Farmers Protest: ਇਸ ਸੂਬੇ ਨੇ ਕਿਸਾਨਾਂ ਦੇ ਹੱਕ 'ਚ ਲਿਆ ਵੱਡਾ ਫੈਸਲਾ, ਵਿਧਾਨ ਸਭਾ ਵਿੱਚ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਵਿਰੁੱਧ ਮਤਾ ਪਾਸ
ਮੁੱਖ ਮੰਤਰੀ ਐਮਕੇ ਸਟਾਲਿਨ ਨੇ ਕਿਹਾ- ਪਿਛਲੇ ਇੱਕ ਸਾਲ ਦੌਰਾਨ ਕੇਂਦਰ ਸਰਕਾਰ ਦੇ ਤਿੰਨ ਕਿਸਾਨ-ਸਬੰਧਿਤ ਕਾਨੂੰਨਾਂ ਵਿਰੋਧ ਕਰਨ ਵਾਲੇ ਕਿਸਾਨਾਂ ਵਿਰੁੱਧ ਦਰਜ ਸਾਰੇ ਕੇਸ ਵਾਪਸ ਲਏ ਜਾਣਗੇ।
ਚੇਨੱਈ: ਤਾਮਿਲਨਾਡੂ ਦੀ ਐਮਕੇ ਸਟਾਲਿਨ ਸਰਕਾਰ ਨੇ ਅੱਜ ਵਿਧਾਨ ਸਭਾ ਵਿੱਚ ਖੇਤੀਬਾੜੀ ਕਾਨੂੰਨਾਂ ਦੇ ਵਿਰੁੱਧ ਇੱਕ ਮਤਾ ਪੇਸ਼ ਪਾਸ ਕੀਤਾ ਗਿਆ। ਪ੍ਰਸਤਾਵ ਮੁਤਾਬਕ, ਕੇਂਦਰ ਨੂੰ ਖੇਤੀਬਾੜੀ ਨਾਲ ਜੁੜੇ ਤਿੰਨੋਂ ਕਾਨੂੰਨ ਵਾਪਸ ਲੈਣ ਦੀ ਬੇਨਤੀ ਕੀਤੀ ਗਈ ਹੈ। ਹਾਲਾਂਕਿ ਇਸ ਦੌਰਾਨ ਵਿਧਾਨ ਸਭਾ 'ਚ ਕਾਫੀ ਹੰਗਾਮਾ ਹੋਇਆ।
ਕਿਸਾਨਾਂ ਦੇ ਖਿਲਾਫ ਦਰਜ ਸਾਰੇ ਮਾਮਲੇ ਵਾਪਸ ਕੀਤੇ ਜਾਣਗੇ- ਮੁੱਖ ਮੰਤਰੀ ਸਟਾਲਿਨ
ਸੂਬੇ ਦੀ ਵਿਧਾਨ ਸਭਾ ਵਿੱਚ ਮੁੱਖ ਮੰਤਰੀ ਐਮਕੇ ਸਟਾਲਿਨ ਨੇ ਕਿਹਾ, "ਪਿਛਲੇ ਇੱਕ ਸਾਲ ਦੌਰਾਨ ਕੇਂਦਰ ਸਰਕਾਰ ਦੇ ਤਿੰਨ ਕਿਸਾਨ-ਸਬੰਧਤ ਕਾਨੂੰਨਾਂ ਦਾ ਵਿਰੋਧ ਕਰਨ ਵਾਲੇ ਕਿਸਾਨਾਂ ਵਿਰੁੱਧ ਦਰਜ ਸਾਰੇ ਕੇਸ ਵਾਪਸ ਲਏ ਜਾਣਗੇ।"
All cases filed against the farmers who staged protests against the three farmer-related legislations of the Central Government, during the past one year, will be withdrawn: Tamil Nadu Chief Minister MK Stalin in the State Assembly
— ANI (@ANI) August 28, 2021
(File photo) pic.twitter.com/ETduS4qHV1
ਭਾਜਪਾ-ਏਆਈਏਡੀਐਮਕੇ ਦਾ ਵਾਕਆਊਟ
ਇਸ ਦੌਰਾਨ ਭਾਜਪਾ ਅਤੇ ਏਆਈਏਡੀਐਮਕੇ ਦੇ ਵਿਧਾਇਕਾਂ ਨੇ ਖੇਤੀ ਕਾਨੂੰਨਾਂ ਵਿਰੁੱਧ ਪ੍ਰਸਤਾਵ ਦਾ ਵਿਰੋਧ ਕਰਦੇ ਹੋਏ ਵਿਧਾਨ ਸਭਾ ਤੋਂ ਵਾਕਆਊਟ ਕੀਤਾ। ਭਾਜਪਾ ਅਤੇ ਏਆਈਏਡੀਐਮਕੇ ਨੇ ਦੋਸ਼ ਲਾਇਆ ਕਿ ਕਾਨੂੰਨਾਂ ਦੇ ਵਿਰੁੱਧ ਮਤਾ ਜਲਦਬਾਜ਼ੀ ਵਿੱਚ ਲਿਆਇਆ ਗਿਆ ਸੀ ਅਤੇ ਸੂਬੇ ਸਰਕਾਰ ਨੂੰ ਇੱਕ ਸਰਬ ਪਾਰਟੀ ਮੀਟਿੰਗ ਬੁਲਾਉਣੀ ਚਾਹੀਦੀ ਸੀ ਅਤੇ ਕਿਸਾਨਾਂ ਦੀ ਰਾਏ ਮੰਗਣੀ ਚਾਹੀਦੀ ਸੀ।
ਕਿਸਾਨਾਂ ਦਾ ਅੰਦੋਲਨ ਜਾਰੀ
ਦੱਸ ਦੇਈਏ ਕਿ ਪਿਛਲੇ ਸਾਲ ਨਵੰਬਰ ਤੋਂ ਕਿਸਾਨ ਕੇਂਦਰ ਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੁੱਧ ਅੰਦੋਲਨ ਕਰ ਰਹੇ ਹਨ ਅਤੇ ਦਿੱਲੀ-ਪੰਜਾਬ ਸਰਹੱਦ 'ਤੇ ਡੇਰੇ ਲਾ ਰਹੇ ਹਨ। ਇਸ ਦੌਰਾਨ ਸਰਕਾਰ ਅਤੇ ਕਿਸਾਨ ਆਗੂਆਂ ਦਰਮਿਆਨ ਕਈ ਦੌਰ ਦੀ ਗੱਲਬਾਤ ਵੀ ਹੋ ਚੁੱਕੀ ਹੈ, ਪਰ ਅਜੇ ਤੱਕ ਕੋਈ ਹੱਲ ਨਹੀਂ ਨਿਕਲ ਸਕਿਆ ਹੈ। ਕਿਸਾਨ ਸਰਕਾਰ ਦੇ ਤਿੰਨੋਂ ਖੇਤੀਬਾੜੀ ਕਾਨੂੰਨ ਵਾਪਸ ਲੈਣ ਦੀ ਮੰਗ 'ਤੇ ਅੜੇ ਹੋਏ ਹਨ।
ਇਹ ਵੀ ਪੜ੍ਹੋ: Punjab Congress Crisis: ਪੰਜਾਬ ਕਾਂਗਰਸ ਦੇ ਕਲੇਸ਼ ਵਿਚਕਾਰ ਮਨੀਸ਼ ਤਿਵਾੜੀ ਦਾ ਸਿੱਧੂ 'ਤੇ ਸ਼ਾਇਰਾਨਾ ਅੰਦਾਜ਼ 'ਚ ਹਮਲਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin