ਪੜਚੋਲ ਕਰੋ

"ਮੇਰੇ ਵਿਰੋਧੀ ਮੈਨੂੰ ਬੰਬ ਨਾਲ ਉਡਾਉਣ ਦੀ ਯੋਜਨਾ ਬਣਾਈ ਬੈਠੇ"…ਇਸ ਕੇਂਦਰੀ ਮੰਤਰੀ ਦੇ ਬਿਆਨ ਨੇ ਸਿਆਸੀ ਜਗਤ 'ਚ ਮੱਚਾਈ ਹਲਚਲ

ਕੇਂਦਰੀ ਮੰਤਰੀ ਚਿਰਾਗ ਪਾਸਵਾਨ ਨੇ ਸ਼ਨੀਵਾਰ ਨੂੰ ਬਿਹਾਰ ਦੀ ਇਕ ਰੈਲੀ ਦੌਰਾਨ ਹੈਰਾਨ ਕਰਨ ਵਾਲੀ ਗੱਲ ਕੀਤੀ, ਜਿਸ ਤੋਂ ਬਾਅਦ ਸਿਆਸੀ ਜਗਤ ਚ ਹਲਚਲ ਮੱਚ ਗਈ। ਉਨ੍ਹਾਂ ਨੇ ਕਿਹਾ ਕਿ ਵਿਰੋਧੀ ਉਨ੍ਹਾਂ ਨੂੰ ਬੰਬ ਨਾਲ ਉਡਾਉਣ ਦੀ "ਸਾਜ਼ਿਸ਼" ਰਚ ਰਹੇ..

ਕੇਂਦਰੀ ਮੰਤਰੀ ਚਿਰਾਗ ਪਾਸਵਾਨ ਨੇ ਸ਼ਨੀਵਾਰ ਨੂੰ ਬਿਹਾਰ ਦੀ ਇਕ ਰੈਲੀ ਦੌਰਾਨ ਦਹਿਸ਼ਤਜਨਕ ਦਾਅਵਾ ਕਰਦਿਆਂ ਕਿਹਾ ਕਿ ਉਹਨਾਂ ਦੇ ਵਿਰੋਧੀ, ਜੋ ਉਨ੍ਹਾਂ ਨੂੰ "ਤੋੜਨ ਦੀ ਕੋਸ਼ਿਸ਼" ਕਰ ਰਹੇ ਹਨ, ਉਨ੍ਹਾਂ ਨੂੰ ਬੰਬ ਨਾਲ ਉਡਾਉਣ ਦੀ "ਸਾਜ਼ਿਸ਼" ਰਚ ਰਹੇ ਹਨ। ਲੋਕ ਜਨਸ਼ਕਤੀ ਪਾਰਟੀ (ਰਾਮਵਿਲਾਸ) ਦੇ ਪ੍ਰਧਾਨ ਨੇ ਇਹ ਗੱਲ ਮੁੰਗੇਰ ਜ਼ਿਲ੍ਹੇ ਵਿੱਚ ਕਹੀ। ਉਨ੍ਹਾਂ ਨੇ ਆਪਣੇ ਵੱਖ ਹੋਏ ਚਾਚਾ ਪਸ਼ੁਪਤੀ ਕੁਮਾਰ ਪਾਰਸ ਦੇ ਨਾਲ-ਨਾਲ ਲਾਲੂ ਪ੍ਰਸਾਦ ਦੀ ਪਾਰਟੀ ਰਾਸ਼ਟਰੀ ਜਨਤਾ ਦਲ (ਆਰਜੇਡੀ) 'ਤੇ ਵੀ ਨਿਸ਼ਾਨਾ ਸਾਧਿਆ। ਹਾਲਾਂਕਿ, ਉਨ੍ਹਾਂ ਨੇ ਕਿਸੇ ਵੀ ਵਿਰੋਧੀ ਦਾ ਨਾਂ ਨਹੀਂ ਲਿਆ।

