ਪੜਚੋਲ ਕਰੋ
Advertisement
ਪੁਲਵਾਮਾ ਹਮਲੇ ਮਗਰੋਂ ਭਾਰਤੀ ਗ੍ਰਹਿ ਮੰਤਰਾਲੇ ਦਾ ਵੱਡਾ ਐਲਾਨ
ਜੰਮੂ: ਬੀਤੇ ਦਿਨ ਪੁਲਵਾਮਾ ਵਿੱਚ ਸੀਆਰਪੀਐਫ ਦੇ ਕਾਫਲੇ ’ਤੇ ਅੱਤਵਾਦੀ ਹਮਲੇ ਬਾਅਦ ਕੇਂਦਰੀ ਗ੍ਰਹਿ ਮੰਤਰਾਲੇ ਨੇ ਵੱਡਾ ਫੈਸਲਾ ਕੀਤਾ ਹੈ। ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਹੈ ਕਿ ਹੁਣ ਕਸ਼ਮੀਰ ਘਾਟੀ ਵਿੱਚ ਫੌਜ ਦੇ ਕਾਫਲੇ ਦੌਰਾਨ ਆਮ ਲੋਕਾਂ ਦੀ ਆਵਾਜਾਈ ਪੂਰੀ ਤਰ੍ਹਾਂ ਬੰਦ ਕਰ ਦਿੱਤੀ ਜਾਏਗੀ।
ਜੰਮੂ ਦੇ ਬਡਗਾਮ ਪਹੁੰਚੇ ਰਾਜਨਾਥ ਸਿੰਘ ਨੇ ਅੱਜ ਸ਼ਹੀਦਾਂ ਦੀਆਂ ਅਰਥੀਆਂ ਨੂੰ ਮੋਢਾ ਵੀ ਦਿੱਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਉਹ ਅੱਤਵਾਦ ਖ਼ਿਲਾਫ਼ ਫੈਸਲਾਕੁਨ ਲੜਾਈ ਲੜਨਗੇ। ਉਨ੍ਹਾਂ ਕਿਹਾ ਕਿ ਫੌਜ ਤੇ ਸੁਰੱਖਿਆ ਬਲਾਂ ਦੇ ਕਾਫਲੇ ਦੀ ਯਾਤਰਾ ਦੌਰਾਨ ਆਮ ਆਵਾਜਾਈ ’ਤੇ ਪਾਬੰਦੀ ਲੱਗੇਗੀ। ਇਸੇ ਦੌਰਾਨ ਉਨ੍ਹਾਂ ਹਸਪਤਾਲ ਵਿੱਚ ਦਾਖ਼ਲ ਸੀਆਰਪੀਐਫ ਜਵਾਨਾਂ ਨਾਲ ਵੀ ਮੁਲਾਕਾਤ ਕੀਤੀ।
ਉਨ੍ਹਾਂ ਬਗੈਰ ਨਾਂ ਲਏ ਹੁਰੀਅਤ ਕਾਨਫਰੰਸ ’ਤੇ ਵੀ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਪਾਕਿਸਤਾਨ ਤੇ ਆਈਐਸਆਈ ਤੋਂ ਪੈਸਾ ਲੈਣ ਵਾਲੇ ਕੁਝ ਲੋਕ ਕਸ਼ਮੀਰ ਵਿੱਚ ਬੈਠੇ ਹਨ। ਇਨ੍ਹਾਂ ਨੂੰ ਮਿਲੀ ਸੁਰੱਖਿਆ ਤੇ ਮੁੜ ਵਿਚਾਰ ਕਰਨ ਦੀ ਲੋੜ ਹੈ।Home Minister Rajnath Singh meets injured CRPF personnel at Army base camp in Srinagar #PulwamaAttack pic.twitter.com/aBxgf4qT1w
— ANI (@ANI) February 15, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਲੁਧਿਆਣਾ
ਕਾਰੋਬਾਰ
ਲੁਧਿਆਣਾ
Advertisement