ਸਿਰਸਾ: ਅੱਜ ਤਿੰਨੇ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ 'ਚ ਸੂਬੇ ਭਰ ਤੋਂ ਕਿਸਾਨ ਬਰਨਾਲਾ ਰੋਡ ’ਤੇ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਤੇ ਬਿਜਲੀ ਮੰਤਰੀ ਰਣਜੀਤ ਸਿੰਘ ਦੀ ਰਿਹਾਇਸ਼ ਦਾ ਘਿਰਾਓ ਕਰਨ ਪਹੁੰਚੇ। ਬਰਨਾਲਾ ਰੋਡ 'ਤੇ ਭੂਮਨਸ਼ਾਹ ਚੌਕ ਦੇ ਦੋਵੇਂ ਪਾਸਿਓਂ ਪੁਲਿਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸੀ। ਉਪ ਮੁੱਖ ਮੰਤਰੀ ਦੀ ਰਿਹਾਇਸ਼ ਤੋਂ ਤਕਰੀਬਨ 150 ਮੀਟਰ ਪਹਿਲਾਂ ਪੁਲਿਸ ਨੇ ਬੈਰੀਗੇਟ ਕਰਕੇ ਸੁਰੱਖਿਆ ਘੇਰਾ ਬਣਾਇਆ ਹੋਇਆ ਸੀ।

ਦੱਸ ਦਈਏ ਕਿ ਡਿਪਟੀ ਮੁੱਖ ਮੰਤਰੀ ਤੇ ਬਿਜਲੀ ਮੰਤਰੀ ਦੀ ਕੋਠੀ ਤੋਂ 100 ਮੀਟਰ ਦੀ ਦੂਰੀ 'ਤੇ ਕਿਸਾਨਾਂ ਨੂੰ ਰੋਕਣ ਦੀ ਵਿਵਸਥਾ ਕੀਤੀ ਗਈ। ਸੁਰੱਖਿਆ ਲਈ 16 ਡਿਊਟੀ ਮੈਜਿਸਟ੍ਰੇਟ, 2 ਹਜ਼ਾਰ ਤੋਂ ਵੱਧ ਪੁਲਿਸ ਮੁਲਾਜ਼ਮ ਸੁਰੱਖਿਆ ਦਾ ਧਿਆਨ ਰੱਖ ਰਹੇ ਸੀ। 10 ਡੀਐਸਪੀ ਤੇ 28 ਇੰਸਪੈਕਟਰ ਵੀ ਤਾਇਨਾਤ ਕੀਤੇ ਗਏ ਸੀ ਪਰ ਕਿਸਾਨ ਸੈਂਕੜਿਆਂ ਦੀ ਗਿਣਤੀ 'ਚ ਪਹੁੰਚੇ ਤੇ ਬੈਰੀਕੇਡਾਂ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਗਈ ਤੇ ਪੱਥਰ ਸੁੱਟੇ। ਪ੍ਰਦਰਸ਼ਨਕਾਰੀਆਂ ਦੇ ਕੁਝ ਸ਼ਰਾਰਤੀ ਅਨਸਰਾਂ ਨੇ ਪੱਥਰ ਸੁੱਟੇ, ਜਿਸ ਕਾਰਨ ਇੱਕ ਕਿਸਾਨ ਦੇ ਸਿਰ 'ਤੇ ਸੱਟ ਲੱਗੀ।

ਇਸ ਤੋਂ ਬਾਅਦ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਛੱਡੇ ਤੇ ਵਾਟਰ ਕੈਨਨ ਦੀ ਵਰਤੋਂ ਕਰਦਿਆਂ ਕਿਸਾਨਾਂ ਨੂੰ ਧਰਨੇ ਤੋਂ ਭਜਾਉਣ ਦੀ ਕੋਸ਼ਿਸ਼ ਕੀਤੀ। ਇਸ ਨਾਲ ਬਰਨਾਲਾ ਰੋਡ 'ਤੇ ਸਥਿਤੀ ਤਣਾਅਪੂਰਨ ਬਣ ਗਈ। ਇਸ ਤੋਂ ਪਹਿਲਾਂ ਪ੍ਰਦਰਸ਼ਨਕਾਰੀਆਂ ਨੇ ਨਾਅਰੇਬਾਜ਼ੀ ਕਰਦਿਆਂ ਭੂਮਣਸ਼ਾਹ ਚੌਕ ਪਹੁੰਚੇ। ਪ੍ਰਦਰਸ਼ਨਕਾਰੀਆਂ ਨੇ ਬੈਰੀਕੇਟ ਨੂੰ ਤੋੜਨ ਦੀਆਂ ਕੋਸ਼ਿਸ਼ਾਂ ਵੀ ਕੀਤੀਆਂ ਤੇ ਉਨ੍ਹਾਂ ਦੇ ਉਪਰੋਂ ਛਾਲ ਮਾਰਨ ਦੀ ਕੋਸ਼ਿਸ਼ ਵੀ ਕੀਤੀ। ਇਸ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਦੀ ਅਗਵਾਈ ਕਰ ਰਹੇ ਲੋਕਾਂ ਦੇ ਬੁਲਾਵੇ 'ਤੇ ਮਾਮਲਾ ਕੁਝ ਸ਼ਾਂਤ ਹੋਈਆ।

ਪ੍ਰਦਰਸ਼ਨਕਾਰੀ ਇੱਥੇ ਹੀ ਨਾ ਰੁਕੇ ਉਨ੍ਹਾਂ ਵੱਲੋਂ ਇਸ ਤੋਂ ਬਾਅਦ ਸੜਕ ਜਾਮ ਕਰ ਦਿੱਤੀ ਗਈ। ਉਨ੍ਹਾਂ ਕਿਹਾ ਕਿ ਉਹ ਉਪ ਮੁੱਖ ਮੰਤਰੀ ਤੇ ਕੈਬਨਿਟ ਮੰਤਰੀ ਨਾਲ ਮਿਲਣ ਤੋਂ ਬਾਅਦ ਹੀ ਇੱਥੋਂ ਜਾਣਗੇ।

ਕਿਸਾਨਾਂ ਦੀ ਕੀ ਹਨ ਮੰਗਾਂ:

ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਉੱਪ ਮੁੱਖ ਮੰਤਰੀ ਤੇ ਬਿਜਲੀ ਮੰਤਰੀ ਦਾ ਘਿਰਾਓ ਕਰਨ ਵਾਲੇ ਕਿਸਾਨ ਮੰਗ ਕਰਦੇ ਹਨ ਕਿ ਦੋਵੇਂ ਮੰਤਰੀ ਸਰਕਾਰ ਤੋਂ ਹਮਾਇਤ ਵਾਪਸ ਲੈਣ। ਇਸ ਤੋਂ ਇਲਾਵਾ ਉਹ ਕੇਂਦਰ ਸਰਕਾਰ ਦੀਆਂ ਨੀਤੀਆਂ ਖਿਲਾਫ ਆਪਣਾ ਗੁੱਸਾ ਕੱਢ ਰਹੇ ਹਨ।

ਰਾਹੁਲ ਗਾਂਧੀ ਦੇ ਹਰਿਆਣਾ 'ਚ ਦਾਖਲੇ ਮੌਕੇ ਹੰਗਾਮਾ, ਕਾਂਗਰਸੀ ਵਰਕਰਾਂ 'ਚ ਰੋਹ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904