ਨਵੀਂ ਦਿੱਲੀ: ਫੌਜ ਮੁਖੀ ਜਨਰਲ ਮਨੋਜ ਮੁਕੰਦ ਨਰਵਣੇ ਨੇ ਅੱਜ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹੈ। ਉਨ੍ਹਾਂ ਕੋਵਿਡ ਪ੍ਰਬੰਧਨ 'ਚ ਮਦਦ ਲਈ ਫੌਜ ਵੱਲੋਂ ਕੀਤੀ ਜਾ ਰਹੀ ਵੱਖ-ਵੱਖ ਪਹਿਲ 'ਤੇ ਚਰਚਾ ਕੀਤੀ। ਇਸ ਤੋਂ ਪਹਿਲਾਂ ਪੀਐਮ ਮੋਦੀ ਹਵਾਈ ਫੌਜ ਮੁਖੀ ਤੇ ਸੀਡੀਐਸ ਬਿਪਨ ਰਾਵਤ ਨਾਲ ਮੀਟਿੰਗ ਕਰ ਚੁੱਕੇ ਹਨ।


ਜਨਰਲ ਨਰਵਣੇ ਨੇ ਪ੍ਰਧਾਨ ਮੰਤਰੀ ਨੂੰ ਦੱਸਿਆ ਕਿ ਫੌਜ ਜਿੱਥੇ ਸੰਭਵ ਹੋ ਰਿਹਾ ਹੈ, ਉੱਥੇ ਆਪਣੇ ਹਸਪਤਾਲਾਂ ਨੂੰ ਆਮ ਲੋਕਾਂ ਲਈ ਖੋਲ੍ਹ ਰਹੀ ਹੈ। ਆਮ ਨਾਗਰਿਕ ਨਜ਼ਦੀਕੀ ਫੌਜੀ ਹਸਪਤਾਲ ਜਾ ਸਕਦੇ ਹਨ। ਫੌਜ ਕੋਵਿਡ ਦੇ ਮਾਮਲਿਆਂ ਨਾਲ ਨਜਿੱਠਣ ਲਈ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਅਸਥਾਈ ਹਸਪਤਾਲ ਬਣਾ ਰਹੀ ਹੈ। ਫੌਜ ਪ੍ਰਮੁੱਖ ਨੇ ਪ੍ਰਧਾਨ ਮੰਤਰੀ ਨੂੰ ਇਸ ਗੱਲ ਤੋਂ ਵੀ ਜਾਣੂ ਕਰਵਾਇਆ ਹੈ ਕਿ ਆਯਾਤ ਕੀਤੇ ਗਏ ਆਕਸੀਜਨ ਟੈਂਕਰਾਂ ਤੇ ਗੱਡੀਆਂ ਦੇ ਪ੍ਰਬੰਧਨ ਵਿੱਚ ਜਿੱਥੇ ਮਾਹਿਰਾਂ ਦੀ ਲੋੜ ਪੈ ਰਹੀ ਹੈ, ਉੱਥੇ ਫੌਜ ਵੱਲੋਂ ਮਦਦ ਪਹੁੰਚਾਈ ਜਾ ਰਹੀ ਹੈ।


ਹਵਾਈ ਫੌਜ ਮੁਖੀ ਨੇ ਪੀਐਮ ਮੋਦੀ ਨਾਲ ਮੁਲਾਕਾਤ ਕੀਤੀ


ਇੱਕ ਦਿਨ ਪਹਿਲਾਂ ਪੀਐਮ ਮੋਦੀ ਨੇ ਕੋਵਿਡ ਨਾਲ ਜਾਰੀ ਦੇਸ਼ ਦੇ ਲੜਾਈ 'ਚ ਭਾਰਤੀ ਹਵਾਈ ਫੌਜ ਵੱਲੋਂ ਚਲਾਏ ਜਾ ਰਹੇ ਅਭਿਆਨ ਦੀ ਸਮੀਖਿਆ ਕੀਤੀ ਸੀ। ਇਸ ਦੌਰਾਨ ਆਕਸੀਜਨ ਟੈਂਕਰਾ ਤੇ ਹੋਰ ਲੋੜੀਂਦੇ ਉਪਕਰਣਾਂ ਦੀ ਆਵਾਜਾਈ ਵਿੱਚ ਸੁਰੱਖਿਆ ਦਾ ਧਿਆਨ ਰੱਖਦਿਆਂ ਤੇਜ਼ੀ ਲਿਆਉਣ 'ਤੇ ਜ਼ੋਰ ਦਿੱਤਾ ਗਿਆ।


