ਸ੍ਰੀਨਗਰ: ਸ਼੍ਰੀਨਗਰ ਦੇ ਬਾਹਰੀ ਇਲਾਕੇ 'ਚ ਸ਼ਨੀਵਾਰ ਨੂੰ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿਚ ਦੋ ਅੱਤਵਾਦੀ ਮਾਰੇ ਗਏ। ਦੱਸਿਆ ਜਾ ਰਿਹਾ ਹੈ ਕਿ ਦੋ ਅੱਤਵਾਦੀ ਲੁਕੇ ਹੋਏ ਹਨ। ਪੁਲਿਸ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਸ਼ਹਿਰ ਦੇ ਬਾਹਰੀ ਇਲਾਕੇ ਰਣਬੀਰਗੜ੍ਹ ਵਿੱਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਅੱਜ ਸਵੇਰੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ। ਅਧਿਕਾਰੀ ਨੇ ਦੱਸਿਆ ਕਿ ਤਲਾਸ਼ੀ ਦੌਰਾਨ ਅੱਤਵਾਦੀਆਂ ਨੇ ਫੋਰਸ 'ਤੇ ਗੋਲੀਆਂ ਚਲਾਈਆਂ, ਜਿਸ ਦੇ ਜਵਾਬ ਵਿਚ ਸੁਰੱਖਿਆ ਬਲਾਂ ਨੇ ਵੀ ਗੋਲੀਬਾਰੀ ਕੀਤੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904