ਹਾਜੀਪੁਰ ਤੋਂ ਸੰਸਦ ਮੈਂਬਰ ਚਿਰਾਗ ਪਾਸਵਾਨ ਨੇ ਕਿਹਾ ਕਿ "ਕਈ ਲੋਕ ‘ਬਿਹਾਰ ਫਸਟ, ਬਿਹਾਰੀ ਫਸਟ’ ਨਾਅਰੇ ਤੋਂ ਨਾਰਾਜ਼ ਹਨ, ਕਿਉਂਕਿ ਇਹ ਨਾਅਰਾ ਉਨ੍ਹਾਂ ਦੀ ਜਾਤੀਅਤਮਕ ਰਾਜਨੀਤੀ ਦੀ ਜੜ੍ਹ ਨੂੰ ਹਿਲਾਉਂਦਾ ਹੈ। ਇਹੀ ਲੋਕ, ਜਦੋਂ ਸੱਤਾ ਵਿੱਚ ਸਨ, ਤਾਂ ਉਨ੍ਹਾਂ ਨੇ ਬਿਹਾਰ ਨੂੰ ਗਰੀਬੀ ਅਤੇ ਪਿਛੜੇਪਨ ਵੱਲ ਧੱਕ ਦਿੱਤਾ ਸੀ। ਹੁਣ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਹੀ ਲੋਕ ਝੂਠੇ ਵਾਅਦਿਆਂ ਰਾਹੀਂ ਲੋਕਾਂ ਨੂੰ ਭਰਮਿਤ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।”

ਚਿਰਾਗ ਪਾਸਵਾਨ ਦੀ ਇਹ ਟਿੱਪਣੀ ਲਾਲੂ ਪ੍ਰਸਾਦ ਦੇ ਛੋਟੇ ਪੁੱਤਰ ਅਤੇ ਸਾਬਕਾ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਵੱਲ ਇਸ਼ਾਰਾ ਮੰਨੀ ਜਾ ਰਹੀ ਹੈ। ਪਾਰਸ ਵੱਲੋਂ ਲੋਜਪਾ ਵਿੱਚ ਕਰਵਾਏ ਗਏ ਵੰਡ ਕਾਰਨ ਚਿਰਾਗ ਪਾਸਵਾਨ ਆਪਣੇ ਮਰਹੂਮ ਪਿਤਾ ਰਾਮਵਿਲਾਸ ਪਾਸਵਾਨ ਵੱਲੋਂ ਬਣਾਈ ਗਈ ਲੋਜਪਾ ਵਿੱਚ ਇਕੱਲੇ ਰਹਿ ਗਏ ਸਨ। ਉਨ੍ਹਾਂ ਨੇ ਉਹ ਦਿਨ ਵੀ ਯਾਦ ਕੀਤੇ, ਜਦ ਉਹਨਾਂ ਨੂੰ ਰਾਜਨੀਤਿਕ ਤੌਰ 'ਤੇ ਵਨਵਾਸ ਵਿਚ ਰਹਿਣਾ ਪਿਆ।

ਹਾਲਾਂਕਿ, ਪਿਛਲੇ ਸਾਲ ਲੋਕ ਸਭਾ ਚੋਣਾਂ ਦੌਰਾਨ ਗਠਜੋੜ ਦੀ ਪੇਸ਼ਕਸ਼ ਦੇ ਨਾਲ ਭਾਜਪਾ ਨੇ ਉਨ੍ਹਾਂ ਨੂੰ ਆਪਣੇ ਨਾਲ ਜੋੜ ਲਿਆ। ਚਿਰਾਗ ਪਾਸਵਾਨ ਨੇ ਕਿਹਾ ਕਿ ਉਨ੍ਹਾਂ ਦੇ ਵਿਰੋਧੀਆਂ ਨੇ ਹਮੇਸ਼ਾ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਉਨ੍ਹਾਂ ਦੀ ਪਾਰਟੀ ਤੋੜ ਦਿੱਤੀ ਅਤੇ ਬਾਅਦ ਵਿੱਚ ਉਨ੍ਹਾਂ ਨੂੰ ਘਰੋਂ ਘਸੀਟ ਕੇ ਬਾਹਰ ਕੱਢ ਦਿੱਤਾ ਗਿਆ, ਉਨ੍ਹਾਂ ਨੂੰ ਸੜਕਾਂ 'ਤੇ ਆਪਣੇ ਹਾਲ 'ਤੇ ਛੱਡ ਦਿੱਤਾ ਗਿਆ। ਪਰ ਇਨ੍ਹਾਂ ਸਾਰੀਆਂ ਮੁਸ਼ਕਲਾਂ ਦੇ ਬਾਵਜੂਦ ਵੀ ਕੋਈ ਚੀਜ਼ ਚਿਰਾਗ ਪਾਸਵਾਨ ਨੂੰ ਨਹੀਂ ਤੋੜ ਸਕੀ।

"ਉਹ ਭੁੱਲ ਜਾਂਦੇ ਨੇ ਕਿ ਚਿਰਾਗ ਪਾਸਵਾਨ ਸ਼ੇਰ ਦਾ ਪੁੱਤਰ ਹੈ"