ਹਵਾਈ ਫੌਜ ਮੁਖੀ ਆਰਕੇਐਸ ਭਦੌਰੀਆ ਨੇ ਪੀਐਮ ਮੋਦੀ ਨਾਲ ਮੁਲਾਕਾਤ ਕੀਤੀ ਤੇ ਦੇਸ 'ਚ ਕੋਵਿਡ-19 ਦੀ ਤਾਜ਼ਾ ਸਥਿਤੀ 'ਚ ਸੁਧਾਰ ਲਈ ਹਵਾਈ ਫੌਜ ਵੱਲੋਂ ਕੀਤੇ ਜਾ ਰਹੇ ਯਤਨਾਂ ਤੋਂ ਉਨ੍ਹਾਂ ਨੂੰ ਜਾਣੂ ਕਰਵਾਇਆ ਹੈ।


ਹਵਾਈ ਫੌਜ ਮੁਖੀ ਨੇ ਮੋਦੀ ਨਾਲ ਕੀਤੀ ਮੁਲਾਕਾਤ


ਇਕ ਦਿਨ ਪਹਿਲਾਂ ਪੀਐਮ ਮੋਦੀ ਨੇ ਕੋਵਿਡ ਨਾਲ ਜਾਰੀ ਦੇਸ਼ ਦੀ ਲੜਾਈ 'ਚ ਭਾਰਤੀ ਹਵਾਈ ਫੌਜ ਵੱਲੋਂ ਚਲਾਏ ਜਾ ਰਹੇ ਅਭਿਆਨ ਦੀ ਸਮੀਖਿਆ ਕੀਤੀ ਸੀ। ਇਸ ਦੌਰਾਨ ਆਕਸੀਜਨ ਟੈਂਕਰਾਂ ਤੇ ਹੋਰ ਲੋੜੀਂਦੇ ਉਪਕਰਣਾਂ ਦੀ ਆਵਾਜਾਈ 'ਚ ਸੁਰੱਖਿਆ ਦਾ ਧਿਆਨ ਰੱਖਦਿਆਂ ਤੇਜ਼ੀ ਲਿਆਉਣ 'ਤੇ ਜ਼ੋਰ ਦਿੱਤਾ ਹੈ।


ਹਵਾਈ ਫੌਜ ਪ੍ਰਮੁੱਖ ਆਰਕੇਐਸ ਭਦੌਰੀਆ ਨੇ ਪੀਐਮ ਮੋਦੀ ਨਾਲ ਮੁਲਾਕਾਤ ਕੀਤੀ ਤੇ ਦੇਸ਼ 'ਚ ਕੋਵਿਡ-19 ਦੀ ਤਾਜ਼ਾ ਸਥਿਤੀ ਚ ਸੁਧਾਰ ਲਈ ਹਵਾਈ ਫੌਜ ਵੱਲੋਂ ਕੀਤੇ ਜਾ ਰਹੇ ਯਤਨਾਂ ਤੋਂ ਉਨ੍ਹਾਂ ਨੂੰ ਜਾਣੂ ਕਰਵਾਇਆ।


ਪੀਐਮ ਮੋਦੀ ਨੇ ਟਵੀਟ ਕਰਕੇ ਕਿਹਾ, ਕੋਰੋਨਾ ਨਾਲ ਮੁਕਾਬਲੇ ਲਈ ਭਾਰਤੀ ਹਵਾਈ ਫੌਜ ਵੱਲੋਂ ਕੀਤੇ ਜਾ ਰਹੇ ਯਤਨਾਂ ਦਾ ਜਾਇਜ਼ਾ ਲਿਆ। ਹਵਾਈ ਫੌਜ ਜੋ ਦੇਸ਼ ਭਰ ਚ ਕਈ ਨਾਗਰਿਕਾਂ ਦੀ ਮਦਦ ਕਰ ਰਿਹਾ ਹੈ। ਕੋਵਿਡ ਤੋਂ ਰਾਹਤ ਕੰਮਾਂ ਚ ਵੱਖ-ਵੱਖ ਪਹਿਲੂਆਂ ਤੇ ਧਿਆਨ ਕੇਂਦਰਤ ਕਰ ਰਿਹਾ ਹੈ।