ਬੈਂਗਲੁਰੂ ਤੋਂ ਇਕ ਦਿਲ ਦਹਿਲਾਉਣ ਵਾਲੀ ਘਟਨਾ ਸਾਹਮਣੇ ਆਈ ਹੈ ਇਥੋਂ ਦੇ ਭੁਵਨੇਸ਼ਵਰੀ ਨਗਰ ਇਲਾਕੇ 'ਚ ਜਨਮਦਿਨ ਦਾ ਕੇਕ ਖਾਣ ਨਾਲ ਇਕ 5 ਸਾਲ ਦੇ ਬੱਚੇ ਦੀ ਮੌਤ ਹੋ ਗਈ। ਉਸ ਦੇ ਮਾਤਾ-ਪਿਤਾ ਦੀ ਹਾਲਤ ਵੀ ਨਾਜ਼ੁਕ ਬਣੀ ਹੋਈ ਹੈ। ਦੋਵੇਂ ਨਿੱਜੀ ਹਸਪਤਾਲ ਦੇ ਆਈਸੀਯੂ ਵਿੱਚ ਦਾਖ਼ਲ ਹਨ। ਦੋਨਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। 




ਇਹ ਘਟਨਾ ਸੋਮਵਾਰ 7 ਅਕਤੂਬਰ ਨੂੰ ਸਾਹਮਣੇ ਆਈ। ਜੋੜੇ ਦੀ ਪਛਾਣ ਬਲਰਾਜ ਅਤੇ ਨਾਗਲਕਸ਼ਮੀ ਵਜੋਂ ਹੋਈ ਹੈ। ਉਨ੍ਹਾਂ ਦੇ ਬੱਚੇ ਦਾ ਨਾਂ ਧੀਰਜ ਸੀ। ਜਾਣਕਾਰੀ ਅਨੁਸਾਰ ਬਲਰਾਜ ਸਵਿਗੀ ਕੰਪਨੀ ਵਿੱਚ ਡਲਿਵਰੀ ਬੁਆਏ ਦਾ ਕੰਮ ਕਰਦਾ ਹੈ। ਬੀਤੀ 6 ਅਕਤੂਬਰ ਐਤਵਾਰ ਨੂੰ ਇਕ ਗਾਹਕ ਨੇ ਕੇਕ ਦਾ ਆਰਡਰ ਰੱਦ ਕਰ ਦਿੱਤਾ ਸੀ, ਜਿਸ ਤੋਂ ਬਾਅਦ ਬਲਰਾਜ ਕੇਕ ਆਪਣੇ ਘਰ ਲੈ ਆਇਆ। ਜਿਸ ਤੋਂ ਬਾਅਦ ਪਰਿਵਾਰ ਦੇ ਤਿੰਨਾਂ ਮੈਂਬਰਾਂ ਨੇ ਮਿਲ ਕੇ ਕੇਕ ਖਾਧਾ। ਫਿਰ ਰਾਤ ਦਾ ਖਾਣਾ ਖਾ ਕੇ ਸੌਂ ਗਏ।


ਸੋਮਵਾਰ ਸਵੇਰੇ ਤਿੰਨਾਂ ਨੂੰ ਅਚਾਨਕ ਢਿੱਡ 'ਚ ਤੇਜ਼ ਦਰਦ ਹੋਣ ਲੱਗਾ ਅਤੇ ਉਹ ਦਰਦ ਨਾਲ ਤੜਪਣ ਲੱਗੇ। ਉਨ੍ਹਾਂ ਦੀਆਂ ਚੀਕਾਂ ਸੁਣ ਕੇ ਗੁਆਂਢੀਆਂ ਨੇ ਉਨ੍ਹਾਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਪਰ ਡਾਕਟਰਾਂ ਨੇ ਦੱਸਿਆ ਕਿ ਉਨ੍ਹਾਂ ਦੇ ਬੇਟੇ ਧੀਰਜ ਦੀ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਬਲਰਾਜ ਅਤੇ ਨਾਗਲਕਸ਼ਮੀ ਬੇਹੋਸ਼ ਹੋ ਗਏ ਸਨ ਅਤੇ ਉਨ੍ਹਾਂ ਨੂੰ ਆਈਸੀਯੂ ਵਿੱਚ ਭਰਤੀ ਕਰਵਾਇਆ ਗਿਆ ਹੈ।


ਹਾਲਾਂਕਿ ਕੁਝ ਮੀਡੀਆ ਰਿਪੋਰਟਾਂ 'ਚ ਕਿਹਾ ਜਾ ਰਿਹਾ ਹੈ ਕਿ ਬਲਰਾਜ ਨੇ ਆਪਣੇ ਬੇਟੇ ਦੇ ਜਨਮਦਿਨ 'ਤੇ ਸਵਿਗੀ ਰਾਹੀਂ ਬੇਕਰੀ ਤੋਂ ਕੇਕ ਮੰਗਵਾਇਆ ਸੀ। ਉਨ੍ਹਾਂ ਨੇ ਕੇਕ ਕੱਟ ਕੇ ਆਪਣੇ ਬੇਟੇ ਧੀਰਜ ਦਾ ਜਨਮ ਦਿਨ ਮਨਾਇਆ। ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਅਸਲ ਕਾਰਨਾਂ ਦਾ ਪਤਾ ਫੋਰੈਂਸਿਕ ਜਾਂਚ ਤੋਂ ਬਾਅਦ ਹੀ ਲੱਗੇਗਾ।


 


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।



ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 


https://whatsapp.com/channel/0029Va7Nrx00VycFFzHrt01l.



Join Our Official Telegram Channel: https://t.me/abpsanjhaofficial 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