ਕੇਂਦਰੀ ਮੰਤਰੀ ਚਿਰਾਗ ਪਾਸਵਾਨ ਨੇ ਆਪਣੇ ਵਿਰੋਧੀਆਂ ਵੱਲੋਂ "ਉਹਨਾਂ ਨੂੰ ਤੋੜਣ" ਦੀਆਂ ਅਸਫਲ ਕੋਸ਼ਿਸ਼ਾਂ ਦਾ ਜ਼ਿਕਰ ਕਰਦੇ ਹੋਏ ਕਿਹਾ, "ਹੁਣ ਉਹ ਇੱਕ ਨਵੀਂ ਸਾਜ਼ਿਸ਼ ਰਚ ਰਹੇ ਨੇ। ਉਹ ਹੁਣ ਮੈਨੂੰ ਬੰਬ ਨਾਲ ਉਡਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਪਰ ਉਹ ਭੁੱਲ ਜਾਂਦੇ ਹਨ ਕਿ ਚਿਰਾਗ ਪਾਸਵਾਨ ਸ਼ੇਰ ਦਾ ਪੁੱਤਰ ਹੈ। ਉਹ ਝੁਕਣਾ ਨਹੀਂ ਜਾਣਦਾ ਅਤੇ ਉਸਨੂੰ ਡਰਾਉਣਾ ਨਾਮੁਮਕਿਨ ਹੈ।"

ਜਦੋਂ ਲੋਜਪਾ (ਰਾਮਵਿਲਾਸ) ਦੇ ਮੈਂਬਰਾਂ ਕੋਲੋਂ ਪਾਰਟੀ ਪ੍ਰਧਾਨ ਦੇ ਇਸ ਚੌਕਾਉਣ ਵਾਲੇ ਦਾਅਵੇ ਬਾਰੇ ਪੁੱਛਿਆ ਗਿਆ, ਤਾਂ ਉਨ੍ਹਾਂ ਨੇ ਕਿਹਾ ਕਿ "ਸ਼ਾਇਦ ਇਹ ਹਾਲ ਹੀ ਵਿੱਚ ਇੱਕ ਸੋਸ਼ਲ ਮੀਡੀਆ ‘ਟਰੋਲ’ ਖ਼ਿਲਾਫ਼ ਦਰਜ ਕਰਵਾਈ ਗਈ ਐਫਆਈਆਰ ਦਾ ਹਵਾਲਾ ਹੋ ਸਕਦਾ ਹੈ।" ਇਹ ਗੱਲ ਪਟਨਾ ਸਾਈਬਰ ਪੁਲਿਸ ਥਾਣੇ 'ਚ ਪਾਰਟੀ ਦੇ ਮੁੱਖ ਪ੍ਰਵਕਤਾ ਰਾਜੇਸ਼ ਕੁਮਾਰ ਭੱਟ ਵੱਲੋਂ ਇਕ ਇੰਸਟਾਗ੍ਰਾਮ ਯੂਜ਼ਰ ਦੇ ਵਿਰੁੱਧ ਦਰਜ ਕਰਵਾਈ ਗਈ ਸ਼ਿਕਾਇਤ ਵੱਲ ਇਸ਼ਾਰਾ ਸੀ, ਜਿਸ ਵਿੱਚ ਪਾਸਵਾਨ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਸੀ।

ਟਾਪ ਹੈਡਲਾਈਨ

Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪ੍ਰਧਾਨ ਮੰਤਰੀ ਮੋਦੀ ਦੇ Insta ਵੀਡੀਓ 'ਤੇ ਅਭਿਜੀਤ ਦੀਪਕ ਦਾ ਨਿਸ਼ਾਨਾ
ਪ੍ਰਧਾਨ ਮੰਤਰੀ ਮੋਦੀ ਦੇ Insta ਵੀਡੀਓ 'ਤੇ ਅਭਿਜੀਤ ਦੀਪਕ ਦਾ ਨਿਸ਼ਾਨਾ
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
ਕਿਸੇ ਨੂੰ ਨਹੀਂ ਬਖਸ਼ਾਂਗੇ...', ਪੇਪਰ ਲੀਕ ਬਿੱਲ ਪਾਸ ਹੋਣ 'ਤੇ ਅਮਿਤ ਸ਼ਾਹ ਦੀ ਪਹਿਲੀ ਪ੍ਰਤੀਕਿਰਿਆ
ਕਿਸੇ ਨੂੰ ਨਹੀਂ ਬਖਸ਼ਾਂਗੇ...', ਪੇਪਰ ਲੀਕ ਬਿੱਲ ਪਾਸ ਹੋਣ 'ਤੇ ਅਮਿਤ ਸ਼ਾਹ ਦੀ ਪਹਿਲੀ ਪ੍ਰਤੀਕਿਰਿਆ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
Embed widget