ ਪਹੁੰਚ ਗਏ। ਸਾਬਕਾ ਸੀਐਮ ਤੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਕਿ ਸੀਐਮ ਕਹਿ ਰਹੇ ਹਨ ਕਿ ਮਾਮਲਾ ਅਦਾਲਤ ਵਿੱਚ ਵਿਚਾਰ ਅਧੀਨ ਹੈ। ਇਸ ਲਈ ਉਨ੍ਹਾਂ ਨੂੰ ਖੁਦ ਅਸਤੀਫਾ ਦੇ ਦੇਣਾ ਚਾਹੀਦਾ ਹੈ ਜਾਂ ਮੁੱਖ ਮੰਤਰੀ ਵੱਲੋਂ ਅਸਤੀਫਾ ਮੰਗਣਾ ਚਾਹੀਦਾ ਹੈ।
ਇਸ 'ਤੇ ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਧਿਰ ਦੇ ਲੋਕ ਕਿਸੇ ਵੀ ਕਾਰਵਾਈ ਲਈ ਮਜਬੂਰ ਨਹੀਂ ਕਰ ਸਕਦੇ। ਜੇ ਅਸੀਂ ਬੋਲਣਾ ਸ਼ੁਰੂ ਕੀਤਾ, ਤਾਂ ਧੱਜੀਆਂ ਉੱਡ ਜਾਣਗੀਆਂ। ਹੁੱਡਾ ਨੇ ਸਦਨ 'ਚ ਕਿਹਾ ਕਿ ਇਹ ਮੁੱਖ ਮੰਤਰੀ ਦੀ ਭਾਸ਼ਾ ਲੋਕਤੰਤਰੀ ਭਾਨਹੀਂ। ਇਸ 'ਤੇ ਸਪੀਕਰ ਗਿਆਨਚੰਦ ਗੁਪਤਾ ਨੇ ਕਿਹਾ ਕਿ ਜੇਕਰ ਇਹ ਸ਼ਬਦ (ਧੱਜੀਆਂ) ਸਾਡੀ ਗੈਰ-ਲੋਕਤੰਤਰੀ ਸ਼ਬਦਾਂ ਦੀ ਸੂਚੀ 'ਚ ਸ਼ਾਮਲ ਹੈ ਤਾਂ ਇਸ ਸ਼ਬਦ ਨੂੰ ਹਟਾ ਦਿੱਤਾ ਜਾਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।