ਪੁਲਿਸ ਤੇ ਕਿਸਾਨਾਂ ਵਿਚਾਲੇ ਝੜਪ, ਭਾਜਪਾ ਲੀਡਰਾਂ ਨੂੰ ਘੇਰਨ ਦੀ ਕੀਤੀ ਕੋਸ਼ਿਸ਼
ਸ਼ਨੀਵਾਰ ਨੂੰ ਜੀਂਦ ਦੇ ਕਿਸਾਨ ਭਾਜਪਾ ਦਫ਼ਤਰ ਪਹੁੰਚੇ, ਜਿੱਥੇ ਮਹਿਲਾ ਅਤੇ ਬਾਲ ਵਿਕਾਸ ਰਾਜ ਮੰਤਰੀ ਕਮਲੇਸ਼ ਡਾਣਡਾ ਅਤੇ ਸਿਰਸਾ ਦੀ ਸੰਸਦ ਮੈਂਬਰ ਸੁਨੀਤਾ ਦੁੱਗਲ ਨੇ ਆਉਣਾ ਸੀ।
ਜੀਂਦ: ਕਿਸਾਨਾਂ ਵੱਲੋਂ ਭਾਜਪਾ ਆਗੂਆਂ ਦਾ ਵਿਰੋਧ ਲਗਾਤਾਰ ਜਾਰੀ ਹੈ।ਸ਼ਨੀਵਾਰ ਨੂੰ ਜੀਂਦ ਦੇ ਕਿਸਾਨ ਭਾਜਪਾ ਦਫ਼ਤਰ ਪਹੁੰਚੇ, ਜਿੱਥੇ ਮਹਿਲਾ ਅਤੇ ਬਾਲ ਵਿਕਾਸ ਰਾਜ ਮੰਤਰੀ ਕਮਲੇਸ਼ ਡਾਣਡਾ ਅਤੇ ਸਿਰਸਾ ਦੀ ਸੰਸਦ ਮੈਂਬਰ ਸੁਨੀਤਾ ਦੁੱਗਲ ਨੇ ਆਉਣਾ ਸੀ।ਦੇਖਦੇ ਹੀ ਦੇਖਦੇ ਕਿਸਾਨਾਂ ਦੀ ਵੱਡਾ ਇਕੱਠ ਹੋ ਗਿਆ ਅਤੇ ਫੇਰ ਭਾਜਪਾ ਸਰਕਾਰ ਦਾ ਵਿਰੋਧ ਹੋਣ ਲੱਗਾ।
ਇਹ ਵੀ ਪੜ੍ਹੋ: New Technology: ਐਕਸੀਡੈਂਟ ਤੋਂ ਪਹਿਲਾਂ ਹੀ ਡਰਾਈਵਰ ਨੂੰ ਮਿਲੇਗਾ ਅਲਰਟ, ਟਾਲਿਆ ਜਾ ਸਕੇਗਾ ਹਾਦਸਾ
ਕਿਸਾਨਾਂ ਨੇ ਭਾਜਪਾ ਪਾਰਟੀ ਦੇ ਝੰਡੇ ਨੂੰ ਅੱਗ ਲਗਾ ਦਿੱਤੀ ਤੇ ਦਫ਼ਤਰ ਦੇ ਬਾਹਰ ਲਗੇ ਵੱਡੇ ਫਲੈਕਸ ਬੋਰਡ ਨੂੰ ਵੀ ਪਾੜ ਸੁੱਟਿਆ।ਇਸ ਬੋਰਡ ਤੇ ਭਾਜਪਾ ਦੇ ਹਰਿਆਣਾ ਤੋਂ ਮੁੱਖ ਮੰਤਰੀ ਮਨੋਹਰ ਲਾਲ ਖੱਟਰ, ਪ੍ਰਧਾਨ ਮੰਤਰੀ ਮੋਦੀ ਸਮੇਤ ਕਈ ਕੌਮੀ ਲੀਡਰਾਂ ਦੀਆਂ ਤਸਵੀਰਾਂ ਸ਼ਾਮਲ ਸੀ।
ਇਸ ਦੌਰਾਨ ਪੁਲਿਸ ਅਤੇ ਕਿਸਾਨਾਂ ਵਿਚਾਲੇ ਧੱਕਾ-ਮੁੱਕੀ ਵੀ ਹੋਈ ਅਤੇ ਫੇਰ ਝੜਪ ਸ਼ੁਰੂ ਹੋ ਗਈ।ਕਿਸਾਨ ਡਾਣਡਾ ਅਤੇ ਦੁੱਗਲ ਦਾ ਘਿਰਾਓ ਕਰਨਾ ਚਾਹੁੰਦੇ ਸੀ।ਇਸ ਮਗਰੋਂ ਪੁਲਿਸ ਨੇ ਹਲਾਤ ਵਿਗੜਦੇ ਵੇਖ ਦੋਨਾਂ ਲੀਡਰਾਂ ਨੂੰ ਸੁਰੱਖਿਅਤ ਬਾਹਰ ਕੱਢਿਆ।ਪੁਲਿਸ ਦੋਨਾਂ ਨੂੰ ਆਪਣੀ ਗੱਡੀ ਵਿੱਚ ਬੈਠਾ ਕੇ ਪੂਰੀ ਸੇਫਟੀ ਨਾਲ ਲੈ ਗਈ।
ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :