ਚੰਡੀਗੜ੍ਹ: ਹਰਿਆਣਾ ਦੇ ਮੇਵਾਤ ਪੁਲਿਸ ਨੇ ਮੁਕਾਬਲੇ ਤੋਂ ਬਾਅਦ ਕਿੱਕਰ ਨਾਮ ਦੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਗੋਲੀ ਲੱਗਣ ਮਗਰੋਂ ਮੁਲਜ਼ਮ ਨੂੰ ਹਸਪਤਾਲ ਲਿਜਾਇਆ ਗਿਆ।ਮੇਵਾਤ ਦੇ ਐਸਪੀ ਨੇ ਇਸ ਦੀ ਪੁਸ਼ਟੀ ਕੀਤੀ ਹੈ।


ਪੰਜਾਬ ਹੀ ਨਹੀਂ ਹਰਿਆਣਾ ਵਿੱਚ ਵੀ ਮਾਈਨਿੰਗ ਮਾਫੀਆ ਦੇ ਹੌਸਲੇ ਬੁਲੰਦ ਹਨ। ਅੱਚ ਨੂਹ ਜ਼ਿਲ੍ਹੇ ਦੇ ਪਚਗਾਓਂ ਇਲਾਕੇ ਵਿੱਚ ਵਿੱਚ ਮਾਈਨਿੰਗ ਮਾਫੀਆ ਨੇ ਡੀਐਸਪੀ ਸੁਰਿੰਦਰ ਸਿੰਘ ਬਿਸ਼ਨੋਈ ਦੀ ਹੱਤਿਆ ਕਰ ਦਿੱਤੀ। ਡੀਐਸਪੀ ਸੁਰਿੰਦਰ ਸਿੰਘ ਗੈਰ ਕਾਨੰਨੀ ਮਾਈਨਿੰਗ ਰੋਕਣ ਗਏ ਸੀ। ਇਸ ਦੌਰਾਨ ਮਾਈਨਿੰਗ ਮਾਫੀਆ ਨੇ ਡੀਐਸਪੀ ’ਤੇ ਡੰਪਰ ਚੜ੍ਹਾ ਦਿੱਤਾ ਤੇ ਉਨ੍ਹਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। 


ਇਸ ਘਟਨਾ ਤੋਂ ਬਾਅਦ ਹਰਿਆਣਾ ਦੇ ਏਡੀਜੀ ਸੰਦੀਪ ਖੇੜੇਵਾਲ ਨੇ ਦੱਸਿਆ ਕਿ ਪੁਲਿਸ ਨੂੰ ਕਰੀਬ 12 ਵਜੇ ਸੂਚਨਾ ਮਿਲੀ ਸੀ। ਮਾਈਨਿੰਗ ਮਾਫੀਆ 'ਤੇ ਪਹਿਲਾਂ ਵੀ ਕਾਰਵਾਈ ਹੁੰਦੀ ਰਹੀ ਹੈ, ਹੁਣ ਵੀ ਹੋ ਰਹੀ ਹੈ ਤੇ ਹੁੰਦੀ ਰਹੇਗੀ। ਉਧਰ, ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਅੰਦਰ ਹੜਕੰਪ ਮੱਚ ਗਿਆ। ਵੱਡੀ ਗਿਣਤੀ ਪੁਲਿਸ ਘਟਨਾ ਵਾਲੇ ਸਥਾਨ ਉੱਪਰ ਪੁਹੰਚ ਗਈ।


ਹਾਸਲ ਜਾਣਕਾਰੀ ਅਨੁਸਾਰ ਜਦੋਂ ਸੂਚਨਾ ’ਤੇ ਮਾਈਨਿੰਗ ਰੋਕਣ ਲਈ ਗਏ ਡੀਐਸਪੀ ਸੁਰਿੰਦਰ ਸਿੰਘ ਨੇ ਨਾਜਾਇਜ਼ ਪੱਥਰਾਂ ਨਾਲ ਭਰੇ ਟਰੱਕ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਮਾਈਨਿੰਗ ਮਾਫ਼ੀਆ ਦੇ ਬੰਦਿਆਂ ਨੇ ਡੀਐਸਪੀ ’ਤੇ ਡੰਪਰ ਚੜ੍ਹਾ ਦਿੱਤਾ। ਡੀਐਸਪੀ ਕਾਰ ਕੋਲ ਖੜ੍ਹਾ ਸੀ। ਇਸ ਦੌਰਾਨ ਇੱਕ ਤੇਜ਼ ਰਫਤਾਰ ਡੰਪਰ ਨੇ ਉਨ੍ਹਾਂ ਨੂੰ ਸਿੱਧੀ ਟੱਕਰ ਮਾਰ ਦਿੱਤੀ ਤੇ ਉਨ੍ਹਾਂ ਦੀ ਉਥੇ ਮੌਤ ਹੋ ਗਈ। 


ਦੱਸ ਦੇਈਏ ਕਿ ਸੁਰਿੰਦਰ ਸਿੰਘ ਇਸ ਸਾਲ ਰਿਟਾਇਰ ਹੋਣ ਵਾਲੇ ਸਨ। ਨਿਊਜ਼ ਏਜੰਸੀ ਏਐਨਆਈ ਅਨੁਸਾਰ, ਨੂਹ ਪੁਲਿਸ ਨੇ ਇੱਕ ਬਿਆਨ ਵਿੱਚ ਕਿਹਾ ਕਿ ਮੇਵਾਤ ਦੇ ਤਾਬਡੂ ਵਿੱਚ ਡੀਐਸਪੀ ਸੁਰੇਂਦਰ ਸਿੰਘ ਬਿਸ਼ਨੋਈ ਨੂਹ ਵਿੱਚ ਗੈਰ-ਕਾਨੂੰਨੀ ਮਾਈਨਿੰਗ ਦੀ ਸੂਚਨਾ ਮਿਲਣ ਤੋਂ ਬਾਅਦ ਜਾਂਚ ਲਈ ਮੌਕੇ 'ਤੇ ਗਏ। ਇਸ ਦੌਰਾਨ ਇੱਕ ਡੰਪਰ ਉਨ੍ਹਾਂ 'ਤੇ ਚੜ੍ਹਾ ਦਿੱਤਾ ਗਿਆ। ਮਾਮਲੇ 'ਚ ਮੁਲਜ਼ਮਾਂ ਦੀ ਭਾਲ ਜਾਰੀ ਹੈ।


 


 



ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ


ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